ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ 16 ਮਾਰਚ ਨੂੰ ਸੀਐਮ ਅਹੁਦੇ ਦਾ ਚਾਰਜ ਸੰਭਾਲਿਆ ਹੈ। ਪੰਜਾਬ ਦੀ ਕਮਾਨ ਸੰਭਾਲਦੇ ਹੀ ਸੀਐਮ ਫੁੱਲ ਐਕਸ਼ਨ `ਚ ਨਜ਼ਰ ਆ ਰਹੇ ਹਨ। ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਸਵੇਰੇ ਇੱਕ ਟਵੀਟ ਕਰਕੇ ਕਿਹਾ ਸੀ ਕਿ ਉਹ ਪੰਜਾਬ ਦੇ ਲਈ ਇਤਿਹਾਸਕ ਫੈਸਲਾ ਲੈਣ ਵਾਲੇ ਹਨ। ਮਾਨ ਨੇ ਕਿਹਾ ਕੀ ਪੰਜਾਬ ਦੇ ਹਿੱਤ ‘ਚ ਅੱਜ ਇੱਕ ਬਹੁਤ ਵੱਡਾ ਫੈਸਲਾ ਲਿਆ ਜਾਵੇਗਾ। ਪੰਜਾਬ ਦੇ ਇਤਿਹਾਸ ਵਿੱਚ ਅੱਜ ਤੱਕ ਕਿਸੇ ਨੇ ਵੀ ਅਜਿਹਾ ਫ਼ੈਸਲਾ ਨਹੀਂ ਲਿਆ ਹੋਵੇਗਾ। ਕੁਝ ਹੀ ਦੇਰ ਤਕ ਐਲਾਨ ਕਰਾਂਗਾ…। ਇਹ ਫੈਸਲਾ ਹੁਣ ਸਾਹਮਣੇ ਆ ਚੁੱਕਾ ਹੈ। ਭਗਵੰਤ ਮਾਨ ਨੇ ਪੰਜਾਬ ਵਿੱਚ ਰਿਸ਼ਵਤਖੋਰੀ ਨੂੰ ਨੱਥ ਪਾਉਣ ਲਈ ਐਂਟੀ ਕਰਪਸ਼ਨ ਹੈਲਪ ਲਾਈਨ ਨੰਬਰ ਜਾਰੀ ਕਰਨ ਦਾ ਐਲਾਨ ਕੀਤਾ ਹੈ।
ਭ੍ਰਿਸ਼ਟ ਤੰਤਰ ਦੇ ਖ਼ਾਤਮੇ ਲਈ CM ਭਗਵੰਤ ਮਾਨ ਕਰਨਗੇ ਹੈਲਪਲਾਈਨ ਨੰਬਰ ਦਾ ਐਲਾਨ। WHATSAPP ਨੰਬਰ ਦੁਆਰਾ ਸਿੱਧੀ CM ਕੋਲ਼ ਹੋਵੇਗੀ ਸ਼ਿਕਾਇਤ ਦਰਜ। pic.twitter.com/jolIx2kygd
— AAP Punjab (@AAPPunjab) March 17, 2022
CM ਮਾਨ ਨੇ ਟਵੀਟ ਕਰ ਕਿਹਾ ਕਿ, “ਭਗਤ ਸਿੰਘ ਜੀ ਦੇ ਸ਼ਹੀਦੀ ਦਿਨ ‘ਤੇ ਅਸੀਂ anti-corruption ਹੈਲਪਲਾਈਨ ਨੰਬਰ ਜਾਰੀ ਕਰਾਂਗੇ। ਉਹ ਮੇਰਾ ਨਿੱਜੀ ਵਟਸਐਪ ਨੰਬਰ ਹੋਵੇਗਾ। ਜੇ ਤੁਹਾਡੇ ਤੋਂ ਕੋਈ ਵੀ ਰਿਸ਼ਵਤ ਮੰਗੇ, ਉਸਦੀ ਵੀਡੀਓ/ਆਡੀਓ ਰਿਕਾਰਡਿੰਗ ਕਰਕੇ ਮੈਨੂੰ ਭੇਜ ਦੇਣਾ। ਭ੍ਰਿਸ਼ਟਾਚਾਰੀਆਂ ਦੇ ਖ਼ਿਲਾਫ ਸਖ਼ਤ ਐਕਸ਼ਨ ਲਿਆ ਜਾਵੇਗਾ। ਪੰਜਾਬ ਵਿੱਚ ਹੁਣ ਭ੍ਰਿਸ਼ਟਾਚਾਰ ਨਹੀਂ ਚੱਲੇਗਾ।”