[gtranslate]

‘ਕਿਸਾਨਾਂ ਨੂੰ ਨਫ਼ਰਤ ਕਰਦੀ ਹੈ ਮੋਦੀ ਸਰਕਾਰ’, ਪਰਾਲੀ ਸਾੜਨ ਦੇ ਮੁੱਦੇ ਨੂੰ ਲੈ ਕੇ ਕੇਂਦਰ ਸਰਕਾਰ ਨੂੰ ਸਿੱਧੇ ਹੋਏ CM ਮਾਨ, ਦੇਖੋ ਵੀਡੀਓ

cm mann says modi govt hates farmers

ਪਰਾਲੀ ਦੇ ਮੁੱਦੇ ‘ਤੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਵੱਡਾ ਬਿਆਨ ਦਿੱਤਾ ਹੈ। ਪੰਜਾਬ ਵਿੱਚ ਪਰਾਲੀ ਸਾੜਨ ਦੀਆਂ ਘਟਨਾਵਾਂ ਨੂੰ ਲੈ ਕੇ ਮੁੱਖ ਮੰਤਰੀ ਭਗਵੰਤ ਮਾਨ ਨੇ ਕੇਂਦਰ ਸਰਕਾਰ ਉੱਤੇ ਵੱਡਾ ਹਮਲਾ ਬੋਲਿਆ ਹੈ। ਮੁੱਖ ਮੰਤਰੀ ਭਗਵੰਤ ਮਾਨ ਨੇ ਪ੍ਰੈੱਸ ਕਾਨਫਰੰਸ ਕਰ ਕੇ ਕਿਹਾ ਕਿ ਕੇਂਦਰ ਸਰਕਾਰ ਪਰਾਲੀ ਪ੍ਰਦੂਸ਼ਣ ਬਾਰੇ ਰੋਜ਼ਾਨਾ ਦਿੱਲੀ ਅਤੇ ਪੰਜਾਬ ਦੀਆਂ ਸਰਕਾਰਾਂ ਨੂੰ ਘੇਰਨ ਦੀ ਕੋਸ਼ਿਸ਼ ਕਰ ਰਹੀ ਹੈ। ਜਦਕਿ ਏਅਰ ਕੁਆਲਿਟੀ ਇੰਡੈਕਸ ਦੀ ਰਿਪੋਰਟ ਅਨੁਸਾਰ ਹਰਿਆਣਾ ਅਤੇ ਯੂ.ਪੀ. ਦੇ ਸ਼ਹਿਰ ਵੱਧ ਪ੍ਰਦੂਸ਼ਿਤ ਹਨ। ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਇੰਡੈਕਸ ਦੀ ਰਿਪੋਰਟ ’ਚ ਫਰੀਦਾਬਾਦ ਨੰਬਰ ਇੱਕ ਉੱਤੇ ਹੈ। ਇਸ ਤੋਂ ਇਲਾਵਾ ਹਰਿਆਣਾ ਦਾ ਸ਼ਹਿਰ ਦਾ ਫਰੀਦਾਬਾਦ, ਮਾਨਵੇਸਰ, ਗਵਾਲੀਅਰ, ਗੁੜਗਾਓਂ, ਭੋਪਾਲ, ਪਾਣੀਪਤ ਕੋਟਾ, ਰੋਹਤਕ, ਹਿਸਾਰ, ਜੈਪੁਰ, ਜਬਲਪੁਰ, ਆਗਰਾ, ਬੱਦੀ, ਉਦੈਪੁਰ ਅਤੇ ਚੰਡੀਗੜ੍ਹ ਤੋਂ ਇਲਾਵਾ ਹੋਰ ਵੀ ਕਈ ਅਜਿਹੇ ਸ਼ਹਿਰ ਹਨ ਜਿਹੜੇ ਵੱਧ ਪ੍ਰਦੂਸ਼ਿਤ ਕਰ ਰਹੇ ਹਨ। ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਕੀ ਸਿਰਫ ਪੰਜਾਬ ਅਤੇ ਦਿੱਲੀ ਹੀ ਪ੍ਰਦੂਸ਼ਣ ਫੈਲਾਅ ਰਹੇ ਹਨ ਜਦਕਿ ਆਲੇ-ਦੁਆਲੇ ਦੇ ਸੂਬੇ ਤਾਂ ਸਵਿਟਜ਼ਰਲੈਂਡ ’ਚ ਵੱਸਦੇ ਹਨ।

