ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਹਾਕੀ ਖਿਡਾਰੀਆਂ ਦਾ ਹੌਸਲਾ ਵਧਾਉਣ ਲਈ ਓਲੰਪਿਕ ਮੈਚਾਂ ਲਈ ਮੈਦਾਨ ‘ਚ ਨਹੀਂ ਜਾ ਸਕਣਗੇ। ਕਿਉਂਕ ਕੇਂਦਰ ਸਰਕਾਰ ਨੇ ਪੈਰਿਸ ਜਾਣ ਦੀ ਮਨਜ਼ੂਰੀ ਦੇਣ ਤੋਂ ਇਨਕਾਰ ਕਰ ਦਿੱਤਾ ਹੈ। ਭਾਰਤੀ ਹਾਕੀ ਟੀਮ ਆਸਟ੍ਰੇਲੀਆ ਨੂੰ ਹਰਾ ਕੇ ਕੁਆਰਟਰ ਫਾਈਨਲ ‘ਚ ਪਹੁੰਚ ਗਈ ਹੈ ਅਤੇ ਸੀ.ਐਮ ਮਾਨ ਕੁਆਰਟਰ ਫਾਈਨਲ ਦੇਖਣ ਲਈ ਪੈਰਿਸ ਜਾਣਾ ਚਾਹੁੰਦੇ ਸਨ। ਪਰ ਸੂਤਰਾਂ ਅਨੁਸਾਰ ਸੁਰੱਖਿਆ ਕਾਰਨਾਂ ਦਾ ਹਵਾਲਾ ਦਿੰਦੇ ਹੋਏ ਉਨ੍ਹਾਂ ਦੇ ਦੌਰੇ ਨੂੰ ਕੇਂਦਰ ਨੇ ਮਨਜ਼ੂਰੀ ਨਹੀਂ ਦਿੱਤੀ ਹੈ। ਜਾਣਕਾਰੀ ਅਨੁਸਾਰ ਸੀਐਮ ਮਾਨ ਨੇ 3 ਤੋਂ 9 ਅਗਸਤ ਤੱਕ ਪੈਰਿਸ ਜਾਣਾ ਸੀ ਅਤੇ ਇਸ ਦੇ ਲਈ ਵਿਦੇਸ਼ ਮੰਤਰਾਲੇ ਤੋਂ ਮਨਜ਼ੂਰੀ ਮੰਗੀ ਗਈ ਸੀ। ਹੁਣ ਕੇਂਦਰ ਵੱਲੋਂ ਮੁੱਖ ਮੰਤਰੀ ਦਫ਼ਤਰ ਨੂੰ ਦੱਸਿਆ ਗਿਆ ਕਿ ਇਸ ਯਾਤਰਾ ਦੀ ਇਜਾਜ਼ਤ ਨਹੀਂ ਦਿੱਤੀ ਗਈ ਹੈ।