ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਅਤੇ ਹੋਰ ਸਿਆਸੀ ਪਾਰਟੀਆਂ ਦੇ ਆਗੂਆਂ ਨੇ ਹੋਲੀ, ਹੋਲਾ ਮੁਹੱਲਾ ਅਤੇ ਅੰਤਰਰਾਸ਼ਟਰੀ ਮਹਿਲਾ ਦਿਵਸ ਦੀਆਂ ਵਧਾਈਆਂ ਦਿੱਤੀਆਂ ਹਨ। ਬੁੱਧਵਾਰ ਸਵੇਰ ਤੋਂ ਹੀ ਪੰਜਾਬ ਦੇ ਲੋਕਾਂ ਨੂੰ ਸਿਆਸੀ ਪਾਰਟੀਆਂ ਦੇ ਆਗੂਆਂ ਵੱਲੋਂ ਵਧਾਈਆਂ ਦੇਣ ਦਾ ਦੌਰ ਜਾਰੀ ਹੈ। ਸਾਰੇ ਆਗੂਆਂ ਨੇ ਟਵੀਟ ਕਰਕੇ ਪੰਜਾਬ ਦੇ ਲੋਕਾਂ ਨੂੰ ਰੰਗਾਂ ਦੇ ਤਿਉਹਾਰ ਹੋਲੀ ਅਤੇ ਬਹਾਦਰੀ, ਉਤਸ਼ਾਹ ਅਤੇ ਜਜ਼ਬੇ ਦੇ ਪ੍ਰਤੀਕ ਹੋਲੇ ਮੁਹੱਲੇ ਦੀ ਵਧਾਈ ਦਿੱਤੀ। ਪੰਜਾਬ ਵਿੱਚ ਖੁਸ਼ਹਾਲੀ, ਸ਼ਾਂਤੀ, ਭਾਈਚਾਰਾ, ਵਿਕਾਸ, ਖੁਸ਼ੀਆਂ ਅਤੇ ਉਤਸ਼ਾਹ ਲਿਆਉਣ ਲਈ ਅਰਦਾਸ ਕੀਤੀ।
ਕਾਂਗਰਸ ਵੱਲੋਂ ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ ਨੇ ਟਵੀਟ ਕਰਕੇ ਵਧਾਈ ਦਿੱਤੀ ਹੈ। ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਅਤੇ ਪੰਜਾਬ ਭਾਜਪਾ ਦੇ ਸੂਬਾ ਪ੍ਰਧਾਨ ਅਸ਼ਵਨੀ ਸ਼ਰਮਾ ਅਤੇ ਹੋਰ ਸਾਰੇ ਆਗੂਆਂ ਨੇ ਪੰਜਾਬ ਦੀ ਤਰੱਕੀ ਲਈ ਪ੍ਰਮਾਤਮਾ ਅੱਗੇ ਅਰਦਾਸ ਕੀਤੀ ਹੈ।