ਸੀਐਮ ਮਾਨ ਨੇ ਕਿਹਾ ਕਿ ਪੰਜਾਬ ਦੇ ਕਿਸਾਨ ਪਰਾਲੀ ਨੂੰ ਅੱਗ ਨਹੀਂ ਲਗਾਉਣਾ ਚਾਹੁੰਦੇ ਪਰ ਉਨ੍ਹਾਂ ਨੂੰ ਮਜਬੂਰੀ ਵਿੱਚ ਪਰਾਲੀ ਨੂੰ ਅੱਗ ਲਗਾਉਣੀ ਪੈ ਰਹੀ ਹੈ ਅਤੇ ਪੰਜਾਬ ਸਰਕਾਰ ਨੂੰ ਕੇਂਦਰ ਸਰਕਾਰ ਵੱਲੋਂ ਪਰਾਲੀ ਪ੍ਰਬੰਧਨ ਸਬੰਧੀ ਕੋਈ ਮਦਦ ਨਹੀਂ ਮਿਲ ਰਹੀ। ਭਗਵੰਤ ਮਾਨ ਨੇ ਕਿਹਾ ਕਿ ਪ੍ਰਦੂਸ਼ਣ ਅਤੇ ਪਰਾਲੀ ਸਾੜਨ ਦੇ ਮਾਮਲਿਆਂ ਲਈ ਕੇਂਦਰ ਸਰਕਾਰ ਲਗਾਤਾਰ ਦਿੱਲੀ ਅਤੇ ਪੰਜਾਬ ਸਰਕਾਰਾਂ ਨੂੰ ਜ਼ਿੰਮੇਵਾਰ ਠਹਿਰਾ ਰਹੀ ਹੈ। ਇਸ ਦੇ ਨਾਲ ਹੀ ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਪੰਜਾਬ ਸਰਕਾਰ ਨੇ ਕਈ ਮਹੀਨੇ ਪਹਿਲਾਂ ਕਮਿਸ਼ਨ ਫਾਰ ਏਅਰ ਕੁਆਲਿਟੀ ਇੰਡੈਕਸ ਨੂੰ ਪਰਾਲੀ ਸਾੜਨ ਦੀ ਸਮੱਸਿਆ ਦਾ ਹੱਲ ਦੇ ਦਿੱਤਾ ਸੀ।

ਪੰਜਾਬ ਦੇ ਮੁੱਖ ਮੰਤਰੀ ਨੇ ਕਿਹਾ ਕਿ ਅਸੀਂ ਕੇਂਦਰ ਨੂੰ ਪਹਿਲਾਂ ਹੀ ਅਪੀਲ ਕਰ ਚੁੱਕੇ ਹਾਂ ਪਰ ਕਿਸਾਨਾਂ ਨੂੰ 1500 ਰੁਪਏ ਪ੍ਰਤੀ ਏਕੜ ਮੁਆਵਜ਼ਾ ਦੇਣ ਦੀ ਸਾਡੀ ਅਪੀਲ ਨੂੰ ਸਵੀਕਾਰ ਨਹੀਂ ਕੀਤਾ ਗਿਆ। ਅਸੀਂ ਕੇਂਦਰ ਨੂੰ ਇਕ ਹੋਰ ਹੱਲ ਵੀ ਦਿੱਤਾ ਸੀ ਪਰ ਅਸੀਂ ਬਾਇਓ ਗੈਸ ਉਦਯੋਗ ਲਈ ਜੋ ਕਿਹਾ ਸੀ, ਉਹ ਵੀ ਮਨਜ਼ੂਰ ਨਹੀਂ ਕੀਤਾ ਗਿਆ। ਹੁਣ ਕੇਂਦਰ ਸਰਕਾਰ ਪੰਜਾਬ ਸਰਕਾਰ ‘ਤੇ ਸਵਾਲ ਚੁੱਕ ਰਹੀ ਹੈ। ਉਨ੍ਹਾਂ ਕਿਹਾ ਕਿ ਸਵਾਲ ਸਿਰਫ਼ ‘ਦਿੱਲੀ-ਪੰਜਾਬ’ ‘ਤੇ ਹੀ ਕਿਉਂ? ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਕੇਂਦਰ ਸਰਕਾਰ ਨਹੀਂ ਚਾਹੁੰਦੀ ਕਿ ਪਜਾਬ ਦੇ ਕਿਸਾਨ ਅੱਗੇ ਵੱਧਣ। ਇਸੇ ਲਈ ਪੰਜਾਬ ਦੇ ਕਿਸਾਨਾਂ ਨੂੰ ਬਦਨਾਮ ਕੀਤਾ ਜਾ ਰਿਹਾ ਹੈ। ਜੇ ਅਸੀਂ ਪਰਾਲੀ ਦਾ ਹੱਲ ਦਿੰਦੇ ਹਾਂ ਤਾਂ ਸਰਕਾਰ ਗੌਰ ਨਹੀਂ ਕਰਦੀ। ਪੰਜਾਬ ਦੇ ਕਿਸਾਨ ਵੀ ਪਰਾਲੀ ਨੂੰ ਅੱਗ ਨਹੀਂ ਲਗਾਉਣਾ ਚਾਹੁੰਦੇ ਸਿਰਫ ਮਜਬੂਰੀ ਵਸ ਇਹ ਕਦਮ ਚੁੱਕ ਰਹੇ ਹਨ।

