ਭਾਰਤੀ ਹਾਕੀ ਟੀਮ ਨੇ ਪੈਰਿਸ ਓਲੰਪਿਕ ‘ਚ ਸਪੇਨ ਨੂੰ ਹਰਾ ਕੇ ਕਾਂਸੀ ਦਾ ਤਗਮਾ ਜਿੱਤਿਆ ਹੈ। ਇਸ ਦੇ ਨਾਲ ਹੀ ਪੰਜਾਬ ਸਰਕਾਰ ਨੇ ਪੰਜਾਬ ਦੇ ਖਿਡਾਰੀਆਂ ਨੂੰ ਇਨਾਮ ਦੇਣ ਦਾ ਐਲਾਨ ਕੀਤਾ ਹੈ। ਮੁੱਖ ਮੰਤਰੀ ਭਗਵੰਤ ਮਾਨ ਨੇ ਐਲਾਨ ਕੀਤਾ ਹੈ ਕਿ ਪੈਰਿਸ ਓਲੰਪਿਕ ਵਿੱਚ ਕਾਂਸੀ ਦਾ ਤਗਮਾ ਜਿੱਤਣ ਵਾਲੀ ਭਾਰਤੀ ਹਾਕੀ ਟੀਮ ਦਾ ਹਿੱਸਾ ਰਹੇ ਪੰਜਾਬ ਦੇ ਹਰੇਕ ਖਿਡਾਰੀ ਨੂੰ 1-1 ਕਰੋੜ ਰੁਪਏ ਦਾ ਇਨਾਮ ਦਿੱਤਾ ਜਾਵੇਗਾ।
ਸੀ.ਐਮ ਮਾਨ ਨੇ ਕਿਹਾ ਕਿ ਭਾਰਤੀ ਖਿਡਾਰੀਆਂ ਨੇ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਕਾਂਸੀ ਦੇ ਤਗਮੇ ਦੇ ਮੈਚ ਵਿੱਚ ਸਪੇਨ ਨੂੰ 2-1 ਨਾਲ ਹਰਾ ਕੇ ਪੂਰੇ ਦੇਸ਼ ਦਾ ਨਾਂ ਰੌਸ਼ਨ ਕੀਤਾ ਹੈ। ਇਸ ਦਿਲਚਸਪ ਮੈਚ ਵਿੱਚ ਭਾਰਤੀ ਹਾਕੀ ਟੀਮ ਦੇ ਖਿਡਾਰੀਆਂ ਨੇ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਟੀਮ ਨੂੰ ਜਿੱਤ ਵੱਲ ਲਿਜਾ ਕੇ ਇਤਿਹਾਸ ਰਚਿਆ ਹੈ।