16 ਫਰਵਰੀ ਨੂੰ ਪੰਜਾਬ ਵਿੱਚ ਚੱਕਾ ਜਾਮ ਰਹੇਗਾ। ਪੰਜਾਬ ਰੋਡਵੇਜ਼, ਪਨਬੱਸ ਅਤੇ ਪੀਆਰਟੀਸੀ ਕੰਟਰੈਕਟ ਵਰਕਰਜ਼ ਯੂਨੀਅਨ ਨੇ ਕੇਂਦਰ ਸਰਕਾਰ ਖ਼ਿਲਾਫ਼ ਟਰੇਡ ਯੂਨੀਅਨਾਂ ਵੱਲੋਂ ਦਿੱਤੇ ਭਾਰਤ ਬੰਦ ਦੇ ਸੱਦੇ ਵਿੱਚ ਸ਼ਾਮਿਲ ਹੋਣ ਦਾ ਫੈਸਲਾ ਕੀਤਾ ਹੈ। ਯੂਨੀਅਨ ਦੇ ਪ੍ਰਧਾਨ ਹਰਕੇਸ਼ ਵਿੱਕੀ ਨੇ ਦੱਸਿਆ ਕਿ ਪਹਿਲਾਂ ਜਥੇਬੰਦੀ ਨੇ 13 ਫਰਵਰੀ ਤੋਂ ਤਿੰਨ ਦਿਨਾਂ ਲਈ ਹੜਤਾਲ ’ਤੇ ਜਾਣ ਦਾ ਫੈਸਲਾ ਕੀਤਾ ਸੀ ਪਰ ਸ਼ੁੱਕਰਵਾਰ ਨੂੰ ਪੰਜਾਬ ਦੇ ਟਰਾਂਸਪੋਰਟ ਮੰਤਰੀ ਲਾਲਜੀਤ ਸਿੰਘ ਭੁੱਲਰ, ਸਕੱਤਰ ਟਰਾਂਸਪੋਰਟ ਤੇ ਹੋਰ ਅਧਿਕਾਰੀਆਂ ਨਾਲ ਜਥੇਬੰਦੀ ਦੀ ਪੈਨਲ ਮੀਟਿੰਗ ਹੋਈ। ਇਸ ਵਿੱਚ ਸਰਕਾਰ ਨੇ ਸਮੂਹ ਮੰਗਾਂ ਨੂੰ ਜਲਦੀ ਪੂਰਾ ਕਰਨ ਦਾ ਭਰੋਸਾ ਦਿੱਤਾ ਹੈ। ਇਸ ਤੋਂ ਬਾਅਦ ਜਥੇਬੰਦੀ ਨੇ 13 ਫਰਵਰੀ ਤੋਂ ਹੜਤਾਲ ਵਾਪਸ ਲੈ ਲਈ ਹੈ। ਹੁਣ ਆਮ ਦਿਨਾਂ ਵਾਂਗ ਇਹ ਤਿੰਨ ਦਿਨ ਬੱਸਾਂ ਚੱਲਣਗੀਆਂ।
