[gtranslate]

ਪਟਵਾਰੀ, ਕਾਨੂੰਗੋ ‘ਤੇ ਡੀ.ਸੀ. ਦਫ਼ਤਰ ਕਰਮਚਾਰੀਆਂ ਨੂੰ CM ਮਾਨ ਦੀ ਸਿੱਧੀ ਚੇਤਾਵਨੀ, ਕਿਹਾ – “ਤੁਸੀਂ ਹੜਤਾਲ ਕਰੋ ਫਿਰ ਸਰਕਾਰ…”

cm mann furious over

ਪੰਜਾਬ ਦੇ ਕਾਨੂੰਨਦਾਨਾਂ, ਪਟਵਾਰੀਆਂ ਅਤੇ ਡੀਸੀ ਦਫ਼ਤਰ ਦੇ ਮੁਲਾਜ਼ਮਾਂ ਦੇ ਹੜਤਾਲ ‘ਤੇ ਜਾਣ ਦੀ ਗੱਲ ‘ਤੇ ਸੀਐਮ ਭਗਵੰਤ ਮਾਨ ਨਾਰਾਜ਼ ਹਨ। ਉਨ੍ਹਾਂ ਇਸ ਬਾਰੇ ਚੇਤਾਵਨੀ ਦਿੱਤੀ ਹੈ। ਮਾਨ ਨੇ ਕਿਹਾ ਕਿ ਨਿੱਜੀ ਮੰਗਾਂ ਜਾਂ ਰਿਸ਼ਵਤਖੋਰੀ ਦੇ ਕੇਸਾਂ ਵਿੱਚ ਉਲਝੇ ਲੋਕਾਂ ਕਲਮ ਛੋੜ ਹੜਤਾਲ ਨਹੀਂ ਕਰਨੀ ਚਾਹੀਦੀ।

ਮਾਨ ਨੇ ਟਵੀਟ ਕਰ ਕਿਹਾ ਕਿ – “ਜਾਣਕਾਰੀ ਮੁਤਾਬਕ ਪਟਵਾਰੀ..ਕਾਨੂੰਨਗੋ..ਕਿਸੇ ਰਿਸ਼ਵਤ ਮਾਮਲੇ ਚ ਫਸੇ ਅਪਣੇ ਇੱਕ ਸਾਥੀ ਦੇ ਹੱਕ ਚ..ਅਤੇ ਡੀਸੀ ਦਫ਼ਤਰ ਕਰਮਚਾਰੀ ਆਪਣੀਆਂ ਨਿੱਜੀ ਮੰਗਾਂ ਨੂੰ ਲੈ ਕੇ ਆਉਂਦੇ ਦਿਨਾਂ ਚ ਕਲਮ ਛੋੜ੍ਹ ਹੜਤਾਲ ਕਰਨਗੇ..ਮੈਂ ਦੱਸਣਾ ਚਾਹੁੰਦਾ ਹਾਂ ਕਿ ਕਲਮ ਛੋੜ੍ਹ ਹੜਤਾਲ ਕਰੋ ਪਰ ਬਾਅਦ ਵਿੱਚ ਕਲਮ ਥੋਡੇ ਹੱਥਾਂ ਚ ਦੇਣੀ ਹੈ ਜਾਂ ਨਹੀਂ ਇਹ ਫੈਸਲਾ ਸਰਕਾਰ ਕਰੇਗੀ..ਸਾਡੇ ਕੋਲ ਬਹੁਤ ਪੜ੍ਹੇ ਲਿਖੇ ਬੇਰੁਜ਼ਗਾਰ ਮੌਜੂਦ ਨੇ ਜੋ ਤੁਹਾਡੇ ਵਾਲੀਆਂ ਕਲਮਾਂ ਫੜ੍ਹਣ ਨੂੰ ਤਿਆਰ ਬੈਠੇ ਨੇ..ਪੰਜਾਬ ਦੇ ਲੋਕਾਂ ਦੀ ਖੱਜਲ ਖੁਆਰੀ ਨਹੀ ਹੋਣ ਦਿੱਤੀ ਜਾਵੇਗੀ..” ਦੱਸ ਦੇਈਏ ਪੰਜਾਬ ਦੇ ਡੀਸੀ ਦਫ਼ਤਰ ਦੇ ਮੁਲਾਜ਼ਮਾਂ ਨੇ ਕਿਹਾ ਹੈ ਕਿ ਉਹ ਆਪਣੀਆਂ ਮੰਗਾਂ ਨੂੰ ਲੈ ਕੇ 11 ਤੋਂ 13 ਸਤੰਬਰ ਤੱਕ ਹੜਤਾਲ ‘ਤੇ ਜਾਣਗੇ।

 

 

Leave a Reply

Your email address will not be published. Required fields are marked *