ਸੀਐਮ ਭਗਵੰਤ ਸਿੰਘ ਮਾਨ ਨੇ ਬੁੱਧਵਾਰ ਨੂੰ ਜਨਤਾ ਦਰਬਾਰ ਦਾ ਆਯੋਜਨ ਕਰਕੇ ਵੱਖ-ਵੱਖ ਜ਼ਿਲ੍ਹਿਆਂ ਦੇ ਲੋਕਾਂ ਦੀਆਂ ਸਮੱਸਿਆਵਾਂ ਸੁਣੀਆਂ ਅਤੇ ਅਧਿਕਾਰੀਆਂ ਨੂੰ ਮੌਕੇ ‘ਤੇ ਕਾਰਵਾਈ ਕਰਨ ਦੇ ਆਦੇਸ਼ ਦਿੱਤੇ। ਇਸ ਵਿੱਚ ਜਲੰਧਰ ਦੇ ਪੁਲਿਸ ਕਮਿਸ਼ਨਰ ਅਤੇ ਜਲੰਧਰ ਦੇ ਡੀਸੀ ਸਮੇਤ ਕਈ ਅਧਿਕਾਰੀਆਂ ਨੇ ਵੀ ਸ਼ਿਰਕਤ ਕੀਤੀ। ਇਸ ਤੋਂ ਪਹਿਲਾਂ ਮੁੱਖ ਮੰਤਰੀ ਮਾਨ ਨੇ ਇੱਕ ਹੋਟਲ ਵਿੱਚ ਪੰਜਾਬ ਦੇ ਚੋਣਵੇਂ ਮੰਤਰੀਆਂ ਨਾਲ ਮੁਲਾਕਾਤ ਕੀਤੀ ਅਤੇ ਗੱਲਬਾਤ ਕੀਤੀ।
ਸੀ.ਐਮ.ਮਾਨ ਕਿਹਾ ਕਿ ਅਸੀਂ ਜਲੰਧਰ ਦੀਆਂ ਉਪ ਚੋਣਾਂ ਦੌਰਾਨ ਐਲਾਨ ਕੀਤਾ ਸੀ ਕਿ ਮੈਂ ਹਫ਼ਤੇ ਵਿੱਚ ਦੋ ਦਿਨ ਜਲੰਧਰ ਰਹਾਂਗਾ। ਜਲੰਧਰ ‘ਚ ਜਿੱਤ ਤੋਂ ਬਾਅਦ ਅੱਜ ਸਾਡਾ ਪਹਿਲਾ ਦਿਨ ਹੈ, ਅਸੀਂ ਲੋਕਾਂ ਨੂੰ ਮਿਲੇ ਹਾਂ। ਹਰ ਵਿਅਕਤੀ ਦੀ ਸ਼ਿਕਾਇਤ ਸੁਣੀ ਜਾ ਰਹੀ ਹੈ। ਸੀਐਮ ਮਾਨ ਨੇ ਕਿਹਾ ਕਿ ਕੋਈ ਵੀ ਵਿਅਕਤੀ ਕਿਸੇ ਵੀ ਸਮੇਂ ਜਲੰਧਰ ਆ ਕੇ ਸ਼ਿਕਾਇਤ ਦਰਜ ਕਰਵਾ ਸਕਦਾ ਹੈ।