ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੇ ਵੱਲੋਂ ਵੀਰਵਾਰ ਨੂੰ ਇੱਕ ਅਹਿਮ ਜਾਣਕਾਰੀ ਸਾਂਝੀ ਕੀਤੀ ਗਈ ਹੈ। ਦਰਅਸਲ ਪੰਜਾਬ ਮੰਤਰੀ ਮੰਡਲ ਦੀ ਅਗਲੀ ਮੀਟਿੰਗ ਮਾਨਸਾ ਵਿੱਚ ਹੋਵੇਗੀ। ਇਸ ਦੀ ਜਾਣਕਾਰੀ ਸੀਐਮ ਭਗਵੰਤ ਮਾਨ ਨੇ ਟਵੀਟ ਕਰਕੇ ਦਿੱਤੀ ਹੈ। ਉਨ੍ਹਾਂ ਕਿਹਾ ਕਿ ‘ਸਰਕਾਰ ਤੁਹਾਡੇ ਦੁਆਰ’ ਦੀ ਕੜੀ ਵਿੱਚ ਕੀਤੇ ਵਾਅਦੇ ਅਨੁਸਾਰ ਪੰਜਾਬ ਸਰਕਾਰ ਦੀ ਅਹਿਮ ਕੈਬਨਿਟ ਮੀਟਿੰਗ 10 ਜੂਨ ਨੂੰ ਦੁਪਹਿਰ 12 ਵਜੇ ਸ਼ੁਰੂ ਹੋਵੇਗੀ। ਸੀਐਮ ਮਾਨ ਨੇ ਦੱਸਿਆ ਕਿ ਇਸ ਮੀਟਿੰਗ ਵਿੱਚ ਕਈ ਅਹਿਮ ਫੈਸਲੇ ਲਏ ਜਾਣਗੇ। ਇਸ ਸਬੰਧੀ ਹੋਰ ਜਾਣਕਾਰੀ ਵੀ ਜਲਦੀ ਦੇਣ ਲਈ ਕਿਹਾ।
ਜ਼ਿਕਰਯੋਗ ਹੈ ਕਿ ਇਸ ਤੋਂ ਪਹਿਲਾਂ ‘ਸਰਕਾਰ ਤੁਹਾਡੇ ਦੁਆਰ’ ਦਾ ਕਿੱਸਾ 17 ਮਈ ਨੂੰ ਸਰਕਟ ਹਾਊਸ ਜਲੰਧਰ ਵਿਖੇ ਹੋਈ ਕੈਬਨਿਟ ਮੀਟਿੰਗ ਨਾਲ ਸ਼ੁਰੂ ਹੋਇਆ ਸੀ। ਇਸ ਮੀਟਿੰਗ ਦੀ ਜਾਣਕਾਰੀ ਮੁੱਖ ਮੰਤਰੀ ਪੰਜਾਬ ਭਗਵੰਤ ਮਾਨ ਨੇ ਵੀ ਟਵੀਟ ਕਰਕੇ ਦਿੱਤੀ। ਇਸ ਮੀਟਿੰਗ ਵਿੱਚ ਜਲੰਧਰ ਦੇ ਸਮੁੱਚੇ ਵਿਕਾਸ ਕਾਰਜਾਂ ਅਤੇ ਫੰਡਾਂ ਬਾਰੇ ਜਾਣਕਾਰੀ ਦਿੱਤੀ ਗਈ ਸੀ।