ਪੰਜਾਬ ‘ਚ ਅਗਲੇ ਸਾਲ ਹੋਣ ਵਾਲੀਆਂ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਸੂਬੇ ਵਿੱਚ ਪੰਜਾਬ ਕਾਂਗਰਸ ‘ਚ ਸ਼ੁਰੂ ਹੋਇਆ ਕਾਟੋ ਕਲੇਸ਼ ਅਜੇ ਵੀ ਖਤਮ ਹੋਣ ਦਾ ਨਾਮ ਨਹੀਂ ਲੈ ਰਿਹਾ। ਉੱਥੇ ਹੀ ਇੰਨਾ ਚੋਣਾਂ ਨੂੰ ਲੈ ਕੇ ਸਿਆਸੀ ਪਾਰਟੀਆਂ ਨੇ ਆਪਣੀਆਂ ਤਿਆਰੀਆਂ ਵੀ ਸ਼ੁਰੂ ਕਰ ਦਿੱਤੀਆਂ ਹਨ। ਪਰ ਪੰਜਾਬ ਕਾਂਗਰਸ ਅਜੇ ਵੀ ਆਪਣੇ ਅੰਦੂਰਨੀ ਕਲੇਸ਼ ਵਿੱਚ ਉਲਝੀ ਹੋਈ ਹੈ।ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਖਿਲਾਫ ਮੋਰਚਾ ਖੋਲ੍ਹਣ ਵਾਲੇ ਸੂਬਾ ਕਾਂਗਰਸ ਪ੍ਰਧਾਨ ਨਵਜੋਤ ਸਿੰਘ ਸਿੱਧੂ ਨੂੰ ਇੱਕ ਹੋਰ ਵੱਡਾ ਝੱਟਕਾ ਲੱਗਿਆ ਹੈ।
ਨਵਜੋਤ ਸਿੰਘ ਸਿੱਧੂ ਪਿਛਲੇ ਦਿਨੀਂ ਦਿੱਲੀ ਵਿੱਚ ਸਨ ਅਤੇ ਕਾਂਗਰਸ ਹਾਈਕਮਾਨ ਨੂੰ ਮਿਲਣਾ ਚਾਹੁੰਦੇ ਸਨ ਪਰ ਉਨ੍ਹਾਂ ਦੀ ਮੁਲਾਕਾਤ ਸੰਭਵ ਨਹੀਂ ਹੋ ਸਕੀ। ਮੀਡੀਆ ਰਿਪੋਰਟਾਂ ਅਨੁਸਾਰ ਨਵਜੋਤ ਸਿੰਘ ਸਿੱਧੂ ਨੂੰ ਪਾਰਟੀ ਹਾਈਕਮਾਂਡ ਵੱਲੋਂ ਮੁਕਲਾਤ ਦਾ ਸਮਾਂ ਨਹੀਂ ਦਿੱਤੀ ਗਿਆ ਸੀ। ਨਾ ਹੀ ਨਵਜੋਤ ਸਿੰਘ ਸਿੱਧੂ ਕਾਂਗਰਸ ਦੀ ਜਨਰਲ ਸਕੱਤਰ ਪ੍ਰਿਯੰਕਾ ਗਾਂਧੀ ਵਾਡਰਾ ਨੂੰ ਮਿਲ ਸਕੇ। ਅਜਿਹੀ ਸਥਿਤੀ ਵਿੱਚ ਨਿਰਾਸ਼ ਸਿੱਧੂ ਪੰਜਾਬ ਪਰਤ ਆਏ ਹਨ। ਮੀਡੀਆ ਰਿਪੋਰਟਾਂ ਅਨੁਸਾਰ ਸਿੱਧੂ ਦਿੱਲੀ ਵਿੱਚ ਪਾਰਟੀ ਹਾਈਕਮਾਨ ਨੂੰ ਮਿਲ ਮੁੱਖ ਮੰਤਰੀ ਕੈਪਟਨ ਬਾਰੇ ਸ਼ਿਕਾਇਤ ਕਰਨਾ ਚਾਹੁੰਦੇ ਸਨ। ਪਰ ਇਹ ਮੁਲਾਕਾਤ ਸੰਭਵ ਨਹੀਂ ਹੋ ਸਕੀ, ਇਸ ਲਈ ਸਿੱਧੂ ਨੂੰ ਵਾਪਿਸ ਪਰਤਣਾ ਪਿਆ।