ਪੰਜਾਬ ਵਿਧਾਨ ਸਭਾ ਸੈਸ਼ਨ ਦੇ ਤੀਸਰੇ ਦਿਨ ਪੰਜਾਬ ਦੇ ਖੇਤੀਬਾੜੀ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਕਿਹਾ ਕਿ ਚਾਈਨੀਜ਼ ਵਾਇਰਸ ਅਤੇ ਮੀਂਹ ਨਾਲ ਨੁਕਸਾਨੀਆਂ ਗਈਆਂ ਝੋਨੇ, ਆਲੂ ਅਤੇ ਸਬਜ਼ੀਆਂ ਦੀ ਫਸਲ ਦਾ ਕਿਸਾਨਾਂ ਨੂੰ ਜਲਦੀ ਹੀ ਮੁਆਵਜ਼ਾ ਦਿੱਤਾ ਜਾਵੇਗਾ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਕਿਸਾਨਾਂ ਦੀਆਂ ਫਸਲਾਂ ਦੀ ਗਿਰਦਾਵਰੀ ਦਾ ਕੰਮ ਚੱਲ ਰਿਹਾ ਹੈ ਅਤੇ ਖਰਾਬ ਹੋਈ ਫਸਲ ਦੇ ਹਿਸਾਬ ਨਾਲ ਹੀ ਮੁਆਵਜ਼ਾ ਰਾਸ਼ੀ ਦਿੱਤੀ ਜਾਵੇਗੀ।
ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਨੇ ਪਹਿਲਾਂ ਹੀ ਕੋਈ ਮੁਆਵਜ਼ਾ ਰਾਸ਼ੀ ਤੈਅ ਨਹੀਂ ਕੀਤੀ ਹੈ। ਧਾਲੀਵਾਲ ਨੇ ਦੱਸਿਆ ਕਿ ਗਿਰਦਾਵਰੀ ਦਾ ਸਰਵੇ ਕੀਤਾ ਜਾ ਰਿਹਾ ਹੈ ਅਤੇ ਇਹ ਕੰਮ 31 ਅਕਤੂਬਰ ਤੱਕ ਜਾਰੀ ਰਹੇਗਾ। ਉਨ੍ਹਾਂ ਦੱਸਿਆ ਕਿ 28 ਸਤੰਬਰ ਨੂੰ ਸਾਰੇ ਜ਼ਿਲ੍ਹਿਆਂ ਦੇ ਡੀ.ਸੀਜ਼ ਨੂੰ ਬਕਾਇਦਾ ਗਿਰਦਾਵਰੀ ਦੇ ਹੁਕਮ ਜਾਰੀ ਕਰ ਦਿੱਤੇ ਗਏ ਹਨ।