ਪੰਜਾਬ ਵਿਧਾਨ ਸਭਾ ਦੇ ਬਜਟ ਸੈਸ਼ਨ ਦੇ ਤੀਜੇ ਦਿਨ ਵੀ ਕਾਰਵਾਈ ਖਤਮ ਹੋ ਗਈ ਹੈ। ਮੰਗਲਵਾਰ ਨੂੰ ਸਦਨ ਦੀ ਕਾਰਵਾਈ ਦੇਖਣ ਲਈ ਮੁੱਖ ਮੰਤਰੀ ਪੰਜਾਬ ਭਗਵੰਤ ਮਾਨ ਦੀ ਪਤਨੀ ਡਾਕਟਰ ਗੁਰਪ੍ਰੀਤ ਕੌਰ ਵੀ ਵਿਧਾਨ ਸਭਾ ਪਹੁੰਚੇ ਸਨ। ਦੂਜੇ ਪਾਸੇ ਮਰਹੂਮ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਮਾਪਿਆਂ ਨੇ ਪੰਜਾਬ ਸਰਕਾਰ ਤੋਂ ਉਨ੍ਹਾਂ ਦੇ ਪੁੱਤਰ ਦੇ ਕਤਲ ਦਾ ਇਨਸਾਫ਼ ਦਿਵਾਉਣ ਦੀ ਮੰਗ ਕਰਦਿਆਂ ਵਿਧਾਨ ਸਭਾ ਦੇ ਬਾਹਰ ਧਰਨਾ ਦਿੱਤਾ। ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ”ਵਾਰਿਸ ਪੰਜਾਬ ਦੇ” ਦੇ ਮੁਖੀ ਅੰਮ੍ਰਿਤਪਾਲ ਸਿੰਘ ਦੇ ਅਜਨਾਲਾ ਕਾਂਡ ਦਾ ਮੁੱਦਾ ਚੁੱਕਿਆ। ਉਨ੍ਹਾਂ ਕਿਹਾ ਕਿ ਇਸ ਘਟਨਾ ਨਾਲ ਦੁਨੀਆ ਭਰ ਦੇ ਸਿੱਖਾਂ ਦੀਆਂ ਭਾਵਨਾਵਾਂ ਨੂੰ ਠੇਸ ਪੁੱਜੀ ਹੈ। ਵੜਿੰਗ ਨੇ ਪੰਜਾਬ ਕਾਂਗਰਸ ਨੂੰ ਮੁੱਖ ਮੰਤਰੀ ਮਾਨ ਦਾ ਸਮਰਥਨ ਕਰਨ ਲਈ ਕਿਹਾ ਅਤੇ ਪੰਜਾਬ ਵਿੱਚ ਅਸ਼ਾਂਤੀ ਪੈਦਾ ਕਰਨ ਲਈ ਅੰਮ੍ਰਿਤਪਾਲ ਸਿੰਘ ਨੂੰ ਜਲਦੀ ਗ੍ਰਿਫਤਾਰ ਕਰਨ ਲਈ ਕਿਹਾ।
ਉਨ੍ਹਾਂ ਕਿਹਾ ਕਿ ਪੰਜਾਬ ਵਿੱਚ ਮਾਹੌਲ ਖ਼ਰਾਬ ਕਰਕੇ ਰਾਜਪਾਲ ਸ਼ਾਸਨ ਚਲਾਉਣ ਦੀ ਗੱਲ ਕੀਤੀ ਜਾ ਰਹੀ ਹੈ। ਵਿਧਾਨ ਸਭਾ ਸੈਸ਼ਨ ਦੀ ਅੱਜ ਦੀ ਕਾਰਵਾਈ ਮੁਕੰਮਲ ਹੋ ਗਈ ਹੈ। ਇਸ ਤੋਂ ਪਹਿਲਾਂ ਜਿਵੇਂ ਹੀ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਸਦਨ ਵਿੱਚ ਆਏ ਤਾਂ ਅੱਜ ਪੰਜਾਬ ਕਾਂਗਰਸ ਦੇ ਸਾਰੇ ਵਿਧਾਇਕ ਬਾਈਕਾਟ ਕਰਕੇ ਵਾਕਆਊਟ ਕਰ ਗਏ। ਇਸ ਦੌਰਾਨ ਸੀ.ਐਮ ਮਾਨ ਨੇ ਕਾਂਗਰਸੀ ਵਿਧਾਇਕ ਸੁਖਪਾਲ ਸਿੰਘ ਖਹਿਰਾ ਸਮੇਤ ਕਾਂਗਰਸ ਪਾਰਟੀ ‘ਤੇ ਵੀ ਤੰਜ ਕੱਸਿਆ। ਸਕੂਲ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਅਤੇ ਕਾਂਗਰਸੀ ਵਿਧਾਇਕ ਸੁਖਪਾਲ ਸਿੰਘ ਖਹਿਰਾ ਵਿਚਾਲੇ ਵੀ ਤਿੱਖੀ ਬਹਿਸ ਹੋਈ। ਸਕੂਲ ਪ੍ਰਿੰਸੀਪਲ ਦੀ ਟ੍ਰੇਨਿੰਗ ਦੇ ਮੁੱਦੇ ‘ਤੇ ਖਹਿਰਾ ਦੇ ਟਵੀਟ ਨੂੰ ਲੈ ਕੇ ਵਿਵਾਦ ਸਾਈਬਰ ਸੈੱਲ ਕੋਲ ਸ਼ਿਕਾਇਤ ਦਰਜ ਕਰਵਾਉਣ ਤੱਕ ਪਹੁੰਚ ਗਿਆ।
16ਵੀਂ ਪੰਜਾਬ ਵਿਧਾਨ ਸਭਾ ਦੇ ਬਜਟ ਇਜਲਾਸ ਦੌਰਾਨ ਸੰਬੋਧਨ…Live https://t.co/S912oW47wM
— Bhagwant Mann (@BhagwantMann) March 7, 2023