ਰੋਜ਼ੀ ਰੋਟੀ ਖਾਤਿਰ ਵਿਦੇਸ਼ਾ ਜਾ ਵੱਸੇ ਪੰਜਾਬੀਆਂ ਦੀ ਦੂਜੀ ਪੀੜ੍ਹੀ ਹਰ ਖੇਤਰਾਂ ਵਿੱਚ ਵੱਡੀਆਂ ਮੱਲਾਂ ਮਾਰ ਰਹੀ ਹੈ। ਹਰ ਖੇਤਰ ਦੇ ਵਿੱਚ ਪੰਜਾਬੀਆਂ ਨੇ ਆਪਣਾ ਨਾਮ ਚਮਕਾਇਆ ਹੈ, ਭਾਵੇਂ ਭਾਰਤ ਹੋਵੇ ਜਾ ਭਾਰਤ ਤੋਂ ਬਾਹਰ ਦੀ ਗੱਲ ਹੋਵੇ। ਫਿਰ ਉਹ ਭਾਵੇ ਖੇਡਾਂ ਦਾ ਖੇਤਰ ਹੋਵੇ ਜਾ ਫਿਰ ਰਾਜਨੀਤੀ ਦਾ। ਜੇਕਰ ਦੁਨੀਆ ਦੇ ਅਮਰੀਕਾ, ਕੈਨੇਡਾ, ਇੰਗਲੈਂਡ ਜਾ ਨਿਊਜ਼ੀਲੈਂਡ ਆਦਿ ਵਰਗੇ ਵੱਡੇ ਦੇਸ਼ਾ ਦੀ ਗੱਲ ਕੀਤੀ ਜਾਵੇ ਤਾਂ ਹਰ ਦੇਸ਼ ਵਿੱਚ ਪੰਜਾਬੀ ਪ੍ਰਮੁੱਖ ਅਹੁਦਿਆਂ ‘ਤੇ ਹਨ। ਜਿਨ੍ਹਾਂ ਦੀ ਪੂਰੀ ਦੁਨੀਆ ਦੇ ਵਿੱਚ ਚਰਚਾ ਕੀਤੀ ਜਾਂਦੀ ਹੈ।
ਇਸੇ ਤਰਾਂ ਹੁਣ ਪੰਜਾਬੀਆਂ ਦਾ ਮਾਣ ਵਧਾਉਣ ਵਾਲੀ ਇੱਕ ਖਬਰ ਬ੍ਰਿਟਿਸ਼ ਕੋਲੰਬੀਆ ਤੋਂ ਆਈ ਹੈ। ਦਰਅਸਲ ਬ੍ਰਿਟਿਸ਼ ਕੋਲੰਬੀਆ ਵਿੱਚ ਪੰਜਾਬੀ ਪਰਿਵਾਰ ਦੀ ਧੀ ਨੀਨਾ ਪੁਰੇਵਾਲ ਨੇ ਸੂਬਾਈ ਅਦਾਲਤ ਦੀ ਜੱਜ ਬਣ ਕੇ ਪੂਰੀ ਕੌਮ ਦਾ ਨਾਂ ਰੌਸ਼ਨ ਕੀਤਾ ਹੈ। ਉਹ 31 ਜਨਵਰੀ ਨੂੰ ਆਪਣਾ ਅਹੁਦਾ ਸੰਭਾਲਣਗੇ। ਨੀਨਾ ਪੁਰੇਵਾਲ ਉੱਤਰੀ ਖੇਤਰ ਵਿੱਚ ਆਪਣੇ ਅਹੁਦੇ ‘ਤੇ ਤਾਇਨਾਤ ਹੋਣਗੇ। ਇਥੇ ਬਾਹਰਲੇ ਭਾਈਚਾਰਿਆਂ ਦੇ ਪੁਲਿਸ ਹਿਰਾਸਤ ਵਿੱਚ ਲਏ ਗਏ ਲੋਕਾਂ ਨੂੰ ਪ੍ਰਿੰਸ ਜਾਰਜ ਖੇਤਰੀ ਸੁਧਾਰ ਕੇਂਦਰ ਵਿੱਚ ਭੇਜੇ ਜਾਣ ਦੀ ਬਜਾਏ ਇਥੇ ਜ਼ਮਾਨਤ ‘ਤੇ ਸੁਣਵਾਈ ਹੁੰਦੀ ਹੈ।
ਨੀਨਾ ਨੇ ਵਿਕਟੋਰੀਆ ਯੂਨੀਵਰਸਿਟੀ ਤੋਂ ਕਾਨੂੰਨ ਦੀ ਡਿਗਰੀ ਹਾਸਿਲ ਕੀਤੀ। ਉਨ੍ਹਾਂ ਨੇ 2005 ਵਿੱਚ ਗ੍ਰੈਜੂਏਸ਼ਨ ਕੀਤੀ ਅਤੇ 2013 ਵਿੱਚ ਆਕਸਫੋਰਡ ਯੂਨੀਵਰਸਿਟੀ ਤੋਂ ਅੰਤਰਰਾਸ਼ਟਰੀ ਮਨੁੱਖੀ ਅਧਿਕਾਰਾਂ ਵਿੱਚ ਮਾਸਟਰ ਦੀ ਡਿਗਰੀ ਹਾਸਿਲ ਕੀਤੀ। ਲਾਅ ਵਿੱਚ ਆਪਣੇ ਪੂਰੇ ਕੈਰੀਅਰ ਦੌਰਾਨ ਉਨ੍ਹਾਂ ਨੇ ਤਨਜ਼ਾਨੀਆ ਵਿੱਚ ਮਨੁੱਖੀ ਅਧਿਕਾਰਾਂ ਦੇ ਖੇਤਰ ਵਿੱਚ ਪੀਵੋਟ ਲੀਗਲ ਸੋਸਾਇਟੀ/ਐਲਐਲਪੀ ਲਈ ਇੱਕ ਸੂਬਾਈ ਸਰਕਾਰ ਦੇ ਬੱਚੇ ਅਤੇ ਨੌਜਵਾਨ ਵਕੀਲ ਵਜੋਂ ਡਿਊਟੀ ਸਲਾਹਕਾਰ ਵਜੋਂ ਅਤੇ ਸਮਿਥਰਜ਼ ਦਫ਼ਤਰ ਵਿੱਚ ਕਰਾਊਨ ਵਕੀਲ ਵਜੋਂ ਕੰਮ ਕੀਤਾ ਹੈ।