[gtranslate]

SYL ‘ਤੇ ਪਿਆ ਪੰਗਾ ! CM ਮਾਨ ਨੇ ਘੇਰੀਆਂ ਵਿਰੋਧੀ ਧਿਰਾਂ, ਕਿਹਾ – “ਸੁਨੀਲ, ਸੁਖਬੀਰ,ਬਾਜਵਾ,ਵੜਿੰਗ ਜੀ ਸ਼ਰਮ ਕਰੋ” !

cm mann targets opposition leaders

ਪੰਜਾਬ ‘ਚ ਸਤਲੁਜ ਯਮੁਨਾ ਲਿੰਕ ਨਹਿਰ (SYL) ਦੇ ਮੁੱਦੇ ‘ਤੇ ਸਿਆਸਤ ਗਰਮਾਈ ਹੋਈ ਹੈ। ਸੁਪਰੀਮ ਕੋਰਟ ਦੀ ਫਟਕਾਰ ਤੋਂ ਬਾਅਦ ਪੰਜਾਬ ਵਿੱਚ ਪਾਰਟੀਆਂ ਅਤੇ ਵਿਰੋਧੀ ਧਿਰ ਆਹਮੋ-ਸਾਹਮਣੇ ਹਨ। ਇਸ ਮੁੱਦੇ ‘ਤੇ ਕਾਂਗਰਸ, ਅਕਾਲੀ ਦਲ ਅਤੇ ਭਾਜਪਾ ਨੇ ਹਾਲ ਹੀ ‘ਚ ਪ੍ਰਦਰਸ਼ਨ ਕੀਤਾ ਸੀ। ਇਸ ਤੋਂ ਬਾਅਦ ਬੁੱਧਵਾਰ ਸਵੇਰੇ ਸੀਐਮ ਭਗਵੰਤ ਮਾਨ ਨੇ ਵਿਅੰਗਮਈ ਟਵੀਟ ਕੀਤਾ।

CM ਨੇ ਲਿਖਿਆ- “ਮਾਣਯੋਗ ਸੁਨੀਲ ਜਾਖੜ ਜੀ, ਸੁਖਬੀਰ ਬਾਦਲ ਜੀ, ਬਾਜਵਾ ਜੀ, ਰਾਜਾ ਵੜਿੰਗ ਜੀ..ਕੋਈ ਥੋੜ੍ਹੀ ਬਹੁਤ ਸ਼ਰਮ ਨਾਮ ਦੀ ਚੀਜ਼ ਘਰੋਂ ਲੈ ਕੇ ਤੁਰਦੇ ਓ ਜਾਂ ਨਹੀਂ ??.. ਚਾਂਦੀ ਦੀ ਕਹੀ ਨਾਲ ਟੱਕ ਲਾਉਣ ਵਾਲੀ ਫ਼ੋਟੋ ‘ਚ ਕੈਪਟਨ ਨਾਲ ਬਲਰਾਮ ਜਾਖੜ ਜੀ ਵੀ ਖੜ੍ਹੇ ਨੇ.,ਦੇਵੀ ਲਾਲ ਨੇ ਹਰਿਆਣਾ ਵਿਧਾਨ ਸਭਾ ‘ਚ ਪ੍ਰਕਾਸ਼ ਸਿੰਘ ਬਾਦਲ ਦੀ SYL ਦੇ ਸਰਵੇ ਕਰਾਉਣ ਦੀ ਇਜਾਜ਼ਤ ਦੇਣ ਦੀ ਤਾਰੀਫ਼ ਕੀਤੀ..ਸੁਖਬੀਰ ਸਿੰਹਾਂ ਗੁੜਗਾਓਂ ਵਾਲੇ Oberoi ਹੋਟਲ ਦੀ ਫਰਦ ਲੈ ਕੇ ਆਈਂ..ਬਾਕੀ ਰਹੀ ਪਾਣੀ ਦੀ ਗੱਲ ਓਹ ਤੁਸੀਂ ਫ਼ਿਕਰ ਨਾ ਕਰੋ ,,ਛੋਟੇ ਹੁੰਦੇ ਖੇਤ ਮੇਰੀ ਡਿਊਟੀ ਖਾਲ ‘ਤੇ ਗੇੜਾ ਮਾਰਨ ਦੀ ਲੱਗਦੀ ਸੀ ਕਿ ਖਾਲ ‘ਚੋਂ ਕੋਈ ਖੱਡ ਨਾ ਪੈਜੇ..ਡਿਊਟੀ ਹੁਣ ਵੀ ਪ੍ਰਮਾਤਮਾ ਨੇ ਮੇਰੀ ਖਾਲ ‘ਤੇ ਈ ਲਾਈ ਐ ਪਰ ਇਸ ਵਾਰ ਖ਼ਾਲ ਦਾ ਨਾਮ ‘ਸਤਲੁਜ’ ਐ ..1 ਨਵੰਬਰ ਨੂੰ ਆਪਣੇ ਪੁਰਖਿਆਂ ਦੇ ਕੁਰਸੀ ਵਾਸਤੇ ਕੀਤੇ ਹੋਏ ਕੁਰਸੀਨਾਮੇ ਜ਼ਰੂਰ ਨਾਲ ਲੈ ਕੇ ਆਇਓ.. ਤਾਂ ਕਿ ਮੇਰੇ ਵਤਨ ਪੰਜਾਬ ਦੇ ਲੋਕ ਵੀ ਜਾਣ ਲੈਣ ਕਿ ਕੁਰਬਾਨੀ ਦੇਣ ਦੀ ਗੱਲ ਕਹਿ ਕੇ ਉਹਨਾਂ ਦੀ ਕਿੰਨੀ ਵਾਰ ਕੁਰਬਾਨੀ ਲਈ ਗਈ…”

Leave a Reply

Your email address will not be published. Required fields are marked *