ਕੈਨੇਡਾ ਤੋਂ ਇੱਕ ਮੰਦਭਾਗੀ ਖ਼ਬਰ ਸਾਹਮਣੇ ਆਈ ਹੈ। ਦਰਅਸਲ ਕੋਟਕਪੂਰਾ ਦੇ ਰਹਿਣ ਵਾਲੇ ਨੌਜਵਾਨ ਦੀ ਕੈਨੇਡਾ ‘ਚ ਮੌਤ ਹੋਣ ਦਾ ਮਾਮਲਾ ਸਾਹਮਣੇ ਆਇਆ ਹੈ। ਮ੍ਰਿਤਕ ਨੌਜਵਾਨ ਡੇਢ ਸਾਲ ਪਹਿਲਾਂ ਹੀ ਕੈਨੇਡਾ ਪੜ੍ਹਨ ਲਈ ਗਿਆ ਸੀ ਜਿੱਥੇ ਬਿਮਾਰ ਹੋਣ ਤੋਂ ਬਾਅਦ ਉਸ ਦੀ ਮੌਤ ਹੋ ਗਈ। ਕਰਨਵੀਰ ਸਿੰਘ ਮਾਪਿਆਂ ਦਾ ਇੱਕਲੌਤਾ ਪੁੱਤ ਸੀ। ਕਰੀਬ ਡੇਢ ਸਾਲ ਪਹਿਲਾਂ ਇਹ ਨੌਜਵਾਨ ਕੈਨੇਡਾ ਦੇ ਵਿਨੀਪੈਗ ਵਿੱਚ ਪੜ੍ਹਾਈ ਕਰਨ ਗਿਆ ਸੀ, ਪਰ ਨਮੂਨੀਏ ਦੀ ਬਿਮਾਰੀ ਕਾਰਨ ਉਸਦੀ ਮੌਤ ਹੋਣ ਦੀ ਖਬਰ ਹੈ। ਨੌਜਵਾਨ ਦੇ ਮਾਪਿਆਂ ਦੀ ਮਦਦ ਲਈ ਇੱਕ ਗੋਫੰਡ ਮੀ ਪੇਜ ਸ਼ੁਰੂ ਕੀਤਾ ਗਿਆ ਹੈ।