[gtranslate]

CM ਮਾਨ ਦਾ ਵੱਡਾ ਬਿਆਨ, ਕਿਹਾ – “ਪ੍ਰਧਾਨ ਮੰਤਰੀ, ਗ੍ਰਹਿ ਮੰਤਰੀ ਤੇ 28 ਰਾਜਪਾਲ ਚਲਾ ਰਹੇ ਨੇ ਪੂਰਾ ਦੇਸ਼, ਇਹ ਲੋਕਤੰਤਰ ‘ਚ ਖਤਰਨਾਕ”

cm mann said only 30 people

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਮੋਦੀ ਐਂਡ ਕੰਪਨੀ ਦੇਸ਼ ਵਿੱਚ ਲੋਕਤੰਤਰ ਨੂੰ ਖਤਰੇ ਵਿੱਚ ਪਾ ਰਹੀ ਹੈ। ਉਨ੍ਹਾਂ ਕਿਹਾ ਕਿ ਜੇਕਰ ਦੇਸ਼ ਨੂੰ ਪ੍ਰਧਾਨ ਮੰਤਰੀ, ਗ੍ਰਹਿ ਮੰਤਰੀ ਅਤੇ ਉਨ੍ਹਾਂ ਦੇ 28 ਰਾਜਪਾਲਾਂ ਨੇ ਚਲਾਉਣਾ ਹੈ ਤਾਂ ਚੋਣਾਂ ਕਰਵਾਉਣ ‘ਤੇ ਪੈਸਾ ਕਿਉਂ ਬਰਬਾਦ ਕੀਤਾ ਜਾ ਰਿਹਾ ਹੈ। ਇਹ ਲੋਕਤੰਤਰ ਵਿੱਚ ਖ਼ਤਰਨਾਕ ਰੁਝਾਨ ਹੈ, ਜਿਸ ਨੂੰ ਤੁਰੰਤ ਰੋਕਣ ਦੀ ਲੋੜ ਹੈ। ਰਾਜ ਸਭਾ ਮੈਂਬਰ ਸੰਜੇ ਸਿੰਘ ਦੀ ਮੁਅੱਤਲੀ ਵਿਰੁੱਧ ਵਿਰੋਧੀ ਧਿਰ ਦੇ ਸੰਸਦ ਮੈਂਬਰਾਂ ਦੇ ਵਿਰੋਧ ਵਿੱਚ ਸ਼ਾਮਿਲ ਹੋਏ ਮੁੱਖ ਮੰਤਰੀ ਮਾਨ ਨੇ ਕਿਹਾ ਕਿ ਇਹ ਮੰਦਭਾਗਾ ਹੈ ਕਿ ਸੱਤਾਧਾਰੀ ਗੱਠਜੋੜ ਨੇ ਸੰਸਦ ਮੈਂਬਰਾਂ ਨੂੰ ਜਨਤਕ ਚਿੰਤਾ ਦੇ ਮੁੱਦੇ ਉਠਾਉਣ ਦੀ ਇਜਾਜ਼ਤ ਨਹੀਂ ਦਿੱਤੀ। ਮਨੀਪੁਰ ਵਿੱਚ ਵਾਪਰੀ ਸ਼ਰਮਨਾਕ ਘਟਨਾ ਭਾਜਪਾ ਦੀ ਵੰਡ ਅਤੇ ਨਫ਼ਰਤ ਦੀ ਨੀਤੀ ਦਾ ਨਤੀਜਾ ਹੈ। ਇਹ ਦੇਸ਼ ਅਤੇ ਜਨਤਾ ਦੇ ਹਿੱਤ ਵਿੱਚ ਨਹੀਂ ਹੈ ਕਿਉਂਕਿ ਇਸ ਦੇ ਬੁਰੇ ਨਤੀਜੇ ਨਿਕਲਣਗੇ।

ਮਨੀਪੁਰ ਵਿੱਚ ਵਿਗੜਦੀ ਕਾਨੂੰਨ ਵਿਵਸਥਾ ਦੇ ਕਾਰਨ ਤੁਰੰਤ ਰਾਸ਼ਟਰਪਤੀ ਸ਼ਾਸਨ ਲਗਾਇਆ ਜਾਣਾ ਚਾਹੀਦਾ ਹੈ। ਮਨੀਪੁਰ ਵਿੱਚ ਜਦੋਂ ਕਾਨੂੰਨ ਵਿਵਸਥਾ ਪੂਰੀ ਤਰ੍ਹਾਂ ਟੁੱਟ ਚੁੱਕੀ ਸੀ ਤਾਂ ਰਾਜਪਾਲ ਕੀ ਕਰ ਰਹੇ ਸਨ। ਉਨ੍ਹਾਂ ਕਿਹਾ ਕਿ ਗੈਰ-ਭਾਜਪਾ ਸ਼ਾਸਤ ਰਾਜਾਂ ਦੇ ਰਾਜਪਾਲ ਰਾਜਾਂ ਦੇ ਰੋਜ਼ਾਨਾ ਦੇ ਮਾਮਲਿਆਂ ਵਿੱਚ ਬੇਲੋੜੀ ਦਖਲਅੰਦਾਜ਼ੀ ਕਰ ਰਹੇ ਹਨ ਅਤੇ ਚੁਣੀਆਂ ਹੋਈਆਂ ਸਰਕਾਰਾਂ ਨੂੰ ਕੰਮ ਨਹੀਂ ਕਰਨ ਦੇ ਰਹੇ ਹਨ। ਇਸ ਦੇ ਉਲਟ ਮਣੀਪੁਰ ਦਾ ਰਾਜਪਾਲ ਸਿਰਫ਼ ਮੂਕ ਦਰਸ਼ਕ ਬਣ ਕੇ ਉੱਥੇ ਵਾਪਰ ਰਹੀਆਂ ਘਿਨਾਉਣੀਆਂ ਘਟਨਾਵਾਂ ਨੂੰ ਦੇਖ ਰਿਹਾ ਹੈ।

Leave a Reply

Your email address will not be published. Required fields are marked *