ਪੰਜਾਬ ਦੇ ਸੀਐਮ ਭਗਵੰਤ ਮਾਨ ਨੇ ਇੱਕ ਅਧਿਕਾਰਤ ਬਿਆਨ ਜਾਰੀ ਕੀਤਾ ਹੈ, ਇਸ ਬਿਆਨ ਵਿੱਚ ਉਨ੍ਹਾਂ ਸਪੱਸ਼ਟ ਕੀਤਾ ਹੈ ਕਿ ਜੋ ਵੀ ਸੂਬੇ ਵਿੱਚ ਭ੍ਰਿਸ਼ਟਾਚਾਰ ਵਿੱਚ ਲਿਪਤ ਹੋਵੇਗਾ, ਉਸ ਨੂੰ ਕਿਸੇ ਵੀ ਹਾਲਤ ਵਿੱਚ ਬਖਸ਼ਿਆ ਨਹੀਂ ਜਾਵੇਗਾ। ਇਸ ਦੌਰਾਨ ਮੁੱਖ ਮੰਤਰੀ ਮਾਨ ਨੇ ਸੂਬੇ ਦੇ ਲੋਕਾਂ ਨੂੰ ਭਰੋਸਾ ਦਿਵਾਇਆ ਹੈ ਕਿ ਸੂਬਾ ਸਰਕਾਰ ਭ੍ਰਿਸ਼ਟਾਚਾਰ ਵਿਰੁੱਧ ਬਹੁਤ ਸਖ਼ਤ ਹੈ ਅਤੇ ਇਸ ਵਿਰੁੱਧ ਜ਼ੀਰੋ ਟਾਲਰੈਂਸ ਦੀ ਨੀਤੀ ‘ਤੇ ਕੰਮ ਕਰ ਰਹੀ ਹੈ। ਇਸ ਦੌਰਾਨ ਸੀਐਮ ਮਾਨ ਨੇ ਇਹ ਵੀ ਦੱਸਿਆ ਕਿ ਪਿਛਲੇ 75 ਸਾਲਾਂ ਵਿੱਚ ਇਹ ਪਹਿਲੀ ਵਾਰ ਹੈ ਜਦੋਂ ਕਿਸੇ ਪਾਰਟੀ ਵੱਲੋਂ ਆਪਣੇ ਨੇਤਾ-ਵਿਧਾਇਕ ‘ਤੇ ਭ੍ਰਿਸ਼ਟਾਚਾਰ ਦੇ ਦੋਸ਼ਾਂ ਨੂੰ ਲੈ ਕੇ ਕਾਰਵਾਈ ਕੀਤੀ ਗਈ ਹੈ।
ਕਿਸੇ ਵੀ ਤਰ੍ਹਾਂ ਦੇ ਭ੍ਰਿਸ਼ਟਾਚਾਰ ਕਰਨ ਵਾਲੇ ਨੂੰ ਬਖ਼ਸ਼ਿਆ ਨਹੀਂ ਜਾਵੇਗਾ… ਫ਼ੇਰ ਚਾਹੇ ਓਹ ਕੋਈ ਆਪਣਾ ਹੋਵੇ… ਕਿਸੇ ਵੀ ਪਾਰਟੀ ਦਾ ਹੋਵੇ… ਕਿੱਡਾ ਵੀ ਵੱਡਾ ਅਹੁਦੇਦਾਰ ਕਿਉਂ ਨਾ ਹੋਵੇ… ਕਾਨੂੰਨ ਸਭ ਲਈ ਇੱਕ.. pic.twitter.com/Fvqz9cJLPp
— Bhagwant Mann (@BhagwantMann) February 23, 2023
ਸੀਐਮ ਮਾਨ ਨੇ ਕਿਹਾ, ‘ਪੰਜਾਬ ਵਿੱਚ ਆਮ ਆਦਮੀ ਪਾਰਟੀ ਦੀ ਸਰਕਾਰ ਭ੍ਰਿਸ਼ਟਾਚਾਰ ਨੂੰ ਕਿਸੇ ਵੀ ਹਾਲਤ ਵਿੱਚ ਬਰਦਾਸ਼ਤ ਨਹੀਂ ਕਰੇਗੀ। ਸਰਕਾਰ ਇਸ ਵੇਲੇ ਭ੍ਰਿਸ਼ਟਾਚਾਰ ਵਿਰੁੱਧ ਜ਼ੀਰੋ ਟਾਲਰੈਂਸ ਦੀ ਨੀਤੀ ‘ਤੇ ਕੰਮ ਕਰ ਰਹੀ ਹੈ। ਪੰਜਾਬ ਨੂੰ ਭ੍ਰਿਸ਼ਟਾਚਾਰ ਮੁਕਤ ਸੂਬਾ ਬਣਾਇਆ ਜਾਵੇਗਾ।