ਦੀਪਿਕਾ ਪਾਦੁਕੋਣ ਨੂੰ ਸੋਮਵਾਰ ਦੇਰ ਸ਼ਾਮ ਮੁੰਬਈ ਦੇ ਬ੍ਰੀਚ ਕੈਂਡੀ ਹਸਪਤਾਲ ‘ਚ ਭਰਤੀ ਕਰਵਾਇਆ ਗਿਆ ਸੀ। ਦੱਸਿਆ ਜਾ ਰਿਹਾ ਹੈ ਕਿ ਉਨ੍ਹਾਂ ਨੇ ਬੇਚੈਨੀ ਦੀ ਸ਼ਿਕਾਇਤ ਕੀਤੀ ਸੀ। ਖਬਰਾਂ ਮੁਤਾਬਿਕ ਹੁਣ ਅਦਾਕਾਰਾ ਦੀ ਹਾਲਤ ਪਹਿਲਾਂ ਨਾਲੋਂ ਬਿਹਤਰ ਹੈ। ਸੂਤਰਾਂ ਨੇ ਦੱਸਿਆ ਕਿ ਅਦਾਕਾਰਾ ਦੇ ਹਸਪਤਾਲ ‘ਚ ਟੈਸਟ ਕੀਤੇ ਗਏ ਹਨ। ਇਸ ਕਾਰਨ ਉਨ੍ਹਾਂ ਦਾ ਅੱਧਾ ਦਿਨ ਇਨ੍ਹਾਂ ਸਭ ਵਿੱਚ ਬੀਤ ਗਿਆ ਹੈ। ਫਿਲਹਾਲ ਹੁਣ ਉਹ ਠੀਕ ਹਨ। ਡਾਕਟਰਾਂ ਨੇ ਕੁੱਝ ਚੈਕਅੱਪ ਤੋਂ ਬਾਅਦ ਉਨ੍ਹਾਂ ਨੂੰ ਛੁੱਟੀ ਦੇ ਦਿੱਤੀ ਸੀ।
ਕੁਝ ਮਹੀਨੇ ਪਹਿਲਾਂ ਵੀ ਦੀਪਿਕਾ ਪਾਦੂਕੋਣ ਨੂੰ ਹਸਪਤਾਲ ‘ਚ ਭਰਤੀ ਕਰਵਾਇਆ ਗਿਆ ਸੀ। ਜੂਨ ਵਿੱਚ, ਜਦੋਂ ਦੀਪਿਕਾ ਆਪਣੇ ਫਿਲਮ ਪ੍ਰੋਜੈਕਟ ਦੀ ਸ਼ੂਟਿੰਗ ਲਈ ਹੈਦਰਾਬਾਦ ਵਿੱਚ ਸੀ, ਉਦੋਂ ਵੀ ਉਨ੍ਹਾਂ ਨੂੰ ਦਿਲ ਦੀ ਧੜਕਣ ਵੱਧਣ ਦੀ ਸ਼ਿਕਾਇਤ ਹੋਈ ਸੀ। ਇਸ ਤੋਂ ਬਾਅਦ ਵੀ ਉਨ੍ਹਾਂ ਨੂੰ ਹਸਪਤਾਲ ਲਿਜਾਇਆ ਗਿਆ ਸੀ। ਓਦੋਂ ਵੀ ਉਨ੍ਹਾਂ ਨੂੰ ਅੱਧਾ ਦਿਨ ਡਾਕਟਰਾਂ ਦੀ ਨਿਗਰਾਨੀ ਹੇਠ ਰੱਖਿਆ ਗਿਆ ਸੀ।