[gtranslate]

ਅੱਜ ਮਿਲੇਗਾ ਬੇਮੌਸਮੇ ਮੀਂਹ ਕਾਰਨ ਖਰਾਬ ਹੋਈਆਂ ਫਸਲਾਂ ਦਾ ਮੁਆਵਜ਼ਾ, CM ਮਾਨ ਨੇ ਕਿਹਾ – “ਫਸਲ ਖੇਤਾਂ ‘ਚ ਪਰ ਪੈਸਾ ਖਾਤੇ ‘ਚ”

compensation given for crops damaged

ਪੰਜਾਬ ਵਿੱਚ ਬੇਮੌਸਮੇ ਮੀਂਹ ਅਤੇ ਹਨੇਰੀ ਕਾਰਨ ਨੁਕਸਾਨੀਆਂ ਗਈਆਂ ਫਸਲਾਂ ਦਾ ਅੱਜ ਤੋਂ ਮੁਆਵਜ਼ਾ ਦਿੱਤਾ ਜਾਵੇਗਾ। ਵੀਰਵਾਰ ਨੂੰ ਅਬੋਹਰ ਵਿੱਚ ਇੱਕ ਸਮਾਗਮ ਕਰਵਾਇਆ ਜਾ ਰਿਹਾ ਹੈ, ਜਿਸ ਵਿੱਚ ਮੁੱਖ ਮੰਤਰੀ ਭਗਵੰਤ ਮਾਨ ਪੀੜਤ ਕਿਸਾਨਾਂ ਨੂੰ ਮੁਆਵਜ਼ੇ ਦੇ ਚੈੱਕ ਵੰਡਣਗੇ। ਇਸ ਤੋਂ ਪਹਿਲਾਂ ਮੁੱਖ ਮੰਤਰੀ ਭਗਵੰਤ ਮਾਨ ਨੇ ਇੱਕ ਟਵੀਟ ਵਿੱਚ ਕਿਹਾ ਹੈ ਕਿ – “ਫਸਲ ਖੇਤਾਂ ਚ ਪਰ ਪੈਸਾ ਖਾਤੇ ਚ…, ਅੱਜ ਪੰਜਾਬ ਦੇ ਖੇਤੀ ਸੈਕਟਰ ਲਈ ਬਹੁਤ ਇਤਿਹਾਸਕ ਦਿਨ ਹੈ..ਬਰਸਾਤ ਅਤੇ ਗੜੇਮਾਰੀ ਨਾਲ ਖਰਾਬ ਹੋਈ ਫਸਲ ਦਾ ਮੁਆਵਜ਼ਾ 20 ਦਿਨਾਂ ਦੇ ਅੰਦਰ ਅੱਜ ਤੋਂ ਮਿਲਣਾ ਸ਼ੁਰੂ..ਅੱਜ ਅਬੋਹਰ ਵਿੱਚ ਮੈਂ ਖੁਦ ਨੁਕਸਾਨ ਦੀ ਰਕਮ ਜਾਰੀ ਕਰਾਂਗਾ..ਖਰਾਬ ਫਸਲ ਅਜੇ ਖੇਤ ਚ ਡਿੱਗੀ ਪਈ ਐ ਪਰ ਖ਼ਰਾਬੇ ਦਾ ਪੈਸਾ ਖਾਤੇ ‘ਚ ਪੈਣਾ ਸੁਰੂ…”

Leave a Reply

Your email address will not be published. Required fields are marked *