ਲੋਕ ਸਭਾ ਚੋਣਾਂ ਤੋਂ ਪਹਿਲਾਂ ਪੰਜਾਬ ਕਾਂਗਰਸ ਨੂੰ ਇੱਕ ਹੋਰ ਵੱਡਾ ਝਟਕਾ ਲੱਗਿਆ ਹੈ। ਦਰਅਸਲ ਸਾਬਕਾ MLA ਦਲਵੀਰ ਸਿੰਘ ਗੋਲਡੀ ਕਾਂਗਰਸ ਪਾਰਟੀ ਤੋਂ ਅਸਤੀਫਾ ਦੇਣ ਮਗਰੋਂ ਹੁਣ ਆਮ ਆਦਮੀ ਪਾਰਟੀ ‘ਚ ਸ਼ਾਮਿਲ ਹੋ ਗਏ ਹਨ। ਪੰਜਾਬ ਦੇ CM ਭਗਵੰਤ ਮਾਨ ਦੇ ਵੱਲੋਂ ਦਲਵੀਰ ਗੋਲਡੀ ਨੂੰ ਪਾਰਟੀ ‘ਚ ਸ਼ਾਮਿਲ ਕਰਵਾਇਆ ਗਿਆ ਹੈ। ਦਲਵੀਰ ਗੋਲਡੀ ਸੰਗਰੂਰ ਤੋਂ ਲੋਕ ਸਭਾ ਟਿਕਟ ਨੂੰ ਲੈ ਕੇ ਹਾਈਕਮਾਨ ਤੋਂ ਨਰਾਜ਼ ਚੱਲ ਰਹੇ ਸਨ। ਪਾਰਟੀ ਵੱਲੋਂ ਇੱਥੋਂ ਸੁਖਪਾਲ ਸਿੰਘ ਖਹਿਰਾ ਨੂੰ ਟਿਕਟ ਦਿੱਤੀ ਗਈ ਸੀ। ਖਹਿਰਾ ਸਣੇ ਕਈ ਸੀਨੀਅਰ ਆਗੂ ਉਨ੍ਹਾਂ ਮਨਾਉਣ ਵੀ ਗਏ ਸਨ, ਪਰ ਇਸ ਦੇ ਬਾਵਜੂਦ ਉਹ ਆਪ ‘ਚ ਸ਼ਾਮਿਲ ਹੋ ਗਏ ਹਨ।
