ਪੰਜਾਬ ਵਿਜੀਲੈਂਸ ਦੀ ਰਾਡਾਰ ਉਤੇ ਇੱਕ ਹੋਰ ਕਾਂਗਰਸੀ ਵਿਧਾਇਕ ਆ ਚੁੱਕੇ ਹਨ। ਗੁਰਦਾਸਪੁਰ ਤੋਂ ਕਾਂਗਰਸੀ ਵਿਧਾਇਕ ਬਰਿੰਦਰਮੀਤ ਸਿੰਘ ਪਾਹੜਾ ਉਤੇ ਵਿਜੀਲੈਂਸ ਬਿਊਰੋ ਨੇ ਸ਼ਿਕੰਜਾ ਕੱਸ ਲਿਆ ਹੈ। ਵਿਜੀਲੈਂਸ ਵਿਭਾਗ ਵੱਲੋਂ ਤਲਬ ਕੀਤੇ ਜਾਣ ਮਗਰੋਂ ਅੱਜ ਕਾਂਗਰਸੀ ਵਿਧਾਇਕ ਬਰਿੰਦਰਮੀਤ ਸਿੰਘ ਪਾਹੜਾ ਵਿਜੀਲੈਂਸ ਦਫਤਰ ਗੁਰਦਾਸਪੁਰ ਵਿਖੇ ਪੇਸ਼ ਹੋਏ ਹਨ। ਪਰ ਉਨ੍ਹਾਂ ਦੇ ਪੇਸ਼ ਹੋਣ ਦੀ ਵੀਡੀਓ ਨੇ ਕਈ ਵੱਡੇ ਸਵਾਲ ਖੜ੍ਹੇ ਕਰ ਦਿੱਤੇ ਹਨ, ਦਰਅਸਲ ਵੀਡੀਓ ‘ਚ ਦੇਖਿਆ ਗਿਆ ਕਿ ਜਿਵੇਂ ਹੀ ਵਿਧਾਇਕ ਬਰਿੰਦਰਮੀਤ ਸਿੰਘ ਪਾਹੜਾ ਜਾਂਚ ਅਧਿਕਾਰੀ ਦੇ ਕਮਰੇ ‘ਚ ਗਏ ਤਾਂ ਸਾਹਮਣੇ ਖੜ੍ਹੇ ਇਕ ਅਧਿਕਾਰੀ ਨੇ ਉਨ੍ਹਾਂ ਨੂੰ ਸਲੂਟ ਮਾਰਿਆ। ਸਲੂਟ ਮਾਰਨ ਵਾਲਾ ਵਿਅਕਤੀ ਕੋਈ ਹੋਰ ਨਹੀਂ ਸੱਗੋਂ ਵਿਜੀਲੈਂਸ ਦੇ ਡੀਐਸਪੀ ਦੱਸੇ ਜਾ ਰਹੇ ਹਨ। ਜਿਸ ਕਾਰਨ ਕਈ ਵੱਡੇ ਸਵਾਲ ਵੀ ਉੱਠ ਰਹੇ ਨੇ ਕਿ ਅਧਿਕਾਰੀਆਂ ਦੇ ਅਜਿਹੇ ਵਰਤਾਰੇ ਕਾਰਨ ਕੀ ਜਾਂਚ ਸਹੀ ਅਤੇ ਨਿਰਪੱਖ ਤਰੀਕੇ ਨਾਲ ਹੋ ਸਕੇਗੀ। ਉੱਥੇ ਹੀ ਤੁਹਾਡੇ ਇਸ ਮਾਮਲੇ ਬਾਰੇ ਕੀ ਵਿਚਾਰ ਨੇ ਉਹ ਵੀ ਕੋਮੈਂਟ ਬੋਕਸ ਵਿੱਚ ਜ਼ਰੂਰ ਸਾਂਝੇ ਕਰਨਾ।
ਦਰਅਸਲ ‘ਚ ਗੁਰਦਾਸਪੁਰ ਤੋਂ ਕਾਂਗਰਸੀ ਵਿਧਾਇਕ ਬਰਿੰਦਰਮੀਤ ਸਿੰਘ ਪਾਹੜਾ ‘ਤੇ ਪੰਜਾਬ ਵਿਜੀਲੈਂਸ ਬਿਊਰੋ ਨੇ ਸ਼ਿਕੰਜਾ ਕੱਸਿਆ ਹੈ ਅਤੇ ਵਿਜੀਲੈਂਸ ਵਿਭਾਗ ਨੇ ਅੱਜ ਵਿਜੀਲੈਂਸ ਦਰਫਤਰ ਗੁਰਦਾਸਪੁਰ ’ਚ ਬਰਿੰਦਰਮੀਤ ਸਿੰਘ ਪਾਹੜਾ ਨੂੰ ਤਲਬ ਕੀਤਾ ਸੀ। ਵਿਧਾਇਕ ’ਤੇ ਦੋਸ਼ ਹੈ ਕਿ ਉਨ੍ਹਾਂ ਨੇ ਕਾਂਗਰਸ ਦੇ ਰਾਜ ’ਚ ਆਪਣੀ ਸੱਤਾ ਦੀ ਦੁਰਵਰਤੋਂ ਕਰਦੇ ਹੋਏ ਆਮਦਨ ਤੋਂ ਵੱਧ ਜਾਇਦਾਦ ਇਕੱਠੀ ਕੀਤੀ ਹੈ। ਇਸੇ ਦੇ ਆਧਾਰ ’ਤੇ ਵਿਜੀਲੈਂਸ ਨੇ ਉਨ੍ਹਾਂ ਨੂੰ ਆਪਣਾ ਪੱਖ ਰੱਖਣ ਲਈ ਸੱਦਿਆ ਹੈ। ਦੱਸ ਦੇਈਏ ਕਿ ਪੰਜਾਬ ਵਿਜੀਲੈਂਸ ਬਿਊਰੋ ਨੇ ਪਿਛਲੇ ਸਮੇਂ ਦੌਰਾਨ ਇੱਕ ਬੈਂਕ ਦੇ ਮੈਨੇਜਰ ਤੋਂ ਕਾਂਗਰਸੀ ਵਿਧਾਇਕ ਬਰਿੰਦਰਮੀਤ ਸਿੰਘ ਪਾਹੜਾ ਅਤੇ ਉਨ੍ਹਾਂ ਦੇ ਪਰਿਵਾਰ ਸਮੇਤ 8 ਵਿਅਕਤੀਆਂ ਦੇ ਖਾਤਿਆਂ ਸਬੰਧੀ ਜਾਣਕਾਰੀ ਮੰਗੀ ਸੀ।