ਪੰਜਾਬ ਦੀ ਮਾਨ ਸਰਕਾਰ ਸੂਬੇ ਦੀ ਸਿੱਖਿਆ ਪ੍ਰਣਾਲੀ ਨੂੰ ਮਜਬੂਤ ਬਣਾਉਣ ਅਤੇ ਇੱਕ ਮਿਸਾਲ ਕਾਇਮ ਕਰਨ ਲਈ ਲਗਾਤਾਰ ਯਤਨਸ਼ੀਲ ਹੈ। ਇਸ ਦਿਸ਼ਾ ‘ਚ ਨਵੇਂ ਸਾਲ ਦੀ ਸ਼ੁਰੂਆਤ ‘ਤੇ ਲੁਧਿਆਣਾ ‘ਚ ਆਯੋਜਿਤ ਪ੍ਰੋਗਰਾਮ ‘ਚ ਮੁੱਖ ਮੰਤਰੀ ਭਗਵੰਤ ਮਾਨ ਨੇ 4 ਹਜ਼ਾਰ ਅਧਿਆਪਕਾਂ ਨੂੰ ਜੁਆਇਨਿੰਗ ਲੈਟਰ ਦਿੱਤੇ ਹਨ। ਉਨ੍ਹਾਂ ਉਮੀਦਵਾਰਾਂ ਨਾਲ ਗੱਲਬਾਤ ਵੀ ਕੀਤੀ। ਇਸ ਨਾਲ ਰਾਜ ਵਿੱਚ ਸਰਕਾਰ ਵੱਲੋਂ ਭਰਤੀ ਕੀਤੇ ਅਧਿਆਪਕਾਂ ਦੀ ਗਿਣਤੀ 10,000 ਹੋ ਗਈ ਹੈ। ਇਸ ਪ੍ਰੋਗਰਾਮ ਵਿੱਚ ਮੁੱਖ ਮੰਤਰੀ ਭਗਵੰਤ ਮਾਨ, ਸਕੂਲ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਅਤੇ ਦਿਲਜੀਤ ਸਿੰਘ ਭੋਲਾ ਗਰੇਵਾਲ ਵਿਧਾਇਕ ਤੋਂ ਇਲਾਵਾ ਸਿੱਖਿਆ ਵਿਭਾਗ ਅਤੇ ਪੁਲਿਸ ਵਿਭਾਗ ਦੇ ਕਈ ਹੋਰ ਅਧਿਕਾਰੀ ਹਾਜ਼ਿਰ ਸਨ।
ਮਾਸਟਰ ਕਾਡਰ ਦੇ ਅਧਿਆਪਕਾਂ ਨੂੰ PAU, ਲੁਧਿਆਣਾ ਵਿਖੇ ਨਿਯੁਕਤੀ ਪੱਤਰ ਵੰਡ ਸਮਾਰੋਹ ਤੋਂ Live… https://t.co/MGUjlpdEr9
— Bhagwant Mann (@BhagwantMann) January 5, 2023
ਸਕੂਲ ਸਿੱਖਿਆ ਮੰਤਰੀ ਨੇ ਸਾਰੇ ਉਮੀਦਵਾਰਾਂ ਅਤੇ ਹੋਰਨਾਂ ਨੂੰ ਨਵੇਂ ਸਾਲ ਦੀ ਵਧਾਈ ਦਿੱਤੀ। ਉਨ੍ਹਾਂ ਆਪਣੇ ਆਪ ਨੂੰ ਭਾਗਸ਼ਾਲੀ ਦੱਸਿਆ ਕਿ ਉਨ੍ਹਾਂ ਨੂੰ ਪੰਜਾਬ ਦੇ ਸਕੂਲ ਸਿੱਖਿਆ ਵਿਭਾਗ ਦੀ ਜ਼ਿੰਮੇਵਾਰੀ ਮਿਲੀ ਹੈ। ਸਿੱਖਿਆ ਦੇ ਖੇਤਰ ਵਿੱਚ ਪੰਜਾਬ ਨੂੰ ਨੰਬਰ-1 ਬਣਾਉਣ ਦੀ ਗੱਲ ਵੀ ਕੀਤੀ। ਉਸ ਨੇ ਅਮਰੀਕਾ ਦੇ ਰਾਸ਼ਟਰਪਤੀ ਅਬਰਾਹਿਮ ਲਿੰਕਨ ਦੀ ਚਿੱਠੀ ਸਾਂਝੀ ਕੀਤੀ ਸੀ ਕਿ ਮਨੁੱਖ ਨੂੰ ਸਕੂਲ ਤੋਂ ਕਿਵੇਂ ਬਣਾਇਆ ਜਾਣਾ ਚਾਹੀਦਾ ਹੈ।