ਪੰਜਾਬ ਦੇ ਲੁਧਿਆਣਾ ਸਥਿਤ ਖੇਤਰੀ ਟਰਾਂਸਪੋਰਟ ਅਥਾਰਟੀ (ਆਰ.ਟੀ.ਏ.) ਦੀ ਵਿਜੀਲੈਂਸ ਵੱਲੋਂ ਕੀਤੀਆਂ ਗਈਆਂ ਗ੍ਰਿਫਤਾਰੀਆਂ ਤੋਂ ਬਾਅਦ ਸ਼ੁਰੂ ਹੋਈ ਪੰਜਾਬ ਦੇ ਪੀਸੀਐਸ ਅਫਸਰਾਂ ਦੀ ਹੜਤਾਲ ਬੁੱਧਵਾਰ ਦੁਪਹਿਰ 2 ਵਜੇ ਤੋਂ ਬਾਅਦ ਖਤਮ ਹੋ ਗਈ ਹੈ। ਸਾਰੇ ਅਫਸਰ ਜਲਦੀ ਹੀ ਡਿਊਟੀ ਜੁਆਇਨ ਕਰਨਗੇ। ਦੁਪਹਿਰ ਸਮੇਂ ਪੀਸੀਐਸ ਅਧਿਕਾਰੀਆਂ ਅਤੇ ਮੁੱਖ ਮੰਤਰੀ ਭਗਵੰਤ ਮਾਨ ਦੇ ਪ੍ਰਮੁੱਖ ਸਕੱਤਰ ਵੇਣੂ ਪ੍ਰਸਾਦ ਵਿਚਕਾਰ ਮੀਟਿੰਗ ਹੋਈ ਸੀ।
ਗੌਰਤਲਬ ਹੈ ਕਿ ਮੁੱਖ ਮੰਤਰੀ ਭਗਵੰਤ ਮਾਨ ਨੇ ਸਾਰੇ ਅਧਿਕਾਰੀਆਂ ਨੂੰ ਚੇਤਾਵਨੀ ਦਿੰਦਿਆਂ ਦੁਪਹਿਰ 2 ਵਜੇ ਤੱਕ ਡਿਊਟੀ ਜੁਆਇਨ ਕਰਨ ਦਾ ਅਲਟੀਮੇਟਮ ਦਿੱਤਾ ਸੀ। ਵੇਣੂ ਪ੍ਰਸਾਦ ਨੇ ਸਪੱਸ਼ਟ ਕੀਤਾ ਕਿ ਸਰਕਾਰ ਭ੍ਰਿਸ਼ਟ ਅਧਿਕਾਰੀਆਂ ਵਿਰੁੱਧ ਸਖ਼ਤ ਹੈ। ਪੀ.ਸੀ.ਐਸ.ਅਧਿਕਾਰੀ ਵੀ ਇਸ ਬਾਰੇ ਵਿਚਾਰ ਕਰਦੇ ਹਨ ਅਤੇ ਉਨ੍ਹਾਂ ਨੇ ਜਲਦੀ ਹੀ ਡਿਊਟੀ ਜੁਆਇਨ ਕਰਨ ਦੀ ਗੱਲ ਕਹੀ ਹੈ।
ਭ੍ਵਿਸ਼ਟਾਚਾਰ ਦੇ ਮਾਮਲੇ ਚ ਕੋਈ ਵੀ ਬਖਸ਼ਿਆ ਨਹੀਂ ਜਾਵੇਗਾ ਭਾਵੇ ਮੰਤਰੀ ਹੋਵੇ ,ਸੰਤਰੀ ਹੋਵੇ ਜਾਂ ਮੇਰਾ ਕੋਈ ਸਕਾ-ਸੰਬੰਧੀ…ਜਨਤਾ ਦੇ ਇੱਕ-ਇੱਕ ਪੈਸੇ ਦਾ ਹਿਸਾਬ ਲਿਆ ਜਾਵੇਗਾ.. pic.twitter.com/bzc3aYGO9N
— Bhagwant Mann (@BhagwantMann) January 11, 2023
ਪੀਸੀਐਸਏ ਐਸੋਸੀਏਸ਼ਨ ਦੇ ਮੁਖੀ ਰਾਹਤ ਓਬਰਾਏ ਦਾ ਕਹਿਣਾ ਹੈ ਕਿ ਅਸੀਂ ਹੜਤਾਲ ’ਤੇ ਨਹੀਂ ਸੀ, ਸਿਰਫ਼ ਜਨਤਕ ਛੁੱਟੀ ’ਤੇ ਸੀ। ਕੁੱਝ ਪੁਰਾਣੀਆਂ ਮੰਗਾਂ ਲੰਬੇ ਸਮੇਂ ਤੋਂ ਲਟਕ ਰਹੀਆਂ ਸਨ। ਜਿਸ ਨੂੰ ਮੁੱਖ ਮੰਤਰੀ ਅਤੇ ਉਨ੍ਹਾਂ ਦੇ ਪ੍ਰਮੁੱਖ ਸਕੱਤਰ ਅੱਗੇ ਰੱਖਿਆ ਗਿਆ। ਸਰਕਾਰ ਵੱਲੋਂ ਉਨ੍ਹਾਂ ਦੀਆਂ ਮੁਸ਼ਕਿਲਾਂ ਨੂੰ ਹੱਲ ਕਰਨ ਦਾ ਭਰੋਸਾ ਮਿਲਣ ਤੋਂ ਬਾਅਦ ਸਾਰੇ ਹੁਣ ਤੋਂ ਹੀ ਡਿਊਟੀ ਜੁਆਇਨ ਕਰ ਰਹੇ ਹਨ।