ਪੰਜਾਬ ਕਾਂਗਰਸ ‘ਚ ਸ਼ੁਰੂ ਹੋਇਆ ਅੰਦਰੂਨੀ ਟਕਰਾਅ ਵੀ ਰੁਕਣ ਦਾ ਨਾਮ ਨਹੀਂ ਲੈ ਰਿਹਾ। ਸੁਨੀਲ ਜਾਖੜ ਨੇ ਟਵੀਟ ਕਰ ਕਿਹਾ, “ਪੰਜਾਬ ਦੇ ਮੁੱਖ ਮੰਤਰੀ ਦਿੱਲੀ ਵਿੱਚ, ਦਿੱਲੀ ਦੇ ਮੁੱਖ ਮੰਤਰੀ ਪੰਜਾਬ ਵਿੱਚ, ਫਿਰ ਵੀ!, ਕਹਿਣਾ ਚਾਹੀਦਾ ਹੈ, ਘੱਟੋ-ਘੱਟ ਉਨ੍ਹਾਂ ਵਿੱਚੋਂ ਇੱਕ ਦੀ ਟਾਈਮਿੰਗ ਤਾਂ ਸਹੀ ਹੈ।” ਜਾਖੜ ਦੇ ਇਸ ਟਵੀਟ ਨੇ ਕਈ ਵੱਡੇ ਸਵਾਲ ਵੀ ਖੜ੍ਹੇ ਕਰ ਦਿੱਤੇ ਹਨ, ਕਿ ਕੀ ਜਾਖੜ ਨੇ ਇਸ ਟਵੀਟ ਰਹੀ ਕੇਜਰੀਵਾਲ ‘ਤੇ ਨਿਸ਼ਾਨਾ ਸਾਧਿਆ ਹੈ ਜਾਂ ਫਿਰ ਆਪਣੀ ਹੀ ਪਾਰਟੀ ਦੇ ਮੁੱਖ ਮੰਤਰੀ ਯਾਨੀ ਕਿ ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਤੇ।
Punjab CM in Delhi ,
Delhi CM in Punjab ,
yet again !Must say, at least one of them has got his timing right.
— Sunil Jakhar (@sunilkjakhar) October 28, 2021
ਦੱਸ ਦੇਈਏ ਕਿ ਦਿੱਲੀ ਦੇ ਮੁੱਖ ਮੰਤਰੀ ਅਤੇ ਆਮ ਆਦਮੀ ਪਾਰਟੀ ਦੇ ਮੁਖੀ ਅਰਵਿੰਦ ਕੇਜਰੀਵਾਲ ਦੋ ਦਿਨਾਂ ਪੰਜਾਬ ਦੌਰੇ ‘ਤੇ ਪਹੁੰਚੇ ਹਨ, ਉੱਥੇ ਹੀ ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦਿੱਲੀ ਦੌਰੇ ‘ਤੇ ਹਨ। ਹੁਣ ਦੋਵਾਂ ਮੁੱਖ ਮੰਤਰੀਆਂ ਦੀਆਂ ਇੰਨ੍ਹਾਂ ਫੇਰੀਆਂ ‘ਤੇ ਪੰਜਾਬ ਕਾਂਗਰਸ ਦੇ ਸਾਬਕਾ ਸੂਬਾ ਪ੍ਰਧਾਨ ਅਤੇ ਸੀਨੀਅਰ ਕਾਂਗਰਸੀ ਆਗੂ ਸੁਨੀਲ ਜਾਖੜ ਨੇ ਟਵੀਟ ਕਰ ਤੰਜ ਕਸਿਆ ਹੈ।