ਦਿੱਲੀ ਪੁਲਿਸ ਨੇ ਟਿਕਰੀ ਬਾਰਡਰ ਤੋਂ ਬਾਅਦ ਹੁਣ ਗਾਜ਼ੀਪੁਰ ਬਾਰਡਰ ਤੋਂ ਬੈਰੀਕੇਡ ਹਟਾਉਣ ਦਾ ਕੰਮ ਸ਼ੁਰੂ ਕਰ ਦਿੱਤਾ ਹੈ। ਹਾਲਾਂਕਿ ਕਿਸਾਨਾਂ ਦਾ ਪ੍ਰਦਰਸ਼ਨ ਪਹਿਲਾ ਦੀ ਤਰਾਂ ਜਾਰੀ ਹੈ,ਸਿਰਫ ਬੈਰੀਕੇਡ ਹਟਾਏ ਜਾ ਰਹੇ ਹਨ। ਦਿੱਲੀ ਸਰਹੱਦ ਨੇੜੇ ਗਾਜ਼ੀਪੁਰ ਸਰਹੱਦ ‘ਤੇ ਕਿਸਾਨਾਂ ਦੇ ਧਰਨੇ ਵਾਲੀ ਥਾਂ ‘ਤੋਂ ਪੁਲਿਸ ਨੇ ਬੈਰੀਕੇਡਿੰਗ ਹਟਾ ਦਿੱਤੇ ਹਨ।
ਬੈਰੀਕੇਡ ਹਟਾਏ ਜਾਣ ਤੋਂ ਬਾਅਦ ਗਾਜ਼ੀਆਬਾਦ ਤੋਂ ਦਿੱਲੀ ਤੱਕ ਸੜਕ ਖੁੱਲ੍ਹ ਸਕਦੀ ਹੈ, ਦੱਸ ਦੇਈਏ ਕਿ ਕਿਸਾਨ ਪਿਛਲੇ 11 ਮਹੀਨਿਆਂ ਤੋਂ ਖੇਤੀ ਕਾਨੂੰਨਾਂ ਦੀ ਵਾਪਸੀ ਲਈ ਇੰਨ੍ਹਾਂ ਸੜਕਾਂ ‘ਤੇ ਪ੍ਰਦਰਸ਼ਨ ਕਰ ਰਹੇ ਹਨ।