ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵੀਰਵਾਰ ਨੂੰ ਲੁਧਿਆਣਾ ਪਹੁੰਚੇ ਸਨ। ਇੱਥੇ ਉਨ੍ਹਾਂ ਨੇ ਪੀਏਯੂ ਵਿਖੇ ਮਹਾਰਾਜ ਜੱਸਾ ਸਿੰਘ ਰਾਮਗੜ੍ਹੀਆ ਦੇ ਜਨਮ ਦਿਹਾੜੇ ਮੌਕੇ ਕਰਵਾਏ ਰਾਜ ਪੱਧਰੀ ਸਮਾਗਮ ਵਿੱਚ ਸ਼ਿਰਕਤ ਕੀਤੀ ਸੀ। ਸਮਾਗਮ ਵਿੱਚ ਮੁੱਖ ਮੰਤਰੀ ਨੇ ਰਾਮਗੜ੍ਹੀਆ ਭਾਈਚਾਰੇ ਨਾਲ ਸਬੰਧਿਤ ਪਤਵੰਤਿਆਂ ਨੂੰ ਸਨਮਾਨਿਤ ਕੀਤਾ। ਇਸ ਦੌਰਾਨ ਉਨ੍ਹਾਂ ਮੂੰਗੀ ਅਤੇ ਬਾਸਮਤੀ ‘ਤੇ ਘੱਟੋ-ਘੱਟ ਸਮਰਥਨ ਮੁੱਲ (MSP ) ਦੇਣ ਦਾ ਐਲਾਨ ਕੀਤਾ।
ਸੀ.ਐੱਮ. ਮਾਨ ਨੇ ਕਿਹਾ ਕਿ ਸਾਡੀ ਸਰਾਕਰ ਹਮੇਸ਼ਾ ਲੋਕਾਂ ਦੇ ਹਿਤ ਵਿੱਚ ਹੀ ਫੈਸਲੇ ਕਰੇਗੀ। ਉਨ੍ਹਾਂ ਕਿਹਾ ਕਿ ਅੱਜ ਹੀ ਇੱਕ ਸਰਾਕਰੀ ਕੋਠੀ ਖਾਲੀ ਕਰਵਾਈ ਹੈ ਜਿਸ ‘ਤੇ 25 ਸਾਲਾਂ ਤੋਂ ਬੋਝ ਪਿਆ ਹੋਇਆ ਸੀ। ਪੰਜਾਬ ਦੇ ਲੋਕਾਂ ਨੂੰ ਜਿਹੜੇ ਨੇਤਾ ਬੇਵਕੂਫ ਬਣਾਉਂਦੇ ਸਨ ਹੁਣ ਜਨਤਾ ਉਨ੍ਹਾਂ ਤੋਂ ਕਿਨਾਰਾ ਕਰਨ ਲੱਗੀ ਹੈ ਪੁਰਾਣੀਆਂ ਸਿਆਸੀ ਪਾਰਟੀਆਂ ਨੇ ਸੱਤਾ ਵਿੱਚ ਆ ਕੇ ਪੈਸੇ ਦੀ ਬਹੁਤ ਬਰਬਾਦੀ ਕੀਤੀ ਹੈ। ਪੰਜਾਬ ਨੂੰ ਕਰਜ਼ੇ ਵਿੱਚ ਡੁਬੋ ਦਿੱਤਾ ਹੈ। ਹੁਣ ਆਮ ਆਦਮੀ ਪਾਰਟੀ ਸਿਸਟਮ ਨੂੰ ਠੀਕ ਕਰਨ ਵਿੱਚ ਲੱਗੀ ਹੋਈ ਹੈ। ਇਸ ਵਿਗੜੇ ਹੋਏ ਸਿਸਟਮ ਨੂੰ ਠੀਕ ਕਰਨ ਵਿੱਚ ਸਮਾਂ ਜ਼ਰੂਰ ਲੱਗੇਗਾ, ਪਰ ਸਿਸਟਮ ਨੂੰ ਸੁਧਾਰ ਕੇ ਹੀ ਦਮ ਲਵਾਂਗੇ।