ਵਿਧਾਨ ਸਭਾ ਚੋਣਾਂ ਨੇੜੇ ਆਉਂਦੇ ਹੀ ਪਾਰਟੀਆਂ ‘ਚ ਆਉਣ-ਜਾਣ ਦਾ ਸਿਲਸਿਲਾ ਸ਼ੁਰੂ ਹੋ ਗਿਆ ਹੈ। ਬੁੱਧਵਾਰ ਨੂੰ ਸ਼੍ਰੋਮਣੀ ਅਕਾਲੀ ਦਲ ਦੇ ਮਾਨਸਾ ਤੋਂ ਦੋ ਵਾਰ ਵਿਧਾਇਕ ਰਹੇ ਜਗਦੀਪ ਸਿੰਘ ਤਲਵੰਡੀ ਸਾਬੋ ਤੋਂ ਸ਼੍ਰੋਮਣੀ ਅਕਾਲੀ ਯੂਥ ਵਿੰਗ ਦੇ ਸਾਬਕਾ ਪ੍ਰਧਾਨ ਰਵੀਪ੍ਰੀਤ ਸਿੱਧੂ ਸ੍ਰੀ ਚਮਕੌਰ ਸਾਹਿਬ ਤੋਂ ਕਾਂਗਰਸ ਦੇ ਸਾਬਕਾ ਵਿਧਾਇਕ ਰਹੇ ਸਮਸ਼ੇਰ ਸਿੰਘ ਰਾਏ ਅਤੇ ਸ਼੍ਰੋਮਣੀ ਅਕਾਲੀ ਦਲ ਦੇ ਹਰਭਾਗ ਸਿੰਘ ਦੇਸੂਮਾਜਰਾ ਭਾਜਪਾ ‘ਚ ਸ਼ਾਮਿਲ ਹੋ ਗਏ ਹਨ।
ਇਹ ਤਿੰਨੇ ਨੇਤਾ ਨਵੀਂ ਦਿੱਲੀ ਸਥਿਤ ਪਾਰਟੀ ਦਫਤਰ ‘ਚ ਪਹੁੰਚ ਭਾਜਪਾ ‘ਚ ਸ਼ਾਮਿਲ ਹੋਏ ਹਨ। ਇਹ ਤਿੰਨੇ ਨੇਤਾ ਨਵੀਂ ਦਿੱਲੀ ਸਥਿਤ ਪਾਰਟੀ ਦਫਤਰ ‘ਚ ਪਹੁੰਚ ਭਾਜਪਾ ‘ਚ ਸ਼ਾਮਿਲ ਹੋਏ ਹਨ। ਪੰਜਾਬ ਵਿੱਚ ਕਿਸਾਨਾਂ ਦੇ ਵਿਰੋਧ ਦਾ ਸਾਹਮਣਾ ਕਰ ਰਹੀ ਭਾਜਪਾ ਨੇ ਹੁਣ ਨਵੀਂ ਰਣਨੀਤੀ ਤਹਿਤ ਅਕਾਲੀ ਦਲ ਅਤੇ ਕਾਂਗਰਸ ਦੇ ਆਗੂਆਂ ਨੂੰ ਆਪਣੀ ਪਾਰਟੀ ਵਿੱਚ ਸ਼ਾਮਿਲ ਕਰਨਾ ਸ਼ੁਰੂ ਕਰ ਦਿੱਤਾ ਹੈ। ਇਸ ਦੇ ਨਾਲ ਹੀ ਮੰਗਲਵਾਰ ਨੂੰ ਕਾਂਗਰਸ ਦੇ ਵਿਧਾਇਕ ਫਤਿਹ ਸਿੰਘ ਬਾਜਵਾ ਅਤੇ ਬਲਵਿੰਦਰ ਸਿੰਘ ਲਾਡੀ ਕੇਂਦਰੀ ਮੰਤਰੀ ਗਜੇਂਦਰ ਸਿੰਘ ਸ਼ੇਖਾਵਤ ਦੀ ਮੌਜੂਦਗੀ ‘ਚ ਦਿੱਲੀ ‘ਚ ਭਾਜਪਾ ‘ਚ ਸ਼ਾਮਿਲ ਹੋ ਗਏ ਸੀ।