ਪੰਜਾਬ ਵਿੱਚ ਹੜ੍ਹਾਂ ਦੀ ਸਥਿਤੀ ਨੂੰ ਲੈ ਕੇ ਵਿਰੋਧੀ ਪਾਰਟੀਆਂ ਲਗਾਤਾਰ ਆਮ ਆਦਮੀ ਪਾਰਟੀ (ਆਪ) ਨੂੰ ਘੇਰ ਰਹੀਆਂ ਹਨ। ਭਾਜਪਾ ਦੇ ਸੂਬਾ ਪ੍ਰਧਾਨ ਸੁਨੀਲ ਜਾਖੜ, ਪੰਜਾਬ ਕਾਂਗਰਸ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਅਤੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ ਲਗਾਤਾਰ ਸੋਸ਼ਲ ਮੀਡੀਆ ‘ਤੇ ਵੀਡੀਓ ਅਤੇ ਤਸਵੀਰਾਂ ਪੋਸਟ ਕਰਕੇ ਮੁੱਖ ਮੰਤਰੀ ਭਗਵੰਤ ਮਾਨ ‘ਤੇ ਨਿਸ਼ਾਨਾ ਸਾਧ ਰਹੇ ਹਨ ਪਰ ਹੁਣ ਸੀਐੱਮ ਮਾਨ ਨੇ ਟਵੀਟ ਕਰਕੇ ਸਾਰਿਆਂ ਨੂੰ ਜਵਾਬ ਦਿੱਤਾ ਹੈ।
ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ – “ਪੰਜਾਬ ਕਾਂਗਰਸ ਦੀ “ਭਾਜਪਾ”ਇਕਾਈ ਦੇ ਪ੍ਰਧਾਨ ਸ੍ਰੀ ਸੁਨੀਲ ਜਾਖੜ ਜੀ, ਬਚੀ ਖੁਚੀ ਕਾਂਗਰਸ ਦੇ ਪ੍ਰਧਾਨ ਰਾਜਾ ਵੜਿੰਗ ਜੀ.ਸ੍ਰੋਮਣੀ ਖਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ ਜੀ.. ਮੈਂ ਏਸ ਵਕਤ ਪੰਜਾਬ ਦੇ ਲੋਕਾਂ ਦੀ ਕੁਦਰਤੀ ਆਫ਼ਤ ਚ ਬਾਂਹ ਫੜ ਰਿਹਾ ਹਾਂ.. ਮੈਨੂੰ ਮੇਰੇ ਲੋਕਾਂ ਦੀ ਮਦਦ ਕਰ ਲੈਣ ਦਿਓ..ਬੱਸ ਆ ਕੇ ਥੋਡੇ ਨਾਲ ਰਾਜਨੀਤੀ ਦੀ ਗੱਲ ਕਰਾਂਗਾ..”
ਪੰਜਾਬ ਕਾਂਗਰਸ ਦੀ “ਭਾਜਪਾ”ਇਕਾਈ ਦੇ ਪ੍ਰਧਾਨ ਸ੍ਰੀ ਸੁਨੀਲ ਜਾਖੜ ਜੀ, ਬਚੀ ਖੁਚੀ ਕਾਂਗਰਸ ਦੇ ਪ੍ਰਧਾਨ ਰਾਜਾ ਵੜਿੰਗ ਜੀ.ਸ੍ਰੋਮਣੀ ਖਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ ਜੀ.. ਮੈਂ ਏਸ ਵਕਤ ਪੰਜਾਬ ਦੇ ਲੋਕਾਂ ਦੀ ਕੁਦਰਤੀ ਆਫ਼ਤ ਚ ਬਾਂਹ ਫੜ ਰਿਹਾ ਹਾਂ.. ਮੈਨੂੰ ਮੇਰੇ ਲੋਕਾਂ ਦੀ ਮਦਦ ਕਰ ਲੈਣ ਦਿਓ..ਬੱਸ ਆ ਕੇ ਥੋਡੇ ਨਾਲ ਰਾਜਨੀਤੀ ਦੀ ਗੱਲ ਕਰਾਂਗਾ..
— Bhagwant Mann (@BhagwantMann) July 13, 2023