ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਕਤਲ ਕੇਸ ਨੂੰ ਸੁਲਝਾਉਣ ਵਿੱਚ ਲੱਗੇ ਦਿੱਲੀ ਪੁਲਿਸ ਦੇ ਅਧਿਕਾਰੀਆਂ ਦੀ ਸੁਰੱਖਿਆ ਵਧਾ ਦਿੱਤੀ ਗਈ ਹੈ। ਇਸ ਵਿੱਚ ਸਪੈਸ਼ਲ ਸੀਪੀ ਐਚਜੀਐਸ ਧਾਲੀਵਾਲ, ਡੀਸੀਪੀ ਸਪੈਸ਼ਲ ਸੈੱਲ ਮਨੀਸ਼ੀ ਚੰਦਰਾ, ਡੀਸੀਪੀ ਰਾਜੀਵ ਰੰਜਨ ਨੂੰ ਵਾਈ ਸ਼੍ਰੇਣੀ ਦੀ ਸੁਰੱਖਿਆ ਦਿੱਤੀ ਗਈ ਹੈ। ਕੈਨੇਡਾ ‘ਚ ਬੈਠੇ ਗੈਂਗਸਟਰ ਲਖਬੀਰ ਲੰਡਾ ਦੀ ਧਮਕੀ ਤੋਂ ਬਾਅਦ ਇਹ ਸੁਰੱਖਿਆ ਵਧਾ ਦਿੱਤੀ ਗਈ ਹੈ।
ਗੈਂਗਸਟਰ ਨੇ ਸੋਸ਼ਲ ਮੀਡੀਆ ‘ਤੇ ਪੋਸਟ ਕੀਤਾ ਹੈ ਕਿ ਉਸ ਕੋਲ ਸਪੈਸ਼ਲ ਸੈੱਲ ਦੀ ਪੂਰੀ ਟੀਮ ਦੀ ਫੋਟੋ ਹੈ। ਪੰਜਾਬ ਵਿੱਚ ਵੜਨ ਦੀ ਕੋਸ਼ਿਸ਼ ਕੀਤੀ ਤਾਂ ਨਤੀਜਾ ਚੰਗਾ ਨਹੀਂ ਨਿਕਲੇਗਾ। ਇਸ ਧਮਕੀ ਤੋਂ ਬਾਅਦ ਸਪੈਸ਼ਲ ਸੈੱਲ ਦੇ ਸੀਪੀ, ਡੀਸੀਪੀ ਸਮੇਤ 12 ਪੁਲਿਸ ਮੁਲਾਜ਼ਮਾਂ ਦੀ ਸੁਰੱਖਿਆ ਵਧਾ ਦਿੱਤੀ ਗਈ ਹੈ। ਇਸ ਪੋਸਟ ਤੋਂ ਬਾਅਦ ਅਧਿਕਾਰੀਆਂ ਨੂੰ ਅਲਰਟ ਕਰ ਦਿੱਤਾ ਗਿਆ ਹੈ। ਸੂਤਰਾਂ ਅਨੁਸਾਰ ਹੁਣ ਸਪੈਸ਼ਲ ਸੈੱਲ ਗੈਂਗਸਟਰਾਂ ਨੂੰ ਫੜਨ ਵਿੱਚ ਹੋਰ ਤੇਜ਼ੀ ਲਿਆਉਣ ਜਾ ਰਿਹਾ ਹੈ। ਸਪੈਸ਼ਲ ਸੈੱਲ ਦੇ ਅਧਿਕਾਰੀਆਂ ਵੱਲੋਂ ਗੈਂਗਸਟਰਾਂ ਨੂੰ ਨੱਥ ਪਾਉਣ ਲਈ ਚਲਾਏ ਜਾ ਰਹੇ ਅਪਰੇਸ਼ਨਾਂ ਨੂੰ ਮੁਕੰਮਲ ਕਰਨ ਲਈ ਅਧਿਕਾਰੀਆਂ ਨੂੰ ਹਦਾਇਤਾਂ ਦਿੱਤੀਆਂ ਗਈਆਂ ਹਨ।
ਲਖਵੀਰ ਨੇ ਆਪਣੀ ਪੋਸਟ ‘ਚ ਲਿਖਿਆ ਕਿ ਉਨ੍ਹਾਂ ਦੀ ਟੀਮ ਕੋਲ ਦਿੱਲੀ ਪੁਲਿਸ ਦੇ ਸਪੈਸ਼ਲ ਸੈੱਲ ਦੇ ਸਾਰੇ ਅਧਿਕਾਰੀਆਂ ਦੀਆਂ ਤਸਵੀਰਾਂ ਹਨ। ਜੇਕਰ ਇਨ੍ਹਾਂ ਵਿੱਚੋਂ ਕਿਸੇ ਨੇ ਪੰਜਾਬ ਵਿੱਚ ਦਾਖ਼ਲ ਹੋਣ ਦੀ ਕੋਸ਼ਿਸ਼ ਕੀਤੀ ਤਾਂ ਨਤੀਜਾ ਚੰਗਾ ਨਹੀਂ ਨਿਕਲੇਗਾ।