ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵੀਰਵਾਰ ਨੂੰ ਅਚਾਨਕ ਦਿੱਲੀ ਏਅਰਪੋਰਟ ‘ਤੇ ਪਹੁੰਚੇ ਸਨ। ਇੱਥੇ ਉਨ੍ਹਾਂ ਨੇ ਪੰਜਾਬ ਦੇ ਕਈ ਲੋਕਾਂ ਨਾਲ ਗੱਲਬਾਤ ਕੀਤੀ। ਉਨ੍ਹਾਂ ਨੂੰ ਏਅਰਪੋਰਟ ‘ਤੇ ਆ ਰਹੀਆਂ ਮੁਸ਼ਕਿਲਾਂ ਬਾਰੇ ਵੀ ਪੁੱਛਿਆ। ਇਸ ਦੌਰਾਨ ਸੀਐਮ ਮਾਨ ਨੇ ਪੰਜਾਬੀਆਂ ਨੂੰ ਜਲਦੀ ਹੀ ਏਅਰਪੋਰਟ ‘ਤੇ ਹੈਲਪ ਡੈਸਕ ਸਥਾਪਿਤ ਕਰਨ ਦਾ ਭਰੋਸਾ ਦਿੱਤਾ, ਤਾਂ ਜੋ ਯਾਤਰੀਆਂ ਨੂੰ ਆਉਂਦੀਆਂ ਸਾਰੀਆਂ ਸਮੱਸਿਆਵਾਂ ਦਾ ਹੱਲ ਕੀਤਾ ਜਾ ਸਕੇ। ਮੁੱਖ ਮੰਤਰੀ ਭਗਵੰਤ ਮਾਨ ਨੇ ਵੀ ਏਅਰਪੋਰਟ ‘ਤੇ ਪੰਜਾਬ ਦੇ ਲੋਕਾਂ ਤੋਂ ਪੰਜਾਬ ਦੀ ਦਿੱਲੀ ਲਈ ਵੋਲਵੋ ਬੱਸ ਸੇਵਾ ਬਾਰੇ ਫੀਡਬੈਕ ਲਿਆ। ਜ਼ਿਕਰਯੋਗ ਹੈ ਕਿ ਪਿਛਲੇ ਦਿਨੀਂ ਮਾਨ ਸਰਕਾਰ ਨੇ ਪੰਜਾਬ ਦੀਆਂ ਵੋਲਵੋ ਬੱਸਾਂ ਨੂੰ ਦਿੱਲੀ ਏਅਰਪੋਰਟ ਤੱਕ ਚਲਾਉਣ ਦਾ ਫੈਸਲਾ ਕੀਤਾ ਸੀ। ਉਦੋਂ ਤੋਂ ਬੱਸ ਸੇਵਾ ਲਗਾਤਾਰ ਜਾਰੀ ਹੈ।
