ਪੰਜਾਬ ਸਰਕਾਰ ਵੱਲੋਂ ਸਾਹਿਬਜ਼ਾਦਾ ਜ਼ੋਰਾਵਰ ਸਿੰਘ, ਸਾਹਿਬਜ਼ਾਦਾ ਫਤਹਿ ਸਿੰਘ ਅਤੇ ਮਾਤਾ ਗੁਜਰੀ ਜੀ ਨੂੰ ਸ਼ਰਧਾਂਜਲੀ ਭੇਂਟ ਕਰਨ ਦੇ ਨਿਮਾਣੇ ਯਤਨ ਵਜੋਂ ਮੁੱਖ ਮੰਤਰੀ ਭਗਵੰਤ ਮਾਨ ਨੇ ਐਲਾਨ ਕੀਤਾ ਹੈ ਕਿ 27 ਦਸੰਬਰ ਨੂੰ ਸ਼ਹੀਦੀ ਸਭਾ ਦੌਰਾਨ ਸੂਬੇ ਵਿੱਚ ਮਾਤਮੀ (ਸੋਗ) ਦਾ ਬਿਗਲ ਵਜਾਇਆ ਜਾਵੇਗਾ। ਉਨ੍ਹਾਂ ਅਪੀਲ ਕੀਤੀ ਹੈ ਕਿ ਇਸ ਸਮੇਂ ਦੌਰਾਨ ਕੋਈ ਜਿੱਥੇ ਵੀ ਹੋਵੇ, ਉੱਥੇ ਹੀ ਖੜ੍ਹੇ ਹੋ ਕੇ ਸਾਹਿਬਜ਼ਾਦਿਆਂ ਦੀ ਮਹਾਨ ਸ਼ਹਾਦਤ ਨੂੰ ਪ੍ਰਣਾਮ ਕਰਨ।
ਉਨ੍ਹਾਂ ਇੱਕ ਪੋਸਟ ‘ਚ ਲਿਖਿਆ ਕਿ, “ਅੱਜ ਸ੍ਰੀ ਫ਼ਤਿਹਗੜ੍ਹ ਸਾਹਿਬ ਪ੍ਰਸ਼ਾਸਨ ਨਾਲ ਮੀਟਿੰਗ ਕੀਤੀ ਤੇ ਸ਼ਹੀਦੀ ਸਭਾ ਦੀਆਂ ਤਿਆਰੀਆਂ ਨੂੰ ਲੈਕੇ ਵਿਸਥਾਰ ਸਹਿਤ ਚਰਚਾ ਕੀਤੀ ਤੇ ਪ੍ਰਸ਼ਾਸਨ ਨੂੰ ਪੁਖਤਾ ਪ੍ਰਬੰਧ ਕਰਨ ਲਈ ਕਿਹਾ.. ਮੈਂ ਸੰਗਤਾਂ ਨੂੰ ਅਪੀਲ ਕਰਦਾ ਹਾਂ ਕਿ ਇਸ ਵਾਰ ਪਹਿਲੀ ਵਾਰ ਹੋਵੇਗਾ ਕਿ ਛੋਟੇ ਸਾਹਿਬਜ਼ਾਦਿਆਂ ਦੀ ਸ਼ਹੀਦੀ ਸਮੇਂ ਦੌਰਾਨ 27 ਦਸੰਬਰ ਨੂੰ ਸਵੇਰੇ 10 ਵਜੇ ਤੋਂ 10:10 ਮਿੰਟ ਤੱਕ ਇੱਕ ਮਾਤਮੀ ਬਿਗਲ ਵਜਾਇਆ ਜਾਵੇਗਾ…ਉਸ ਵੇਲੇ ਜਿੱਥੇ ਵੀ ਹੋਵੋਗੇ ਖੜ੍ਹੇ ਹੋਕੇ ਅਦੁੱਤੀ ਸ਼ਹਾਦਤ ਨੂੰ ਨਮਨ ਕਰੋ…”