ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਬੁੱਧਵਾਰ ਨੂੰ ਕਿਸਾਨ ਯੂਨੀਅਨਾਂ ਬਾਰੇ ਵੀ ਇੱਕ ਵੱਡਾ ਬਿਆਨ ਦਿੱਤਾ ਹੈ। ਉਨ੍ਹਾਂ ਕਿਹਾ ਕਿ ਸੂਬੇ ਵਿੱਚ ਸੜਕਾਂ ਰੋਕ ਕੇ ਆਮ ਲੋਕਾਂ ਨੂੰ ਬਿਨਾਂ ਵਜ੍ਹਾ ਖੁੱਜਲ ਖੁਆਰ ਨਾ ਕੀਤਾ ਜਾਵੇ। ਉਨ੍ਹਾਂ ਆਪਣੇ ਟਵੀਟ ‘ਚ ਲਿਖਿਆ ਕਿ, “ਮੇਰੀ ਕਿਸਾਨ ਯੂਨੀਅਨਾਂ ਨੂੰ ਬੇਨਤੀ ਹੈ ਕਿ ਹਰ ਗੱਲ ‘ਤੇ ਸੜਕਾਂ ਰੋਕ ਕੇ ਆਮ ਲੋਕਾਂ ਨੂੰ ਆਪਣੇ ਵਿਰੁੱਧ ਨਾ ਕਰੋ..ਸਰਕਾਰ ਨਾਲ ਗੱਲ ਕਰਨ ਲਈ ਚੰਡੀਗੜ੍ਹ ਦਾ ਪੰਜਾਬ ਭਵਨ, ਸੈਕਟਰੀਏਟ, ਖੇਤੀਬਾੜੀ ਮੰਤਰੀ ਦਾ ਦਫ਼ਤਰ ਅਤੇ ਮੇਰਾ ਦਫ਼ਤਰ ‘ਤੇ ਘਰ ਹੈ ਨਾ ਕੇ ਸੜਕਾਂ..ਜੇ ਇਹੀ ਰਵੱਈਆ ਰਿਹਾ ਤਾਂ ਉਹ ਦਿਨ ਦੂਰ ਨਹੀਂ ਕਿ ਜਦੋਂ ਤੁਹਾਨੂੰ ਧਰਨੇ ਵਾਸਤੇ ਬੰਦੇ ਨਹੀਂ ਲੱਭਣੇ..ਲੋਕਾਂ ਦੀਆਂ ਭਾਵਨਾਵਾਂ ਸਮਝੋ ..”
