ਪੰਜਾਬ ਦੇ ਫਾਜ਼ਿਲਕਾ ‘ਚ ਮੁੱਖ ਮੰਤਰੀ ਭਗਵੰਤ ਮਾਨ ਨੇ ਕਿਸਾਨਾਂ ਨੂੰ ਖਰਾਬ ਹੋਈ ਫਸਲ ਲਈ ਮੁਆਵਜ਼ਾ ਰਾਸ਼ੀ ਜਾਰੀ ਕੀਤੀ ਹੈ। 2020 ਵਿੱਚ ਖਰਾਬ ਹੋਈਆਂ ਫਸਲਾਂ ਲਈ ਮੁਆਵਜ਼ਾ ਰਾਸ਼ੀ ਜਾਰੀ ਕਰ ਦਿੱਤੀ ਗਈ ਹੈ। ਸੀਐਮ ਮਾਨ ਨੇ ਬਰਸਾਤ ਕਾਰਨ ਘਰਾਂ ਦੇ ਹੋਏ ਨੁਕਸਾਨ ਲਈ ਵੀ ਮੁਆਵਜ਼ੇ ਦੀ ਰਾਸ਼ੀ ਦੇ ਚੈੱਕ ਦਿੱਤੇ ਹਨ। ਇਹ ਰਕਮ ਕਿਸਾਨਾਂ ਅਤੇ ਹੋਰਨਾਂ ਦੇ ਬੈਂਕ ਖਾਤਿਆਂ ਵਿੱਚ ਸਿੱਧੀ ਟਰਾਂਸਫਰ ਕੀਤੀ ਜਾਵੇਗੀ।
ਸੀਐਮ ਮਾਨ ਨੇ ਕਿਹਾ ਕਿ ਇਹ ਪ੍ਰੋਗਰਾਮ ਪੁਰਾਣੀਆਂ ਸਰਕਾਰਾਂ ਵੱਲੋਂ ਕੀਤੇ ਐਲਾਨਾਂ ਅਤੇ ਪਿੱਛੇ ਹਟਣ ਕਾਰਨ ਹੋਇਆ ਹੈ। ਕਿਉਂਕਿ ਸਰਕਾਰ ਨੇ ਚੋਣਾਂ ਨੇੜੇ ਲੋਕਾਂ ਨੂੰ ਮੁਆਵਜ਼ਾ ਰਾਸ਼ੀ ਦੇਣ ਦਾ ਵਾਅਦਾ ਕੀਤਾ ਸੀ। ਭਾਵੇਂ ਪੁਰਾਣੀ ਸਰਕਾਰ ਹਾਰ ਗਈ ਪਰ ਇਸ ਵਿੱਚ ਲੋਕਾਂ ਦਾ ਕਸੂਰ ਨਹੀਂ ਹੈ। ਇਸੇ ਲਈ ‘ਆਪ’ ਸਰਕਾਰ ਇਹ ਮੁਆਵਜ਼ਾ ਰਾਸ਼ੀ ਦੇ ਰਹੀ ਹੈ। ਸੀਐਮ ਮਾਨ ਨੇ ਕਿਹਾ ਕਿ ਜਿਨ੍ਹਾਂ ਲੀਡਰਾਂ ਨੇ ਸੂਬੇ ਦੇ ਖ਼ਜ਼ਾਨੇ ਨੂੰ ਲੁੱਟਿਆ ਹੈ, ਰਕਮ ਦੀ ਵਸੂਲੀ ਵੀ ਉਨ੍ਹਾਂ ਤੋਂ ਹੀ ਕੀਤੀ ਜਾਵੇਗੀ। ਪੰਚਾਇਤ ਅਤੇ ਜੰਗਲਾਤ ਵਿਭਾਗ ਵੱਲੋਂ ਕਬਜ਼ੇ ਵਾਲੀ ਜ਼ਮੀਨ ਛੁਡਵਾਈ ਗਈ। ਮੰਤਰੀ ਫੜੇ ਗਏ, ਐਫ.ਸੀ.ਆਈ. ਅਤੇ ਟੈਂਡਰਾਂ ਦੇ ਘਪਲੇ ਦਾ ਪੈਸਾ ਖ਼ਜ਼ਾਨੇ ਵਿੱਚ ਆਵੇਗਾ ਅਤੇ ਫਿਰ ਲੋਕਾਂ ਨੂੰ ਮਿਲੇਗਾ। ਉਨ੍ਹਾਂ ਆਗੂਆਂ ਦੇ ਭਾਜਪਾ ਵਿੱਚ ਸ਼ਾਮਿਲ ਹੋਣ ਦਾ ਕਾਰਨ ਪੰਜਾਬ ਸਰਕਾਰ ਦੇ ਡਰ ਨੂੰ ਦੱਸਿਆ ਹੈ। ਮਾਨ ਨੇ ਕਿਹਾ ਕਿ ਭਾਵੇਂ ਕੋਈ ਵੀ ਪਾਰਟੀ ਦਾ ਆਗੂ ਹੋਵੇ, ਭ੍ਰਿਸ਼ਟਾਚਾਰ ਕਰਨ ਵਾਲੇ ਕਿਸੇ ਨੂੰ ਵੀ ਬਖਸ਼ਿਆ ਨਹੀਂ ਜਾਵੇਗਾ।
ਫਸਲਾਂ ਦੇ ਨੁਕਸਾਨ ਦੇ ਮੁਆਵਜ਼ੇ ਲਈ ਕਿਸਾਨਾਂ ਨੂੰ ਚੈੱਕ ਵੰਡ ਸਮਾਗਮ ਦੌਰਾਨ ਫ਼ਾਜ਼ਿਲਕਾ ਤੋਂ LIVE… https://t.co/TICdUUZlor
— Bhagwant Mann (@BhagwantMann) January 20, 2023