ਮਸ਼ਹੂਰ ਗਾਇਕ ਦਲੇਰ ਮਹਿੰਦੀ ਦੇ ਦਿੱਲੀ ਨਾਲ ਲੱਗਦੇ ਹਰਿਆਣਾ ਦੇ ਗੁਰੂਗ੍ਰਾਮ ਸਥਿਤ ਫਾਰਮ ਹਾਊਸ ਨੂੰ ਸੀਲ ਕਰ ਦਿੱਤਾ ਗਿਆ ਹੈ। ਸੋਹਾਣਾ ਇਲਾਕੇ ਵਿੱਚ ਦਮਦਮਾ ਝੀਲ ਨੇੜੇ ਕਰੀਬ ਡੇਢ ਏਕੜ ਵਿੱਚ ਬਣੇ ਇਸ ਫਾਰਮ ਹਾਊਸ ਨੂੰ ਬਣਾਉਣ ਦੀ ਮਨਜ਼ੂਰੀ ਨਹੀਂ ਲਈ ਗਈ ਸੀ। ਇਸ ਦੇ ਨਾਲ ਹੀ NGT ਦੇ ਹੁਕਮਾਂ ਦੀ ਵੀ ਪਾਲਣਾ ਨਹੀਂ ਕੀਤੀ ਗਈ, ਜਿਸ ਕਾਰਨ ਡੀਟੀਪੀ ਵੱਲੋਂ ਕਾਰਵਾਈ ਕੀਤੀ ਗਈ। ਇਸ ਤੋਂ ਇਲਾਵਾ 2 ਹੋਰ ਲੋਕਾਂ ਦੇ ਫਾਰਮ ਹਾਊਸ ਵੀ ਸੀਲ ਕੀਤੇ ਗਏ ਹਨ। ਇਸ ਦੌਰਾਨ ਡਿਊਟੀ ਮੈਜਿਸਟਰੇਟ ਅਤੇ ਪੁਲਿਸ ਵੀ ਮੌਜੂਦ ਰਹੀ।
ਦਰਅਸਲ, ਕਰੀਬ 10 ਸਾਲ ਪਹਿਲਾਂ ਗਾਇਕ ਦਲੇਰ ਮਹਿੰਦੀ ਨੇ ਦਮਦਮਾ ਝੀਲ ਦੇ ਬਿਲਕੁਲ ਨੇੜੇ ਅਰਾਵਲੀ ਰੇਂਜ ਵਿੱਚ ਇੱਕ ਫਾਰਮ ਹਾਊਸ ਬਣਾਇਆ ਸੀ। ਇਸ ਸਬੰਧੀ ਐਨਜੀਟੀ ਵੱਲੋਂ ਹੁਕਮ ਵੀ ਜਾਰੀ ਕੀਤਾ ਗਿਆ ਸੀ। ਜਿਸ ਤੋਂ ਬਾਅਦ ਕਾਰਵਾਈ ਕੀਤੀ ਗਈ।