ਚੰਡੀਗੜ੍ਹ ਪੁਲਿਸ ਦੇ ਆਪਰੇਸ਼ਨ ਸੈੱਲ ਨੇ ਦਵਿੰਦਰ ਬੰਬੀਹਾ ਗੈਂਗ ਦੇ 4 ਗੈਂਗਸਟਰਾਂ ਨੂੰ ਗ੍ਰਿਫ਼ਤਾਰ ਕੀਤਾ ਹੈ। ਉਨ੍ਹਾਂ ਕੋਲੋਂ ਪੁੱਛਗਿੱਛ ‘ਚ ਵੱਡਾ ਖੁਲਾਸਾ ਹੋਇਆ ਹੈ। ਗੈਂਗਸਟਰਾਂ ਨੇ ਕਿਹਾ ਕਿ ਉਹ ਸਿੱਧੂ ਮੂਸੇਵਾਲਾ ਦੇ ਕਤਲ ਦਾ ਬਦਲਾ ਲੈਣ ਲਈ ਪੰਜਾਬੀ ਗਾਇਕ ਬੱਬੂ ਮਾਨ ਅਤੇ ਮਨਕੀਰਤ ਔਲਖ ਦੇ ਕਤਲ ਦੀ ਯੋਜਨਾ ਬਣਾ ਰਹੇ ਸੀ। ਅਰਮੀਨੀਆ ਵਿੱਚ ਲੁਕਿਆ ਲੱਕੀ ਪਟਿਆਲ ਇਸ ਗਿਰੋਹ ਨੂੰ ਚਲਾ ਰਿਹਾ ਹੈ। ਇਹ ਗ੍ਰਿਫ਼ਤਾਰੀਆਂ ਆਈਪੀਸੀ ਦੀ ਧਾਰਾ 384, 386, 120ਬੀ ਅਤੇ ਅਸਲਾ ਐਕਟ ਦੀ ਧਾਰਾ 25, 54, 59 ਤਹਿਤ 12 ਮਾਰਚ ਨੂੰ ਸੈਕਟਰ 49 ਥਾਣੇ ਵਿੱਚ ਦਰਜ ਕੇਸ ਵਿੱਚ ਕੀਤੀਆਂ ਗਈਆਂ ਹਨ।
ਆਪ੍ਰੇਸ਼ਨ ਸੈੱਲ ਦੇ ਇੰਚਾਰਜ ਇੰਸਪੈਕਟਰ ਅਮਨਜੋਤ ਸਿੰਘ ਨੇ ਦੱਸਿਆ ਕਿ ਇਹ ਗਰੋਹ ਵਿਦੇਸ਼ਾਂ ਤੋਂ ਵਟਸਐਪ ਰਾਹੀਂ ਕੰਮ ਕਰਦਾ ਸੀ। ਉਹ ਕਾਰੋਬਾਰੀਆਂ, ਹੋਟਲਾਂ, ਕਲੱਬਾਂ, ਡਿਸਕ ਮਾਲਕਾਂ ਆਦਿ ਤੋਂ ਪੈਸੇ ਇਕੱਠੇ ਕਰਦੇ ਹਨ।