ਸ਼ਨੀਵਾਰ ਨੂੰ ਫਾਇਰ ਐਂਡ ਐਮਰਜੈਂਸੀ ਨਿਊਜ਼ੀਲੈਂਡ (FENZ) ਨੂੰ Feilding ਇਲਾਕੇ ‘ਚ ਇੱਕ ਵਪਾਰਕ ਇਮਾਰਤ ਨੂੰ ਲੱਗੀ ਅੱਗ ਨੂੰ ਬੁਝਾਉਣ ਲਈ ਬੁਲਾਇਆ ਗਿਆ ਸੀ, ਇਸ ਹਾਦਸੇ ਦੌਰਾਨ ਦੋ ਲੋਕ ਜ਼ਖਮੀ ਹੋਏ ਹਨ ਜਿਨ੍ਹਾਂ ਨੂੰ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ ਹੈ। FENZ ਨੇ ਕਿਹਾ ਕਿ ਉਨ੍ਹਾਂ ਨੂੰ ਅੱਗ ਬਾਰੇ ਸਵੇਰੇ 10 ਵਜੇ ਤੋਂ ਬਾਅਦ ਕਾਲਾਂ ਆਈਆਂ ਸਨ। ਹਾਟੋ ਹੋਨ ਸੇਂਟ ਜੌਨ ਨੇ ਦੱਸਿਆ ਕਿ ਉਨ੍ਹਾਂ ਨੂੰ ਸਵੇਰੇ 10.03 ਵਜੇ ਅੱਗ ਲੱਗਣ ਦੀ ਸੂਚਨਾ ਮਿਲੀ ਸੀ।