ਮੁੱਖ ਮੰਤਰੀ ਨੇ ਆਪਣੇ ਬਿਆਨ ਵਿੱਚ ਸਪੱਸ਼ਟ ਕੀਤਾ ਕਿ ਸਾਡੀ ਸਰਕਾਰ ਵਿੱਚ ਹਰ ਕਿਸੇ ਨੂੰ ਕਾਨੂੰਨ ਦੇ ਅਧੀਨ ਕੰਮ ਕਰਨਾ ਹੋਵੇਗਾ ਅਤੇ ਕਾਨੂੰਨ ਸਭ ਲਈ ਬਰਾਬਰ ਹੈ।”
ਇਸ ਦੌਰਾਨ ਭ੍ਰਿਸ਼ਟ ਲੋਕਾਂ ਖਿਲਾਫ ਕਾਰਵਾਈ ਦੀ ਗੱਲ ਕਰਦੇ ਹੋਏ ਮੁੱਖ ਮੰਤਰੀ ਨੇ ਕਿਹਾ, ‘ਪੰਜਾਬ ਵਿੱਚ ਸਰਕਾਰ ਬਣਨ ਤੋਂ ਬਾਅਦ ਸੂਬਾ ਸਰਕਾਰ ਵੱਲੋਂ ਇੱਕ ਟੋਲ ਫਰੀ ਨੰਬਰ ਜਾਰੀ ਕੀਤਾ ਗਿਆ ਸੀ। ਟੋਲ ਫ੍ਰੀ ‘ਤੇ ਕਈ ਲੋਕਾਂ ਨੇ ਭ੍ਰਿਸ਼ਟਾਚਾਰ ਨਾਲ ਜੁੜੀਆਂ ਸ਼ਿਕਾਇਤਾਂ ਕੀਤੀਆਂ ਹਨ। ਜਿਨ੍ਹਾਂ ਖ਼ਿਲਾਫ਼ ਸ਼ਿਕਾਇਤਾਂ ਆਈਆਂ ਹਨ, ਉਨ੍ਹਾਂ ਖ਼ਿਲਾਫ਼ ਸਰਕਾਰ ਨੇ ਸਖ਼ਤ ਕਾਰਵਾਈ ਕੀਤੀ ਹੈ, ਇਸ ਦੌਰਾਨ ਇਹ ਨਹੀਂ ਦੇਖਿਆ ਗਿਆ ਕਿ ਕੌਣ ਵੱਡਾ ਅਧਿਕਾਰੀ ਜਾਂ ਪ੍ਰਭਾਵਸ਼ਾਲੀ ਹੈ। ਅਧਿਕਾਰੀਆਂ ਖ਼ਿਲਾਫ਼ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ ਅਤੇ ਕਈਆਂ ਖ਼ਿਲਾਫ਼ ਕੇਸ ਚੱਲ ਰਹੇ ਹਨ।
ਇੱਕ ਟਵੀਟ ‘ਚ ਉਨ੍ਹਾਂ ਕਿਹਾ ਕਿ, “ਰਿਸ਼ਵਤਖ਼ੋਰੀ ਭਾਂਵੇ ਕਿਸੇ ਨੇ ਵੀ ..ਕਿਸੇ ਵੀ ਤਰੀਕੇ ਨਾਲ ਕੀਤੀ ਹੋਵੇ …ਬਰਦਾਸ਼ਤ ਨਹੀਂ ਕੀਤੀ ਜਾਵੇਗੀ…ਪੰਜਾਬ ਦੇ ਲੋਕਾਂ ਦਾ ਵਿਸ਼ਵਾਸ ,ਪਿਆਰ ਅਤੇ ਉਮੀਦਾਂ ਮੇਰਾ ਹੌਸਲਾ ਬੁਲੰਦ ਰੱਖਦੀਆਂ ਨੇ..ਲੋਕਾਂ ਦੇ ਟੈਕਸ ਦਾ ਪੈਸਾ ਖਾਣ ਵਾਲਿਆਂ ਤੇ ਕੋਈ ਰਹਿਮ ਜਾਂ ਤਰਸ ਨਹੀਂ ..ਕਾਨੂੰਨ ਸਭ ਲਈ ਬਰਾਬਰ..”
