[gtranslate]

“ਮੈ ਥੋਡੇ ਵਾਂਗ ਕੁਰਸੀ ਦਾ ਤਿਕੜਮਬਾਜ਼ ਨਹੀਂ, ਜੇ ਹਿੰਮਤ ਹੈ ਤਾਂ….”,32 ਵਿਧਾਇਕਾ ਵਾਲੇ ਬਿਆਨ ਮਗਰੋਂ ਪ੍ਰਤਾਪ ਬਾਜਵਾ ‘ਤੇ ਭੜ੍ਹਕੇ CM ਮਾਨ

cm mann's Fiery retort at partap bajwa

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਅਤੇ ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ ਵਿਚਾਲੇ ਟਕਰਾਅ ਵਧਦਾ ਜਾ ਰਿਹਾ ਹੈ। ਹੁਣ ਮੁੱਖ ਮੰਤਰੀ ਮਾਨ ਨੇ ਪ੍ਰਤਾਪ ਬਾਜਵਾ ਦੇ ਦਾਅਵੇ ‘ਤੇ ਪਲਟਵਾਰ ਕੀਤਾ ਹੈ। ਉਨ੍ਹਾਂ ਨੇ ਪ੍ਰਤਾਪ ਬਾਜਵਾ ਨੂੰ ਟਵੀਟ ਕਰਕੇ ਕਿਹਾ ਕਿ, “ਪ੍ਰਤਾਪ ਬਾਜਵਾ(ਭਾਜਪਾ) ਜੀ ਤੁਸੀਂ ਪੰਜਾਬ ਦੇ ਲੋਕਾਂ ਦੀ ਚੁਣੀ ਹੋਈ ਸਰਕਾਰ ਤੋੜਣ ਦੀ ਗੱਲ ਕਰ ਰਹੇ ਓ?? ਮੈਨੂੰ ਪਤਾ ਹੈ ਕਿ ਕਾਂਗਰਸ ਨੇ ਤੁਹਾਡੀ ਮੁੱਖ ਮੰਤਰੀ ਬਣਨ ਦੀ ਇੱਛਾ ਦੀ ਭਰੂਣ ਹੱਤਿਆ ਕਰ ਦਿੱਤੀ ਸੀ..ਮੈਂ ਪੰਜਾਬ ਦੇ 3 ਕਰੋੜ ਲੋਕਾਂ ਦਾ ਨੁਮਾਇੰਦਾ ਹਾਂ ਥੋਡੇ ਵਾਂਗ ਕੁਰਸੀ ਦਾ ਤਿਕੜਮਬਾਜ਼ ਨਹੀਂ..ਜੇ ਹਿੰਮਤ ਹੈ ਹਾਈ ਕਮਾਂਡ ਨਾਲ ਗੱਲ ਕਰੋ।”

ਦਰਅਸਲ ਬੀਤੇ ਦਿਨ ਕਾਂਗਰਸ ਦੇ ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ ਨੇ ਵੱਡਾ ਦਾਅਵਾ ਕੀਤਾ ਸੀ। ਉਨ੍ਹਾਂ ਕਿਹਾ ਸੀ ਕਿ ਆਮ ਆਦਮੀ ਪਾਰਟੀ ਦੇ 32 ਵਿਧਾਇਕ ਉਨ੍ਹਾਂ ਦੇ ਸੰਪਰਕ ਵਿੱਚ ਹਨ। ਬਾਜਵਾ ਦਾ ਕਹਿਣਾ ਹੈ ਕਿ ਉਨ੍ਹਾਂ ਦੇ ਪਹਿਲਾਂ ਹੀ 18 ਵਿਧਾਇਕ ਹਨ ਅਤੇ ‘ਆਪ’ ਦੇ 32 ਵਿਧਾਇਕ ਉਨ੍ਹਾਂ ਦੇ ਸੰਪਰਕ ‘ਚ ਹਨ। ਉਹ ਬਹੁਤ ਨੇੜੇ ਆ ਗਏ ਹਨ ।ਬਾਜਵਾ ਦੇ ਇਸ ਬਿਆਨ ‘ਤੇ ‘ਆਪ’ ਵੱਲੋਂ ਮੁੱਖ ਮੰਤਰੀ ਨੇ ਪਲਟਵਾਰ ਕੀਤਾ ਹੈ। ‘ਆਪ’ ਨੇ ਕਿਹਾ ਕਿ ਬਾਜਵਾ ਮੁੱਖ ਮੰਤਰੀ ਬਣਨ ਦਾ ਸੁਪਨਾ ਦੇਖ ਰਹੇ ਹਨ, ਜੋ ਕਦੇ ਪੂਰਾ ਨਹੀਂ ਹੋਵੇਗਾ। ਉਨ੍ਹਾਂ ਦੇ ਸੁਪਨੇ ਪਹਿਲਾਂ ਵੀ ਪੂਰੇ ਨਹੀਂ ਹੋਏ ਸਨ ਅਤੇ ਹੁਣ ਵੀ ਪੂਰੇ ਨਹੀਂ ਹੋਣਗੇ। ਪੰਜਾਬ ਦੀ ਸਿਆਸਤ ਵਿੱਚ ਇਹ ਮੁੱਦਾ ਲਗਾਤਾਰ ਗਰਮ ਰਿਹਾ ਹੈ।

Leave a Reply

Your email address will not be published. Required fields are marked *