ਮੰਗਲਵਾਰ ਨੂੰ ਪੰਜਾਬੀ ਗਾਇਕ ਤੇ ਅਦਾਕਾਰ ਦੀਪ ਸਿੱਧੂ ਦੀ ਸੜਕ ਹਾਦਸੇ ਵਿੱਚ ਹੋਈ ਮੌਤ ਦੇ ਮਾਮਲੇ ਵਿੱਚ ਪੁਲਿਸ ਨੇ ਟਰਾਲਾ ਚਾਲਕ ਨੂੰ ਗ੍ਰਿਫ਼ਤਾਰ ਕਰ ਲਿਆ ਹੈ। ਮੁਲਜ਼ਮ ਡਰਾਈਵਰ ਕਾਸਿਮ ਹਰਿਆਣਾ ਦੇ ਨੂਹ ਜ਼ਿਲ੍ਹੇ ਦਾ ਰਹਿਣ ਵਾਲਾ ਹੈ। ਉਸ ਨੂੰ ਸ਼ੁੱਕਰਵਾਰ ਨੂੰ ਅਦਾਲਤ ਵਿੱਚ ਪੇਸ਼ ਕੀਤਾ ਜਾਵੇਗਾ।
ਦੱਸ ਦਈਏ ਕਿ ਪੁਲਿਸ ਨੇ ਅਣਪਛਾਤੇ ਡਰਾਈਵਰ ਦੇ ਖ਼ਿਲਾਫ਼ ਮਾਮਲਾ ਦਰਜ ਕੀਤਾ ਸੀ। ਕੁੰਡਲੀ-ਮਾਨੇਸਰ-ਪਲਵਲ ਹਾਈਵੇਅ ‘ਤੇ ਦੀਪ ਸਿੱਧੂ ਦੀ ਕਾਰ ਇੱਕ ਟਰਾਲੇ ਨਾਲ ਟਕਰਾ ਗਈ ਸੀ।