[gtranslate]

ਜੇਲ੍ਹ ‘ਚ ਚੱਲੀਆਂ ਰਾਡਾਂ, ਮੂਸੇਵਾਲਾ ਦੇ ਕਾਤਲ ਗੈਂਗਸਟਰ ਦੀਪਕ ਟੀਨੂੰ ਤੇ ਉਸਦੇ ਸਾਥੀਆਂ ਦਾ ਦੂਜੇ ਗੈਂਗ ਨੇ ਕੀਤਾ ਕੁਟਾਪਾ

deepak tinu injured gangster fight

ਪੰਜਾਬ ਦੇ ਤਰਨਤਾਰਨ ਦੀ ਗੋਇੰਦਵਾਲ ਸਾਹਿਬ ਜੇਲ ‘ਚ ਬੰਦ ਸਿੱਧੂ ਮੂਸੇਵਾਲਾ ਕਤਲ ਕਾਂਡ ਦੇ ਦੋਸ਼ੀ ਹੋਰ ਗੈਂਗਸਟਰਾਂ ਨਾਲ ਭਿੜੇ ਹਨ। ਐਤਵਾਰ ਦੇਰ ਰਾਤ ਦੋਵੇਂ ਗੁੱਟਾਂ ਨੇ ਇੱਕ ਦੂਜੇ ‘ਤੇ ਰਾਡਾਂ ਨਾਲ ਹਮਲਾ ਕੀਤਾ ਸੀ। ਬਚਾਅ ਲਈ ਆਏ ਇੱਕ ਸੁਰੱਖਿਆ ਗਾਰਡ ਨੂੰ ਵੀ ਗੰਭੀਰ ਸੱਟਾਂ ਲੱਗੀਆਂ ਸਨ। ਜ਼ਖਮੀਆਂ ਨੂੰ ਹਸਪਤਾਲ ‘ਚ ਭਰਤੀ ਕਰਵਾਇਆ ਗਿਆ ਹੈ। ਜ਼ਿਕਰਯੋਗ ਹੈ ਕਿ ਸਿੱਧੂ ਮੂਸੇਵਾਲਾ ਕਤਲ ਕਾਂਡ ਦਾ ਮੁੱਖ ਮੁਲਜ਼ਮ ਦੀਪਕ ਟੀਨੂੰ ਜੋ ਕਿ ਕੁੱਝ ਮਹੀਨੇ ਪਹਿਲਾਂ ਪੁਲਿਸ ਨੂੰ ਚਕਮਾ ਦੇ ਕੇ ਫਰਾਰ ਹੋ ਗਿਆ ਸੀ, ਤਰਨਤਾਰਨ ਦੀ ਗੋਇੰਦਵਾਲ ਜੇਲ੍ਹ ਵਿੱਚ ਬੰਦ ਹੈ। ਪਿਛਲੇ ਕੁੱਝ ਦਿਨਾਂ ਤੋਂ ਦੀਪਕ ਟੀਨੂੰ ਉਸਦੇ ਸਾਥੀ ਮਨਪ੍ਰੀਤ ਮੰਨਾ ਅਤੇ ਬਾਕੀ ਸਾਥੀਆਂ ਦੀ ਅਮਨ ਫਤਿਹ ਗਰੁੱਪ ਨਾਲ ਤਕਰਾਰ ਚੱਲ ਰਹੀ ਸੀ। ਐਤਵਾਰ ਨੂੰ ਇਹ ਮਾਮਲਾ ਵੱਧ ਗਿਆ ਅਤੇ ਦੋਵੇਂ ਧੜਿਆਂ ਨੇ ਇੱਕ ਦੂਜੇ ‘ਤੇ ਰਾਡਾਂ ਨਾਲ ਹਮਲਾ ਕਰ ਦਿੱਤਾ।

ਘਟਨਾ ਤੋਂ ਬਾਅਦ ਦੀਪਕ ਟੀਨੂੰ ਗੰਭੀਰ ਜ਼ਖਮੀ ਹੋ ਗਿਆ ਹੈ। ਇਸ ਵਿੱਚ ਫਤਿਹ ਗਰੁੱਪ ਦੇ ਕੁੱਝ ਮੈਂਬਰ ਵੀ ਜ਼ਖਮੀ ਹੋ ਗਏ ਹਨ। ਜਿਨ੍ਹਾਂ ਨੂੰ ਤਰਨਤਾਰਨ ਦੇ ਸਿਵਲ ਹਸਪਤਾਲ ਵਿਖੇ ਦਾਖਲ ਕਰਵਾਇਆ ਗਿਆ ਹੈ। ਗੰਭੀਰ ਜ਼ਖਮੀਆਂ ਨੂੰ ਅੱਜ ਸਵੇਰੇ ਗੁਰੂ ਨਾਨਕ ਦੇਵ ਹਸਪਤਾਲ ਰੈਫਰ ਕਰ ਦਿੱਤਾ ਗਿਆ ਸੀ। ਜੇਲ੍ਹ ਸੁਪਰਡੈਂਟ ਲਲਿਤ ਕੁਮਾਰ ਕੋਹਲੀ ਨੇ ਦੱਸਿਆ ਕਿ ਝਗੜੇ ਸਬੰਧੀ ਪੁਲਿਸ ਨੂੰ ਸੂਚਿਤ ਕਰ ਦਿੱਤਾ ਗਿਆ ਹੈ। ਜ਼ਖਮੀਆਂ ਨੂੰ ਸਿਵਲ ਹਸਪਤਾਲ ਤਰਨਤਾਰਨ ਵਿਖੇ ਦਾਖਲ ਕਰਵਾਇਆ ਗਿਆ ਹੈ। ਇਸ ਪੂਰੀ ਘਟਨਾ ‘ਚ ਦੀਪਕ ਟੀਨੂੰ, ਮਨਪ੍ਰੀਤ ਮੰਨਾ ਅਤੇ ਸੁਰੱਖਿਆ ਕਰਮਚਾਰੀਆਂ ਸਮੇਤ ਕੁੱਲ 4 ਲੋਕ ਜ਼ਖਮੀ ਹੋ ਗਏ ਸਨ।

Leave a Reply

Your email address will not be published. Required fields are marked *