[gtranslate]

“ਹੜ੍ਹ ਨੇ ਬਹੁਤ ਕੁੱਝ ਸਿਖਾ ਦਿੱਤਾ, ਪੰਜਾਬ ‘ਚ ਬਣਾਵਾਂਗੇ ਚੈੱਕ ਡੈਮ”, CM ਮਾਨ ਨੇ ਹੜ੍ਹ ਪ੍ਰਭਾਵਿਤ ਇਲਾਕਿਆ ਦਾ ਲਿਆ ਜਾਇਜ਼ਾ

cm mann said flood has taught

ਪੰਜਾਬ ਦੇ 8 ਜ਼ਿਲ੍ਹੇ ਹੜ੍ਹ ਦੀ ਲਪੇਟ ਵਿੱਚ ਆ ਗਏ ਹਨ। ਭਾਖੜਾ ਡੈਮ ਦੇ ਫਲੱਡ ਗੇਟ ਖੋਲ੍ਹਣ ਨਾਲ ਸਤਲੁਜ ਦਰਿਆ ਦੇ ਪਾਣੀ ਦਾ ਪੱਧਰ ਵਧ ਗਿਆ ਹੈ। ਜਿਸ ਦਾ ਅਸਰ ਰੋਪੜ ‘ਤੇ ਪਿਆ। ਦੂਜੇ ਪਾਸੇ ਹੁਸ਼ਿਆਰਪੁਰ, ਗੁਰਦਾਸਪੁਰ, ਕਪੂਰਥਲਾ ਤੋਂ ਬਾਅਦ ਪੌਂਗ ਡੈਮ ਤੋਂ ਛੱਡੇ ਪਾਣੀ ਨੇ ਹੁਣ ਅੰਮ੍ਰਿਤਸਰ, ਤਰਨਤਾਰਨ ਅਤੇ ਫ਼ਿਰੋਜ਼ਪੁਰ ਨੂੰ ਆਪਣੀ ਲਪੇਟ ਵਿੱਚ ਲੈ ਲਿਆ ਹੈ। ਇਸ ਵਿਚਕਾਰ ਮੁੱਖ ਮੰਤਰੀ ਭਗਵੰਤ ਮਾਨ ਹੜ੍ਹ ਪ੍ਰਭਾਵਿਤ ਇਲਾਕੇ ਦਾ ਜਾਇਜ਼ਾ ਲੈਣ ਵੀਰਵਾਰ ਦੁਪਹਿਰ ਵੇਲੇ ਹੁਸ਼ਿਆਰਪੁਰ ਪੁੱਜੇ ਸਨ। ਸੀਐਮ ਮਾਨ ਨੇ ਕਿਹਾ ਕਿ ਤੇਲੰਗਾਨਾ ਦੀ ਤਰਜ਼ ‘ਤੇ ਪੰਜਾਬ ‘ਚ ਹੁਣ ਚੈਕ ਡੈਮ ਬਣਾਏ ਜਾਣਗੇ, ਤਾਂ ਜੋ ਪਾਕਿਸਤਾਨ ਨੂੰ ਜਾਣ ਵਾਲੇ ਪਾਣੀ ਨੂੰ ਸਟੋਰ ਕੀਤਾ ਜਾ ਸਕੇ। ਇਸ ਨਾਲ ਧਰਤੀ ਹੇਠਲੇ ਪਾਣੀ ਦਾ ਪੱਧਰ ਵੀ ਵਧੇਗਾ। ਇਸ ਤੋਂ ਇਲਾਵਾ ਜੇਕਰ ਲੋੜ ਪਈ ਤਾਂ ਇਸ ਪਾਣੀ ਨੂੰ ਪੰਪਾਂ ਦੀ ਮਦਦ ਨਾਲ ਖੇਤਾਂ ਤੱਕ ਵੀ ਪਹੁੰਚਾਇਆ ਜਾਵੇਗਾ। ਇਸ ਦੇ ਨਾਲ ਹੀ ਮੁੱਖ ਮੰਤਰੀ ਨੇ ਇਹ ਵੀ ਕਿਹਾ ਕਿ ਹੜ੍ਹਾਂ ਅਤੇ ਕੁਦਰਤੀ ਆਫ਼ਤਾਂ ਤੋਂ ਸਿੱਖਣ ਦੀ ਲੋੜ ਹੈ ਅਤੇ ਇਸ ਹੜ੍ਹ ਨੇ ਵੀ ਬਹੁਤ ਕੁਝ ਸਿਖਾਇਆ ਹੈ। ਪੌਂਗ ਡੈਮ ਤੋਂ ਛੱਡੇ ਗਏ ਪਾਣੀ ਦਾ ਸਭ ਤੋਂ ਵੱਧ ਅਸਰ ਗੁਰਦਾਸਪੁਰ ‘ਚ ਦੇਖਣ ਨੂੰ ਮਿਲ ਰਿਹਾ ਹੈ।

Leave a Reply

Your email address will not be published. Required fields are marked *