ਸੀਐਮ ਮਾਨ ਨੇ ਕਿਹਾ ਕਿ ਹਰਿਆਣਾ ਅਤੇ ਰਾਜਸਥਾਨ ਦੇ ਕਈ ਸ਼ਹਿਰਾਂ ਦਾ ਏਕਿਊਆਈ ਦਿੱਲੀ ਅਤੇ ਪੰਜਾਬ ਨਾਲੋਂ ਵੀ ਮਾੜਾ ਹੈ। ਫਰੀਦਾਬਾਦ ਇਸ ਸੂਚੀ ਵਿੱਚ ਸਭ ਤੋਂ ਉੱਪਰ ਹੈ। ਕੇਂਦਰ ਇਨ੍ਹਾਂ ਸੂਬਿਆਂ ‘ਤੇ ਸਵਾਲ ਕਿਉਂ ਨਹੀਂ ਉਠਾਉਂਦਾ? ਹਰ ਚਿੱਠੀ ਵਿੱਚ ਤੁਸੀਂ ਪੁੱਛਦੇ ਹੋ ਕਿ ਕਿਸਾਨਾਂ ਵਿਰੁੱਧ ਕਿੰਨੀਆਂ ਐਫਆਈਆਰ ਦਰਜ ਹੋਈਆਂ ਹਨ। ‘ਕੀ ਪੰਜਾਬ ਦਾ ਕਿਸਾਨ ਅਪਰਾਧੀ ਹੈ?’ ਸ਼ਾਇਦ ਕੇਂਦਰ ਸਰਕਾਰ ਕਿਸਾਨਾਂ ਨਾਲ ਬਹੁਤ ਨਫ਼ਰਤ ਕਰਦੀ ਹੈ। ਮੁੱਖ ਮੰਤਰੀ ਨੇ ਕਿਹਾ ਕਿ ਕੇਂਦਰ ਸਰਕਾਰ ਕਿਸਾਨ ਅੰਦੋਲਨ ਕਾਰਨ ਕਿਸਾਨਾਂ ਨੂੰ ਨਫ਼ਰਤ ਕਰਦੀ ਹੈ। ਪੰਜਾਬ ਦੇ ਕਿਸਾਨ ਇਸ ਨੂੰ ਬਰਦਾਸ਼ਤ ਨਹੀਂ ਕਰਨਗੇ। ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਕਿਸਾਨਾਂ ਤੋਂ ਬਦਲਾ ਲੈਣਾ ਚਾਹੁੰਦੀ ਹੈ। ਕੇਂਦਰ ਦੀ ਭਾਜਪਾ ਸਰਕਾਰ ਕਿਸਾਨ ਵਿਰੋਧੀ ਹੈ। ਸਰਕਾਰ ਹੱਲ ਵੱਲ ਵਧਦੀ ਹੈ ਤਬਦੀਲੀਆਂ ਵੱਲ ਨਹੀਂ।

Leave a Reply

Your email address will not be published. Required fields are marked *