IPL 2023 ਦਾ 50ਵਾਂ ਮੈਚ ਸ਼ਨੀਵਾਰ ਨੂੰ ਦਿੱਲੀ ਦੇ ਅਰੁਣ ਜੇਤਲੀ ਸਟੇਡੀਅਮ ਵਿੱਚ ਖੇਡਿਆ ਗਿਆ ਹੈ। ਦਿੱਲੀ ਕੈਪੀਟਲਸ ਅਤੇ ਰਾਇਲ ਚੈਲੇਂਜਰਸ ਬੈਂਗਲੁਰੂ ਵਿਚਾਲੇ ਖੇਡੇ ਗਏ ਇਸ ਮੈਚ ‘ਚ ਫਾਫ ਡੂ ਪਲੇਸਿਸ ਨੇ ਟਾਸ ਜਿੱਤ ਕੇ ਪਹਿਲਾਂ ਬੱਲੇਬਾਜ਼ੀ ਕਰਨ ਦਾ ਫੈਸਲਾ ਕੀਤਾ ਸੀ। ਪਹਿਲਾਂ ਬੱਲੇਬਾਜ਼ੀ ਕਰਦਿਆਂ ਆਰਸੀਬੀ ਨੇ 20 ਓਵਰਾਂ ਵਿੱਚ 4 ਵਿਕਟਾਂ ਗੁਆ ਕੇ 181 ਦੌੜਾਂ ਬਣਾਈਆਂ ਸਨ। ਜਵਾਬ ‘ਚ ਦਿੱਲੀ ਕੈਪੀਟਲਸ ਨੇ 16.4 ਓਵਰਾਂ ‘ਚ 3 ਵਿਕਟਾਂ ਦੇ ਨੁਕਸਾਨ ‘ਤੇ 187 ਦੌੜਾਂ ਬਣਾ ਕੇ ਮੈਚ 7 ਵਿਕਟਾਂ ਨਾਲ ਜਿੱਤ ਲਿਆ। ਦਿੱਲੀ ਦੀ ਇਸ ਸੀਜ਼ਨ ਵਿੱਚ ਇਹ ਚੌਥੀ ਜਿੱਤ ਹੈ। ਇਸ ਦੇ ਨਾਲ ਹੀ ਵਾਰਨਰ ਦੀ ਅਗਵਾਈ ਵਾਲੀ ਟੀਮ ਨੇ ਪਲੇਆਫ ਦੀਆਂ ਉਮੀਦਾਂ ਨੂੰ ਬਰਕਰਾਰ ਰੱਖਿਆ ਹੈ।