ਪੰਜਾਬ ਵਿੱਚ ਪਿਛਲੇ 24 ਘੰਟਿਆਂ ਦੌਰਾਨ ਪਏ ਮੀਂਹ ਅਤੇ ਗੜੇਮਾਰੀ ਕਾਰਨ ਦਿਨ ਦਾ ਤਾਪਮਾਨ ਆਮ ਨਾਲੋਂ 7.6 ਡਿਗਰੀ ਹੇਠਾਂ ਆ ਗਿਆ ਹੈ। ਸੋਮਵਾਰ ਨੂੰ ਵੱਧ ਤੋਂ ਵੱਧ ਤਾਪਮਾਨ ਵਿੱਚ ਪੰਜ ਡਿਗਰੀ ਦੀ ਵੱਡੀ ਗਿਰਾਵਟ ਦਰਜ ਕੀਤੀ ਗਈ। ਸਭ ਤੋਂ ਵੱਧ ਤਾਪਮਾਨ 30.7 ਡਿਗਰੀ ਸੈਲਸੀਅਸ ਰਿਹਾ। ਦੂਜੇ ਪਾਸੇ ਰਾਤ ਦੇ ਤਾਪਮਾਨ ‘ਚ 0.1 ਡਿਗਰੀ ਸੈਲਸੀਅਸ ਦਾ ਵਾਧਾ ਦੇਖਿਆ ਗਿਆ ਹੈ। ਹਾਲਾਂਕਿ ਇਹ ਆਮ ਦੇ ਨੇੜੇ ਰਿਹਾ ਹੈ। ਮੌਸਮ ਵਿਭਾਗ ਨੇ ਮੰਗਲਵਾਰ ਨੂੰ ਯੈਲੋ ਅਲਰਟ ਵੀ ਜਾਰੀ ਕੀਤਾ ਸੀ। ਮੰਗਲਵਾਰ ਨੂੰ ਵੀ ਕੁਝ ਥਾਵਾਂ ‘ਤੇ ਹਲਕੀ ਤੋਂ ਦਰਮਿਆਨੀ ਬਾਰਿਸ਼ ਹੋਈ ਹੈ। ਮੰਗਲਵਾਰ ਰਾਤ ਤੋਂ ਰਾਤ ਦੇ ਤਾਪਮਾਨ ਵਿੱਚ ਗਿਰਾਵਟ ਆਉਣ ਦੀ ਪੂਰੀ ਸੰਭਾਵਨਾ ਹੈ।