ਆਪਣੀ ਹੀ ਪਾਰਟੀ ਦੇ ਨੇਤਾ ਖਿਲਾਫ ਕਾਰਵਾਈ ਦੇ ਮਾਮਲੇ ‘ਚ ਮੁੱਖ ਮੰਤਰੀ ਨੇ ਕਿਹਾ, ‘ਅਜ਼ਾਦੀ ਦੇ 75 ਸਾਲਾਂ ‘ਚ ਇਹ ਪਹਿਲੀ ਵਾਰ ਹੈ ਕਿ ਸੂਬੇ ‘ਚ ਸੱਤਾ ‘ਤੇ ਕਾਬਜ਼ ਪਾਰਟੀ ਨੇ ਆਪਣੇ ਹੀ ਮੰਤਰੀ ਜਾਂ ਵਿਧਾਇਕ ਨੂੰ ਦੋਸ਼ਾਂ ‘ਚ ਜੇਲ੍ਹ ਭੇਜਿਆ ਹੈ। ਮੁੱਖ ਮੰਤਰੀ ਨੇ ਅੱਗੇ ਕਿਹਾ ਕਿ ਭ੍ਰਿਸ਼ਟ ਵਿਅਕਤੀ ਭਾਵੇਂ ਕਿਸੇ ਵੀ ਪਾਰਟੀ ਦਾ ਹੋਵੇ ਜਾਂ ਉਨ੍ਹਾਂ ਦੀ ਆਪਣੀ ਪਾਰਟੀ ਦਾ, ਉਸ ਨੂੰ ਸਖ਼ਤ ਸਜ਼ਾ ਦਿੱਤੀ ਜਾਵੇਗੀ ਅਤੇ ਪੰਜਾਬ ਵਿੱਚ ਜਨਤਾ ਦਾ ਪੈਸਾ ਲੁੱਟਣ ਦੀ ਇਜਾਜ਼ਤ ਨਹੀਂ ਦਿੱਤੀ ਜਾਵੇਗੀ।
ਭ੍ਰਿਸ਼ਟਾਚਾਰ ‘ਤੇ ਕਾਰਵਾਈ ਦੀ ਗੱਲ ਕਰਦਿਆਂ ਮੁੱਖ ਮੰਤਰੀ ਨੇ ਕਿਹਾ, ‘ਇਸ ਤੋਂ ਪਹਿਲਾਂ ਵੀ ਜਿਨ੍ਹਾਂ ਨੇ ਘੁਟਾਲੇ ਕੀਤੇ ਹਨ, ਉਨ੍ਹਾਂ ਦੀ ਜਾਂਚ ਕੀਤੀ ਜਾ ਰਹੀ ਹੈ, ਜੋ ਅੱਜ ਕਰ ਰਹੇ ਹਨ, ਉਨ੍ਹਾਂ ‘ਤੇ ਕਾਰਵਾਈ ਕੀਤੀ ਜਾਵੇਗੀ। ਪੰਜਾਬ ਦੇ ਤਿੰਨ ਕਰੋੜ ਲੋਕਾਂ ਨੇ ਸਾਡੇ ‘ਤੇ ਵਿਸ਼ਵਾਸ ਜਤਾਇਆ ਹੈ, ਅਸੀਂ ਇਸ ਨੂੰ ਕਾਇਮ ਰੱਖਾਂਗੇ।