ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਕਥਿਤ ਸ਼ਰਾਬ ਘੁਟਾਲੇ ਵਿੱਚ ਗ੍ਰਿਫ਼ਤਾਰ ਹੋ ਗਏ ਹਨ। ਈਡੀ ਦੀ ਟੀਮ ਦੇਰ ਸ਼ਾਮ ਸੀਐਮ ਕੇਜਰੀਵਾਲ ਦੇ ਘਰ ਪਹੁੰਚੀ ਸੀ ਅਤੇ ਉਨ੍ਹਾਂ ਤੋਂ ਕਰੀਬ ਦੋ ਘੰਟੇ ਤੱਕ ਪੁੱਛਗਿੱਛ ਕੀਤੀ, ਜਿਸ ਤੋਂ ਬਾਅਦ ਉਨ੍ਹਾਂ ਨੂੰ ਗ੍ਰਿਫਤਾਰ ਕਰ ਲਿਆ ਗਿਆ। ਅਰਵਿੰਦ ਕੇਜਰੀਵਾਲ ਦੀ ਗ੍ਰਿਫ਼ਤਾਰੀ ਤੋਂ ਬਾਅਦ ਈਡੀ ਦਫ਼ਤਰ ਵਿੱਚ ਹੀ ਉਨ੍ਹਾਂ ਦੀ ਮੈਡੀਕਲ ਜਾਂਚ ਕੀਤੀ ਜਾਵੇਗੀ। ਇਸ ਦੇ ਲਈ ਆਰਐਮਐਲ ਦੇ ਡਾਕਟਰਾਂ ਦੀ ਟੀਮ ਹੈੱਡਕੁਆਰਟਰ ਜਾ ਰਹੀ ਹੈ।
ਦਿੱਲੀ ਦੇ ਸੀਐਮ ਅਰਵਿੰਦ ਕੇਜਰੀਵਾਲ ਦੀ ਗ੍ਰਿਫਤਾਰੀ ਤੋਂ ਬਾਅਦ ਆਮ ਆਦਮੀ ਪਾਰਟੀ ਵੱਲੋਂ ਇੱਕ ਬਿਆਨ ਜਾਰੀ ਕੀਤਾ ਗਿਆ ਹੈ, ਜਿਸ ਵਿੱਚ ਕਿਹਾ ਗਿਆ ਹੈ ਕਿ ਸੀਐਮ ਕੇਜਰੀਵਾਲ ਅਹੁਦੇ ਤੋਂ ਅਸਤੀਫਾ ਨਹੀਂ ਦੇਣਗੇ। ਅਸੀਂ ਆਪਣੀ ਲੜਾਈ ਸੁਪਰੀਮ ਕੋਰਟ ਵਿੱਚ ਲੜਾਂਗੇ। ਕੇਜਰੀਵਾਲ ਦੀ ਗ੍ਰਿਫਤਾਰੀ ਤੋਂ ਬਾਅਦ ਆਮ ਆਦਮੀ ਪਾਰਟੀ ਦੀ ਕਾਨੂੰਨੀ ਟੀਮ ਸੁਪਰੀਮ ਕੋਰਟ ਪਹੁੰਚ ਗਈ ਹੈ। ਕੇਜਰੀਵਾਲ ਦੀ ਗ੍ਰਿਫਤਾਰੀ ਖਿਲਾਫ ਸੁਪਰੀਮ ਕੋਰਟ ‘ਚ ਵੀ ਅਰਜ਼ੀ ਦਾਇਰ ਕੀਤੀ ਗਈ ਹੈ। ਦੂਜੇ ਪਾਸੇ ਈਡੀ ਹੈੱਡਕੁਆਰਟਰ ‘ਚ ਕੇਜਰੀਵਾਲ ਦਾ ਮੈਡੀਕਲ ਕਰਵਾਉਣ ਦੀਆਂ ਤਿਆਰੀਆਂ ਕੀਤੀਆਂ ਜਾ ਰਹੀਆਂ ਹਨ।