ਪੰਜਾਬ ਸਰਕਾਰ 2 ਅਕਤੂਬਰ ਨੂੰ ਪਟਿਆਲਾ ਦੇ ਮਾਤਾ ਕੌਸ਼ੱਲਿਆ ਹਸਪਤਾਲ ਵਿਖੇ ਵਿਸ਼ੇਸ਼ ਵਾਰਡ ਦਾ ਉਦਘਾਟਨ ਕਰੇਗੀ। ਇਸ ਪ੍ਰੋਗਰਾਮ ‘ਚ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੇ ਨਾਲ-ਨਾਲ ਦਿੱਲੀ ਦੇ ਮੁੱਖ ਮੰਤਰੀ ਅਤੇ ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਵੀ ਮੌਜੂਦ ਰਹਿਣਗੇ। ਇਸ ਤੋਂ ਬਾਅਦ ਉਹ ਨਿਊ ਅਪੋਲੋ ਗਰਾਊਂਡ ਵਿਖੇ ਇੱਕ ਰੈਲੀ ਨੂੰ ਵੀ ਸੰਬੋਧਨ ਕਰਨਗੇ। ਇਸ ਰੈਲੀ ਨੂੰ ਯਾਦਗਾਰ ਬਣਾਉਣ ਲਈ ਆਮ ਆਦਮੀ ਪਾਰਟੀ ਨੇ ਆਪਣੀ ਪੂਰੀ ਤਾਕਤ ਲਗਾ ਦਿੱਤੀ ਹੈ।
ਪਟਿਆਲਾ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦਾ ਗੜ੍ਹ ਹੈ। ਇਸ ਸਮੇਂ ਉਨ੍ਹਾਂ ਦੀ ਪਤਨੀ ਇੱਥੋਂ ਸੰਸਦ ਮੈਂਬਰ ਹੈ। ਇਹ ਕਾਂਗਰਸੀ ਆਗੂ ਨਵਜੋਤ ਸਿੰਘ ਸਿੱਧੂ ਦਾ ਗ੍ਰਹਿ ਜ਼ਿਲ੍ਹਾ ਵੀ ਹੈ। ਸ਼ੁੱਕਰਵਾਰ ਨੂੰ ‘ਆਪ’ ਆਦਮੀ ਪਾਰਟੀ ਦੇ ਸੀਨੀਅਰ ਆਗੂ ਅਤੇ ਮੰਡੀ ਬੋਰਡ ਦੇ ਚੇਅਰਮੈਨ ਹਰਚੰਦ ਸਿੰਘ ਬਰਸਾਤ ਨੇ ਦੱਸਿਆ ਕਿ ਮਾਤਾ ਕੌਸ਼ੱਲਿਆ ਹਸਪਤਾਲ ‘ਚ ਬਣੇ ਨਵੇਂ ਵਿਸ਼ੇਸ਼ ਵਾਰਡ ‘ਚ ਟੈਸਟਿੰਗ ਮਸ਼ੀਨਾਂ ਅਤੇ ਨਵੀਨਤਮ ਤਕਨੀਕ ਵਾਲੀਆਂ ਹੋਰ ਸਿਹਤ ਉਪਕਰਣ ਲਗਾਏ ਗਏ ਹਨ। ਇੱਥੇ ਹਰ ਤਰ੍ਹਾਂ ਦੇ ਟੈਸਟ ਅਤੇ ਇਲਾਜ ਦੀਆਂ ਸਹੂਲਤਾਂ ਉਪਲਬਧ ਹੋਣਗੀਆਂ। ਆਉਣ ਵਾਲੇ ਸਮੇਂ ਵਿੱਚ ਪੰਜਾਬ ਸਰਕਾਰ ਅਜਿਹੇ ਹਸਪਤਾਲ ਪੂਰੇ ਪੰਜਾਬ ਵਿੱਚ ਬਣਾਉਣ ਦੀ ਯੋਜਨਾ ਬਣਾ ਰਹੀ ਹੈ।