ਦਿੱਲੀ ਹਾਈ ਕੋਰਟ ਨੇ ਮੰਗਲਵਾਰ ਨੂੰ ਆਮ ਆਦਮੀ ਪਾਰਟੀ ਅਤੇ ਇਸ ਦੇ ਰਾਸ਼ਟਰੀ ਕਨਵੀਨਰ ਅਰਵਿੰਦ ਕੇਜਰੀਵਾਲ ਦੇ ਖਿਲਾਫ ਜਾਂਚ ਦੀ ਮੰਗ ਵਾਲੀ ਪਟੀਸ਼ਨ ਨੂੰ ਖਾਰਜ ਕਰ ਦਿੱਤਾ। ਪਟੀਸ਼ਨ ‘ਚ ਕਿਹਾ ਗਿਆ ਸੀ ਕਿ ‘ਆਪ’ ਅਤੇ ਕੇਜਰੀਵਾਲ ਦੇ ਪਾਬੰਦੀਸ਼ੁਦਾ ਸੰਗਠਨ ਸਿੱਖ ਫਾਰ ਜਸਟਿਸ (ਐੱਸਐੱਫਜੇ) ਨਾਲ ਸਬੰਧ ਹਨ। ਕਾਰਜਕਾਰੀ ਚੀਫ਼ ਜਸਟਿਸ ਬਿਪਿਨ ਸਾਂਘੀ ਅਤੇ ਜਸਟਿਸ ਨਵੀਨ ਚਾਵਲਾ ਦੀ ਡਿਵੀਜ਼ਨ ਬੈਂਚ ਨੇ ਕਾਂਗਰਸੀ ਆਗੂ ਜਗਦੀਸ਼ ਸ਼ਰਮਾ ਦੀ ਜਨਹਿੱਤ ਪਟੀਸ਼ਨ ਨੂੰ ਖਾਰਜ ਕਰਦਿਆਂ ਇਸ ਨੂੰ ਮਾਮੂਲੀ ਕਰਾਰ ਦਿੱਤਾ ਹੈ। ਅਦਾਲਤ ਦੇ ਫੈਸਲੇ ਤੋਂ ਬਾਅਦ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਵਿਰੋਧੀਆਂ ‘ਤੇ ਤਿੱਖੇ ਹਮਲੇ ਕੀਤੇ। ਉਨ੍ਹਾਂ ਕਿਹਾ, ਜਿਨ੍ਹਾਂ ਲੋਕਾਂ ਨੇ ਮੈਨੂੰ ਅੱਤਵਾਦੀ ਕਿਹਾ, ਪਹਿਲਾਂ ਜਨਤਾ ਨੇ ਉਨ੍ਹਾਂ ਨੂੰ ਜਵਾਬ ਦਿੱਤਾ। ਅੱਜ ਅਦਾਲਤ ਨੇ ਉਨ੍ਹਾਂ ਨੂੰ ਜਵਾਬ ਦੇ ਦਿੱਤਾ ਹੈ।