[gtranslate]

‘ਪੰਜਾਬ ‘ਚ ਬਣਾਵਾਂਗੇ ਅਜਿਹਾ ਸਿਸਟਮ ਕਿ ਅੰਗਰੇਜ਼ ਵੀ ਆਉਣਗੇ ਨੌਕਰੀਆਂ ਮੰਗਣ’ – CM ਮਾਨ

cm mann said we will

ਮੁੱਖ ਮੰਤਰੀ ਬਣਨ ਤੋਂ ਬਾਅਦ ਸੀਐਮ ਭਗਵੰਤ ਮਾਨ ਨੇ ਸ਼ਨੀਵਾਰ ਨੂੰ ਪਹਿਲੀ ਵਾਰ ਬਠਿੰਡਾ ਦਾ ਦੌਰਾ ਕੀਤਾ ਹੈ। ਸੀਐਮ ਭਗਵੰਤ ਮਾਨ ਅਤੇ ਗਵਰਨਰ ਬਨਵਾਰੀ ਲਾਲ ਪੁਰੋਹਿਤ ਅੱਜ ਬਠਿੰਡਾ ਦੀ ਮਹਾਰਾਜਾ ਰਣਜੀਤ ਸਿੰਘ ਪੰਜਾਬ ਟੈਕਨੀਕਲ ਯੂਨੀਵਰਸਿਟੀ ਵਿਖੇ ਡਿਗਰੀ ਵੰਡ ਸਮਾਰੋਹ ਵਿੱਚ ਪਹੁੰਚੇ ਸੀ। ਇਸ ਮੌਕੇ ਰਾਜਪਾਲ ਤੇ ਮੁੱਖ ਮੰਤਰੀ ਵਲੋਂ ਵਿਦਿਆਰਥੀਆਂ ਨੂੰ ਡਿਗਰੀਆਂ ਵੰਡੀਆਂ ਗਈਆਂ। ਮੁੱਖ ਮੰਤਰੀ ਭਗਵੰਤ ਮਾਨ ਨੇ ਵਿਦਿਆਰਥੀਆਂ ਨੂੰ ਸੰਬੋਧਨ ਕਰਦੇ ਹੋਏ ਉਨ੍ਹਾਂ ਇਹ ਵੀ ਕਿਹਾ ਕਿ ਜਦੋਂ ਵਿਦਿਆਰਥੀਆਂ ਨੂੰ ਡਿਗਰੀ ਦਿੱਤੀ ਜਾਂਦੀ ਹੈ ਤਾਂ ਉਹ ਦਿਨ ਵਿਦਿਆਰਥੀਆਂ ਲਈ ਬੇਹੱਦ ਖ਼ੁਸ਼ੀ ਭਰਿਆ ਦਿਨ ਹੁੰਦਾ ਹੈ।

ਮਾਨ ਨੇ ਕਿਹਾ ਕਿ ਅੱਜ ਸੂਬੇ ਦੇ ਵਿਦਿਆਰਥੀ ਨੂੰ ਡਿਗਰੀਆਂ ਹਾਸਲ ਕਰਕੇ ਵੀ ਚੰਗੀਆਂ ਨੌਕਰੀਆਂ ਲਈ ਧੱਕੇ ਖਾਣੇ ਪੈਂਦੇ ਹਨ। ਕਈ ਵਿਦਿਆਰਥੀ ਉਚ ਪੜ੍ਹਾਈਆਂ ਕਰਕੇ ਵੀ ਆਈਲੈਟਸ ਕਰ ਰਹੇ ਹਨ ਅਤੇ ਹੁਣ ਪੰਜਾਬ ਦੇ ਵਿਦਿਆਰਥੀ ਆਈਲੈਟਸ ਨੂੰ ਸਭ ਤੋਂ ਵੱਡੀ ਡਿਗਰੀ ਸਮਝਣ ਲੱਗ ਪਏ ਹਨ। ਇਹ ਠੀਕ ਨਹੀਂ ਹੈ ਅਤੇ ਇਸ ਨੂੰ ਰੋਕਾਂਗੇ। ਉਨ੍ਹਾਂ ਕਿਹਾ ਕਿ ਸੂਬੇ ਤੋਂ ਵਿਦਿਆਰਥੀਆਂ ਦਾ ਵਿਦੇਸ਼ ਜਾਣ ਦਾ ਸਿਲਸਿਲਾ ਠੀਕ ਨਹੀਂ ਹੈ, ਜਿਸ ਕਾਰਨ ਇਸਨੂੰ ਰੋਕਿਆ ਜਾਵੇਗਾ। ਅਜਿਹਾ ਸਿਸਟਮ ਬਣਾਇਆ ਜਾਵੇਗਾ ਜਿਸ ਨਾਲ ਹੁਣ ਵਿਦਿਆਰਥੀਆਂ ਨੂੰ ਵਿਦੇਸ਼ ਨਹੀਂ ਜਾਣਾ ਪਵੇਗਾ, ਬਲਕਿ ਅੰਗਰੇਜ਼ ਨੌਕਰੀਆਂ ਮੰਗਣ ਲਈ ਪੰਜਾਬ ਆਉਣਗੇ। ਉਨ੍ਹਾਂ ਨੇ ਕਿਹਾ ਕਿ ਪੰਜਾਬ ਵਿੱਚ ਕੁੜੀਆਂ ਵਿੱਚ ਵੀ ਟੈਲੇਂਟ ਦੀ ਕੋਈ ਕਮੀ ਨਹੀਂ ਹੈ। ਸੀਐਮ ਭਗਵੰਤ ਮਾਨ ਨੇ ਇੱਕ ਕਵਿਤਾ ਵੀ ਸੁਣਾ ਕੇ ਧੀਆਂ ਨੂੰ ਕੁੱਖ ਵਿੱਚ ਨਾ ਮਾਰਨ ਦੀ ਅਪੀਲ ਕੀਤੀ। ਉਨ੍ਹਾਂ ਕਿਹਾ ਕੀ ਅਸੀਂ ਕੁੜੀਆਂ ਨੂੰ ਕੁੱਖਾਂ ਵਿਚ ਮਾਰ ਰਹੇ ਹਾਂ, ਇਹਨਾਂ ਨੂੰ ਉੱਡਣ ਦਾ ਮੌਕਾ ਦੇਣਾ ਚਾਹੀਦਾ ਹੈ।

Likes:
0 0
Views:
248
Article Categories:
India News

Leave a Reply

Your email address will not be published. Required fields are marked *