[gtranslate]

‘ਕੇਂਦਰ ਸਰਕਾਰ ਰਾਜਾਂ ਨੂੰ ਕਠਪੁਤਲੀਆਂ ਨਾ ਸਮਝੇ, ਸੜਕ ਤੋਂ ਸੰਸਦ ਤੱਕ ਲੜਾਂਗੇ’ : CM ਮਾਨ

cm mann on narendra modi govt

ਸੀਐਮ ਭਗਵੰਤ ਮਾਨ ਨੇ ਕੇਂਦਰ ਸਰਕਾਰ ਦੇ ਬਿਜਲੀ ਸੋਧ ਬਿੱਲ ‘ਤੇ ਤਿੱਖੀ ਪ੍ਰਤੀਕਿਰਿਆ ਦਿੱਤੀ ਹੈ। ਸੀਐਮ ਮਾਨ ਨੇ ਕਿਹਾ ਕਿ ਕੇਂਦਰ ਸਰਕਾਰ ਨੂੰ ਸੂਬਿਆਂ ਨੂੰ ਕਠਪੁਤਲੀਆਂ ਨਹੀਂ ਸਮਝਣਾ ਚਾਹੀਦਾ। ਅਸੀਂ ਸੜਕ ਤੋਂ ਸੰਸਦ ਤੱਕ ਆਪਣੇ ਹੱਕ ਲਈ ਲੜਾਂਗੇ। ਕੇਂਦਰ ਸਰਕਾਰ ਇਸ ਬਿੱਲ ਨੂੰ ਸੰਸਦ ਵਿੱਚ ਲਿਆ ਰਹੀ ਹੈ। ਮਾਨ ਨੇ ਇਸ ਨੂੰ ਰਾਜਾਂ ਦੇ ਅਧਿਕਾਰਾਂ ‘ਤੇ ਇੱਕ ਹੋਰ ਹਮਲਾ ਕਰਾਰ ਦਿੱਤਾ। ਮਾਨ ਨੇ ਕਿਹਾ ਕਿ ਅਸੀਂ ਇਸ ਬਿੱਲ ਨੂੰ ਸੰਸਦ ਵਿੱਚ ਪੇਸ਼ ਕਰਨ ਦਾ ਸਖ਼ਤ ਵਿਰੋਧ ਕਰਦੇ ਹਾਂ।

ਮੁੱਖ ਮੰਤਰੀ ਮਾਨ ਨੇ ਟਵੀਟ ਕਰ ਕਿਹਾ ਕਿ, “ਰਾਜਾਂ ਦੇ ਅਧਿਕਾਰਾਂ ਤੇ ਇੱਕ ਹੋਰ ਹਮਲਾ…ਬਿਜਲੀ ਸੋਧ ਬਿਲ 2022… ਇਸ ਬਿਲ ਨੂੰ ਪਾਰਲੀਮੈਂਟ ਵਿੱਚ ਪੇਸ਼ ਕਰਨ ਦਾ ਸਖ਼ਤ ਵਿਰੋਧ ਕਰਦੇ ਹਾਂ …ਕੇੰਦਰ ਸਰਕਾਰ ਰਾਜਾਂ ਨੂੰ ਕਠਪੁਤਲੀ ਨਾ ਸਮਝੇ ਅਸੀਂ ਆਪਣੇ ਅਧਿਕਾਰਾਂ ਦੀ ਲੜਾਈ ਲੜਾਂਗੇ ..ਸੜਕ ਤੋਂ ਸੰਸਦ ਤੱਕ ..”

Leave a Reply

Your email address will not be published. Required fields are marked *