ਸਿੱਧੂ ਮੂਸੇਵਾਲਾ ਦੇ ਕਤਲ ਤੋਂ ਬਾਅਦ ਪੰਜਾਬ ਦੀ ਆਮ ਆਦਮੀ ਪਾਰਟੀ (ਆਪ) ਸਰਕਾਰ ਨੂੰ ਵਿਰੋਧ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਸ਼ੁੱਕਰਵਾਰ ਨੂੰ ‘ਆਪ’ ਵਿਧਾਇਕ ਗੁਰਪ੍ਰੀਤ ਸਿੰਘ ਬਣਾਂਵਾਲੀ ਵੀ ਮੂਸੇਵਾਲਾ ਦੇ ਘਰ ਪੁੱਜੇ ਸਨ, ਪਰ ਭਾਰੀ ਵਿਰੋਧ ਤੋਂ ਬਾਅਦ ਉਨ੍ਹਾਂ ਨੂੰ ਵਾਪਸ ਪਰਤਣਾ ਪਿਆ। ਇਸ ਮਗਰੋਂ ਸ਼ੁੱਕਰਵਾਰ ਨੂੰ ਹੀ ਸੀਐਮ ਭਗਵੰਤ ਮਾਨ ਵੀ ਸਿੱਧੂ ਮੂਸੇਵਾਲੇ ਦੇ ਘਰ ਪੁੱਜੇ ਅਤੇ ਗਾਇਕ ਦੇ ਪਿਤਾ ਨਾਲ ਮੁਲਾਕਾਤ ਕੀਤੀ।
