ਪੰਜਾਬ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਕਾਂਗਰਸ ਹਾਈਕਮਾਂਡ ਆਪਣੇ ਬਾਗ਼ੀ ਹੋਏ ਵਿਧਾਇਕਾਂ ਤੇ ਆਗੂਆਂ ਖਿਲਾਫ਼ ਸਖ਼ਤ ਕਾਰਵਾਈ ਕਰ ਰਹੀ ਹੈ। ਚੋਣ ਪ੍ਰਚਾਰ ਦੇ ਆਖ਼ਰੀ ਦਿਨ ਸ਼ੁੱਕਰਵਾਰ ਨੂੰ ਵੀ ਕੁੱਝ ਵਿਧਾਇਕਾਂ ਨੂੰ ਪਾਰਟੀ ਤੋਂ ਬਾਹਰ ਦਾ ਰਾਹ ਵਿਖਾਇਆ ਸੀ ਤੇ ਅੱਜ ਫ਼ਿਰੋਜ਼ਪੁਰ ਦਿਹਾਤੀ ਤੋਂ ਵਿਧਾਇਕਾ ਸਤਿਕਾਰ ਕੌਰ ਗਹਿਰੀ ਨੂੰ ਪਾਰਟੀ ਵਿਰੋਧੀ ਗਤੀਵਿਧੀਆਂ ਕਾਰਨ ਪਾਰਟੀ ਵਿੱਚੋਂ ਬਾਹਰ ਕਰ ਦਿੱਤਾ ਗਿਆ ਹੈ। ਦਰਅਸਲ ਆਲ ਇੰਡੀਆ ਕਾਂਗਰਸ ਕਮੇਟੀ ਦੇ ਪੰਜਾਬ ਇੰਚਾਰਜ ਹਰੀਸ਼ ਚੌਧਰੀ ਨੇ ਫ਼ਿਰੋਜ਼ਪੁਰ ਦਿਹਾਤੀ ਤੋਂ ਕਾਂਗਰਸ ਵਿਧਾਇਕਾ ਸਤਿਕਾਰ ਕੌਰ ਗਹਿਰੀ ਨੂੰ ਪਾਰਟੀ ਵਿਰੋਧੀ ਗਤੀਵਿਧੀਆਂ ਕਰਨ ਦੇ ਦੋਸ਼ ਵਿੱਚ ਪਾਰਟੀ ‘ਚੋਂ ਬਾਹਰ ਕੱਢ ਦਿੱਤਾ ਹੈ।
ਦੱਸ ਦੇਈਏ ਕਿ ਫਿਰੋਜ਼ਪੁਰ ਦਿਹਾਤੀ ਹਲਕੇ ਤੋਂ ਸਤਕਾਰ ਕੌਰ ਦੀ ਥਾਂ ਆਮ ਆਦਮੀ ਪਾਰਟੀ ਨੂੰ ਛੱਡ ਕੇ ਕਾਂਗਰਸ ‘ਚ ਸ਼ਾਮਲ ਹੋਏ ਅਮਰਦੀਪ ਸਿੰਘ ਆਸ਼ੂ ਬੰਗੜ ਨੂੰ ਟਿਕਟ ਦਿੱਤੀ ਗਈ ਹੈ, ਜਿਸ ਦਾ ਸਤਕਾਰ ਕੌਰ ਵੱਲੋਂ ਲਗਾਤਾਰ ਵਿਰੋਧ ਕੀਤਾ ਜਾ ਰਿਹਾ ਸੀ, ਇਸ ਲਈ ਉਨ੍ਹਾਂ ਨੂੰ ਪਾਰਟੀ ‘ਚੋਂ ਕੱਢਿਆ ਗਿਆ ਹੈ।