ਮਹਿਲਾ ਪ੍ਰੀਮੀਅਰ ਲੀਗ ਵਿੱਚ ਮੰਗਲਵਾਰ ਨੂੰ ਦਿੱਲੀ ਕੈਪੀਟਲਜ਼ ਅਤੇ ਯੂਪੀ ਵਾਰੀਅਰਜ਼ ਦੀਆਂ ਟੀਮਾਂ ਆਹਮੋ-ਸਾਹਮਣੇ ਸਨ। ਇਸ ਮੈਚ ਵਿੱਚ ਦਿੱਲੀ ਕੈਪੀਟਲਸ ਨੇ ਯੂਪੀ ਵਾਰੀਅਰਜ਼ ਨੂੰ 42 ਦੌੜਾਂ ਨਾਲ ਹਰਾ ਦਿੱਤਾ ਹੈ। ਮੇਗ ਲੈਨਿੰਗ ਦੀ ਕਪਤਾਨੀ ਵਿੱਚ ਦਿੱਲੀ ਕੈਪੀਟਲਸ ਦੀ ਇਹ ਲਗਾਤਾਰ ਦੂਜੀ ਜਿੱਤ ਹੈ। ਪਹਿਲੇ ਮੈਚ ਵਿੱਚ ਦਿੱਲੀ ਕੈਪੀਟਲਸ ਨੇ ਰਾਇਲ ਚੈਲੇਂਜਰਜ਼ ਬੈਂਗਲੁਰੂ ਨੂੰ ਹਰਾਇਆ ਸੀ। ਇਸ ਦੇ ਨਾਲ ਹੀ ਯੂਪੀ ਵਾਰੀਅਰਜ਼ ਦੀ ਇਹ ਪਹਿਲੀ ਹਾਰ ਹੈ। ਯੂਪੀ ਵਾਰੀਅਰਜ਼ ਨੇ ਪਹਿਲੇ ਮੈਚ ਵਿੱਚ ਗੁਜਰਾਤ ਜਾਇੰਟਸ ਨੂੰ ਹਰਾਇਆ ਸੀ।
ਯੂਪੀ ਵਾਰੀਅਰਜ਼ ਨੂੰ ਮੈਚ ਜਿੱਤਣ ਲਈ 212 ਦੌੜਾਂ ਦਾ ਟੀਚਾ ਮਿਲਿਆ ਸੀ ਪਰ ਐਲਿਸਾ ਹੀਲੀ ਦੀ ਟੀਮ 20 ਓਵਰਾਂ ਵਿੱਚ 5 ਵਿਕਟਾਂ ’ਤੇ 169 ਦੌੜਾਂ ਹੀ ਬਣਾ ਸਕੀ। ਇਸ ਤਰ੍ਹਾਂ ਦਿੱਲੀ ਕੈਪੀਟਲਸ ਨੇ ਇਹ ਮੈਚ 42 ਦੌੜਾਂ ਨਾਲ ਜਿੱਤ ਲਿਆ। ਯੂਪੀ ਵਾਰੀਅਰਜ਼ ਲਈ ਤਾਹਿਲਾ ਮੈਕਗ੍ਰਾ ਨੇ ਸਭ ਤੋਂ ਵੱਧ ਦੌੜਾਂ ਬਣਾਈਆਂ ਸਨ। ਤਾਹਿਲਾ ਮੈਕਗ੍ਰਾ ਨੇ 50 ਗੇਂਦਾਂ ‘ਤੇ 90* ਦੌੜਾਂ ਬਣਾਈਆਂ ਸਨ। ਉਨ੍ਹਾਂ ਨੇ ਆਪਣੀ ਪਾਰੀ ‘ਚ 11 ਚੌਕੇ ਅਤੇ 4 ਛੱਕੇ ਲਗਾਏ ਸਨ।